21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਲੌਜ਼ਮ ਕਾਨਵੈਂਟ ਸਕੂਲ ਨੇ ਉਤਸ਼ਾਹ ਨਾਲ ਕੀਤੀ ਪੰਜਾਬੀ ਸਾਹਿਤ ਨੂੰ ਸਮਰਪਿਤ ਪੁਸਤਕ ਮੇਲੇ ਵਿੱਚ ਸ਼ਮੂਲੀਅਤ

ਜਗਰਾਉਂ, 21 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਲੁਧਿਆਣਾ ਵਿਖੇ ਪੰਜਾਬੀ ਭਵਨ ਵਿਖੇ ਆਯੋਜਿਤ ਪੁਸਤਕ ਮੇਲੇ ਵਿੱਚ ਬਲੌਜ਼ਮ ਕਾਨਵੈਂਟ ਸਕੂਲ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੁਸਤਕ ਮੇਲੇ ਵਿੱਚ ਪਹੁੰਚ ਕੇ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਪੁਸਤਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਾਹਿਤਕ ਰੁਚੀਆਂ ਨੂੰ ਹੋਰ ਵਿਕਸਿਤ ਕਰਨ ਵੱਲ ਕਦਮ ਵਧਾਇਆ।

Ad Position 21
No active advertisement
ਅਜੀਤ ਡੈਸਕ 22-11-2026
ਜਗਰਾਉਂ, 21 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਲੁਧਿਆਣਾ ਵਿਖੇ ਪੰਜਾਬੀ ਭਵਨ ਵਿਖੇ ਆਯੋਜਿਤ ਪੁਸਤਕ ਮੇਲੇ ਵਿੱਚ ਬਲੌਜ਼ਮ ਕਾਨਵੈਂਟ ਸਕੂਲ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੁਸਤਕ ਮੇਲੇ ਵਿੱਚ ਪਹੁੰਚ ਕੇ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਪੁਸਤਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਾਹਿਤਕ ਰੁਚੀਆਂ ਨੂੰ ਹੋਰ ਵਿਕਸਿਤ ਕਰਨ ਵੱਲ ਕਦਮ ਵਧਾਇਆ। ਇਸਦੇ ਨਾਲ ਹੀ ਸਕੂਲ ਲਈ ਕਿਤਾਬਾਂ ਵੀ ਖਰੀਦੀਆਂ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਪੁਸਤਕਾਂ ਮਨੁੱਖ ਦੀਆਂ ਸਭ ਤੋਂ ਵਧੀਆ ਮਿੱਤਰ ਹੁੰਦੀਆਂ ਹਨ। ਪੁਸਤਕਾਂ ਨਾ ਸਿਰਫ਼ ਸਾਡੇ ਗਿਆਨ ਵਿੱਚ ਵਾਧਾ ਕਰਦੀਆਂ ਹਨ, ਸਗੋਂ ਸਾਡੀ ਸੋਚ, ਸ਼ਖ਼ਸੀਅਤ ਅਤੇ ਜੀਵਨ-ਜਾਚ ਨੂੰ ਵੀ ਨਵੀਂ ਦਿਸ਼ਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪੁਸਤਕ ਮੇਲੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਅਤੇ ਵਿਰਾਸਤੀ ਸਾਹਿਤ ਨਾਲ ਜੋੜਨ ਲਈ ਬਹੁਤ ਸਹਾਈ ਸਿੱਧ ਹੁੰਦੇ ਹਨ। ਸਕੂਲ ਪ੍ਰਧਾਨ ਸ: ਮਨਪ੍ਰੀਤ ਸਿੰਘ ਬਰਾੜ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਪਛਾਣ ਅਤੇ ਅਮੀਰ ਵਿਰਾਸਤ ਦਾ ਅਨਮੋਲ ਸਰਮਾਇਆ ਹੈ। ਇਸ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਅਤੇ ਪੰਜਾਬੀ ਸਾਹਿਤ ਨਾਲ ਜੋੜਨ ਲਈ ਅਜਿਹੇ ਉਪਰਾਲੇ ਸਮੇਂ ਦੀ ਅਹਿਮ ਲੋੜ ਹਨ।
Ad Position 22
No active advertisement
ਪਿਛਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਦੀ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਪੇਂਟਿੰਗ ਮੁਕਾਬਲੇ ’ਚ ਤੀਜਾ ਸਥਾਨ ਹਾਸਿਲ ਕਰਕੇ... ਅਗਲੀ ਖ਼ਬਰ ਗੁਰਵਿੰਦਰਜੀਤ ਸਿੰਘ ਦੇ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਵਜੋਂ ਅਹੁਦਾ ਸੰਭਾਲਣ ’ਤੇ ਖੇਤੀਬਾੜੀ ਸਭਾਵਾਂ ਵਲੋਂ ਭ...
Ad Position 24