ਜਥੇ: ਮਲਕਪੁਰ ਨੇ ਐਡਵੋਕੇਟ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
ਹੰਬੜਾਂ, 22 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਜਾਣ ’ਤੇ ਜਿੱਥੇ ਸੰਗਤਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੰਬੜਾਂ ਸਰਕਲ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਮਲਕਪੁਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਕਰਮਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਸ: ਹਰਜਿੰਦਰ ਸਿੰਘ ਧਾਮੀ ਬਹੁਤ ਹੀ ਨੇਕ, ਇਮਾਨਦਾਰ ਅਤੇ ਸੂਝਵਾਨ ਸ਼ਖ਼ਸੀਅਤ ਦੇ ਮਾਲਕ ਹਨ, ਉਨ੍ਹਾਂ ਦੇ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਨਾਲ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਹੰਬੜਾਂ, 22 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਜਾਣ ’ਤੇ ਜਿੱਥੇ ਸੰਗਤਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੰਬੜਾਂ ਸਰਕਲ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਮਲਕਪੁਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਕਰਮਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਸ: ਹਰਜਿੰਦਰ ਸਿੰਘ ਧਾਮੀ ਬਹੁਤ ਹੀ ਨੇਕ, ਇਮਾਨਦਾਰ ਅਤੇ ਸੂਝਵਾਨ ਸ਼ਖ਼ਸੀਅਤ ਦੇ ਮਾਲਕ ਹਨ, ਉਨ੍ਹਾਂ ਦੇ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਨਾਲ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਥੇ: ਮਲਕਪੁਰ ਨੇ ਸਰਦਾਰ ਧਾਮੀ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਚੱਜੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਭੇਟ ਕੀਤੀਆਂ। ਇਸ ਮੌਕੇ ’ਤੇ ਉਨ੍ਹਾਂ ਨਾਲ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ, ਜਥੇ: ਲਾਭ ਸਿੰਘ ਸੇਖੋਂ, ਯੂਥ ਅਕਾਲੀ ਦਲ ਦੇ ਹੰਬੜਾਂ ਸਰਕਲ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ, ਸਰਪੰਚ ਅੰਮ੍ਰਿਤਪਾਲ ਸਿੰਘ ਗਿੱਲ ਫਾਗਲਾ, ਕਨਵੀਰ ਸਿੰਘ ਝੱਮਟ ਸਮੇਤ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮੌਜੂਦ ਸਨ, ਜਿੰਨ੍ਹਾਂ ਵੀ ਐਡਵੋਕੇਟ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਮੁਕਾਬਰਕਾਰਬ ਦਿੱਤੀ।