24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ ਭਾਜਪਾ ਗੱਠਜੋੜ ਹੋਣ ’ਤੇ ਦੋਨਾਂ ਪਾਰਟੀ ਦੇ ਆਗੂਆਂ ਨੇ ਮਨਾਈ ਖੁਸ਼ੀ –ਵੰਡੇ ਲੱਡੂ

ਜਗਰਾਉਂ, 24 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ, ਵਿਨੋਦ ਕੁਮਾਰ): ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਦੇ ਰਾਣੀ ਝਾਂਸੀ ਚੌਕ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦੀ ਵੱਡੀ ਸ਼ਮੂਲੀਅਤ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ।

Ad Position 21
No active advertisement
ਅਜੀਤ ਡੈਸਕ 25-11-2026
ਜਗਰਾਉਂ, 24 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ, ਵਿਨੋਦ ਕੁਮਾਰ): ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਦੇ ਰਾਣੀ ਝਾਂਸੀ ਚੌਕ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦੀ ਵੱਡੀ ਸ਼ਮੂਲੀਅਤ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ। ਇਸ ਨੂੰ ਦੋਵਾਂ ਪਾਰਟੀਆਂ ਵੱਲੋਂ ਇਕਜੁੱਟਤਾ ਦੇ ਪ੍ਰਗਟਾਵੇ ਅਤੇ ਸ਼ਕਤੀ ਪ੍ਰਦਰਸ਼ਨ ਵਜੋਂ ਵੀ ਦੇਖਿਆ ਜਾ ਰਿਹਾ ਹੈ।ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਵੱਡੀ ਬਹੁਮਤ ਨਾਲ ਬਣੇਗੀ। ਪਿੰਡਾਂ ਸ਼ਹਿਰਾਂ ਵਿਚ ਆਉਂਦੇ ਦਿਨਾਂ ਵਿਚ ਹਲਾਤ ਬਦਲਦੇ ਦਿਸਣਗੇ। ਉਕਤ ਆਗੂਆਂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੂੰ ਆਉਣ ਤੋਂ ਕੋਈ ਨਹੀਂ ਰੋਕ ਸਕਦਾ। 2027 ਵਿਧਾਨ ਸਭਾ ਚੋਣਾਂ ਭਾਰੀ ਬਹੁਮਤ ਨਾਲ ਅਕਾਲੀ ਭਾਜਪਾ ਗੱਠਜੋੜ ਨਾਲ ਜਿੱਤੇਗੀ। ਇਸ ਇਕੱਠ ਦੌਰਾਨ ਦੋਵਾਂ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਅਤੇ ਲੱਡੂ ਵੰਡ ਕੇ ਗੱਠਜੋੜ ਦਾ ਸਵਾਗਤ ਕੀਤਾ। ਦੋਵਾਂ ਪਾਰਟੀਆਂ ਦੇ ਆਗੂਆਂ ਦੀ ਇਕ ਮੰਚ ’ਤੇ ਮੌਜੂਦਗੀ ਨੇ ਸਿਆਸੀ ਸਾਂਝ ਦੇ ਨਵੇਂ ਸਮੀਕਰਨਾਂ ਦਾ ਸੰਕੇਤ ਦਿੱਤਾ।ਇਸ ਮੌਕੇ ਐਸ . ਆਰ. ਕਲੇਰ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਸ਼ੁੱਭ ਸ਼ਗਨ ਹੈ। ਉਨ੍ਹਾਂ ਕਿਹਾ ਕਿ ਇਹ ਸਾਂਝ ਸਿਰਫ਼ ਸਿਆਸੀ ਗੱਠਜੋੜ ਹੀ ਨਹੀਂ, ਸਗੋਂ ਹਿੰਦੂ-ਸਿੱਖ ਭਾਈਚਾਰੇ ਦੀ ਆਪਸੀ ਸਾਂਝ, ਭਾਈਚਾਰਕ ਏਕਤਾ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਾਲਾ ਕਦਮ ਵੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਦੀ ਸਿਆਸਤ ਵਿੱਚ ਨਵੀਂ ਦਿਸ਼ਾ ਤੈਅ ਕਰੇਗੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਦੇ ਰਾਹ ਪੱਧਰੇ ਹੋਣਗੇ। ਉਨ੍ਹਾਂ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਸੂਬੇ ਵਿੱਚ ਵਿਕਾਸ, ਖ਼ੁਸ਼ਹਾਲੀ ਅਤੇ ਲੋਕ ਭਲਾਈ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕਰੇਗੀ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਗੱਠਜੋੜ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਵਿੱਚ ਮਿਲ ਕੇ ਸਿਆਸੀ ਸਰਗਰਮੀਆਂ ਚਲਾਉਣ ਦਾ ਸੰਕਲਪ ਵੀ ਪ੍ਰਗਟਾਇਆ। ਇਸ ਮੌਕੇ ਸ਼ੋ੍ਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਦੀਦਾਰ ਸਿੰਘ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਰਣਧੀਰ ਸਿੰਘ ਚੱਕਰ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਤੇਜਿੰਦਰਪਾਲ ਸਿੰਘ ਕੰਨੀਆਂ, ਸਰਕਲ ਪ੍ਰਧਾਨ ਚਰਨਜੀਤ ਸਿੰਘ ਜਗਰਾਉਂ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਵਪਾਰੀ ਵਿੰਗ ਹਲਕਾ ਪ੍ਰਧਾਨ ਹਰਦੇਵ ਸਿੰਘ ਬੋਬੀ, ਯੂਥ ਆਗੂ ਵਰਿੰਦਰਪਾਲ ਸਿੰਘ ਪਾਲੀ, ਯੂਥ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਚਕਰ, ਐੱਸ.ਸੀ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ , ਬੀ.ਸੀ ਵਿੰਗ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ, ਯੂਥ ਆਗੂ ਜਤਿੰਦਰ ਸਿੰਘ ਗਰੇਵਾਲ, ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਜਗਰੂਪ ਸਿੰਘ ਕੋਠੇ ਅੱਠ ਚੱਕ, ਪ੍ਰਧਾਨ ਸੁਖਦੇਵ ਸਿੰਘ ਜੱਗਾ ਸੇਖੋਂ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਜਸਵੀਰ ਸਿੰਘ ਦੇਹੜਕਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਬੂਟਾ ਸਿੰਘ ਭੰਮੀਪੁਰਾ, ਮਲਕੀਤ ਸਿੰਘ ਹਠੂਰ, ਹਰਦੀਪ ਸਿੰਘ ਮਾਣੂੰਕੇ , ਮਹਿੰਦਰਜੀਤ ਸਿੰਘ ਵਿੱਕੀ, ਸੁਖਬੀਰ ਸਿੰਘ ਰਾਜੂ ਡਾਂਗੀਆ, ਨਰੇਸ਼ ਕੁਮਾਰ, ਪਰਮਿੰਦਰ ਸਿੰਘ ਕੋਠੇ ਫਤਹਿਦੀਨ, ਗੁਰਸਰਨ ਸਿੰਘ ਜਗਰਾਉਂ, ਅਵਤਾਰ ਸਿੰਘ ਬਿੱਲਾ ਪ੍ਰਧਾਨ, ਜਥੇਦਾਰ ਜਸਦੇਵ ਸਿੰਘ ਲੀਲਾ, ਬਿੱਟੂ ਲੰਮੇ, ਨੰਬਰਦਾਰ ਕਾਕਾ ਲੰਮੇ, ਨੰਬਰਦਾਰ ਸਤਨਾਮ ਸਿੰਘ ਬੱਸੂਵਾਲ, ਹਨੀ ਗੋਇਲ, ਪ੍ਰਧਾਨ ਜਗਜੀਤ ਸਿੰਘ ਡੱਲ੍ਹਾ, ਚੇਤਨ ਸਿੰਘ ਚਕਰ, ਸੁੱਖੂ ਜਗਰਾਉਂ, ਜਗਤਾਰ ਸਿੰਘ ਕੋਠੇ ਅੱਠ ਚੱਕ, ਗੁਰਮੀਤ ਸਿੰਘ ਜਗਰਾਉਂ ਡਾਕਟਰ, ਸਰਬਜੀਤ ਸਿੰਘ ਗਰਚਾ, ਅਰਸ਼ ਡੱਲਾ, ਗੁਰਵੀਰ ਸਿੰਘ ਸਰਾਂ ਡੱਲ੍ਹਾ, ਸਾਬਕਾ ਸਰਪੰਚ ਕਰਮਜੀਤ ਕੋਠੇ ਸ਼ੇਰਜੰਗ, ਮਿੰਟੂ ਸਵੱਦੀ, ਰਿੰਕੂ ਕਲੇਰਾ, ਬੂਟਾ ਸਿੰਘ ਬੁਰਜ ਕੁਲਾਰਾ, ਬਲਜਿੰਦਰ ਸਿੰਘ ਅਖਾੜਾ, ਮਨਦੀਪ ਸਿੰਘ ਸਿੱਧਵਾਂ ਕਲਾਂ, ਜਤਿੰਦਰ ਸਿੰਘ ਸਿੱਧਵਾਂ ਖੁਰਦ, ਹਾਕਮ ਸਿੰਘ ਚੀਮਨਾ, ਲਾਡੀ ਦੇਹੜਕਾ, ਬਿੱਟੂ ਹਠੂਰ, ਸੁਖਪ੍ਰੀਤ ਹਠੂਰ, ਝਲਮਣ ਸਿੰਘ ਬਾਠ ਚਕਰ, ਚਮਕੌਰ ਸਿੰਘ ਬੁਜਗਰ, ਜਸਵੰਤ ਸਿੰਘ ਪੱਤੀ ਮੁਲਤਾਨੀ, ਸੁਰਿੰਦਰ ਸਿੰਘ ਪਰਜੀਆ ਬਿਹਾਰੀਪੁਰ, ਗਗਨਦੀਪ ਸਿੰਘ ਸਰਨਾ, ਸਤਨਾਮ ਸਿੰਘ ਜਗਰਾਉਂ, ਗੁਰਚਰਨ ਸਿੰਘ ਬਾਗੀਆਂ, ਅਵਤਾਰ ਸਿੰਘ ਤਿਹਾੜਾ, ਗੁਰਵਿੰਦਰ ਸਿੰਘ ਕੋਟਲੀ, ਗੁਰਦੀਪ ਸਿੰਘ ਗਾਲਿਬ, ਸਰਬਜੀਤ ਸਿੰਘ ਕਾਨਗੋ ਸ਼ੇਰਪੁਰ ਕਲਾਂ, ਦਵਿੰਦਰ ਸਿੰਘ ਖੇਲਾ ਸਾਬਕਾ ਸਰਪੰਚ ਸ਼ੇਰਪੁਰ ਕਲਾਂ, ਨਿਰਭੇ ਸਿੰਘ ਅਲ੍ਹੀਗੜ, ਪ੍ਰਿਤਪਾਲ ਸਿੰਘ ਮੱਲ੍ਹਾ, ਜਸਵਿੰਦਰ ਸਿੰਘ ਪੰਚ, ਸੁਰਜੀਤ ਸਿੰਘ ਗੋਪੀ ਕਮਾਲਪੁਰਾ, ਰਵਿੰਦਰ ਸਿੰਘ ਰਣਧੀਰਗੜ੍ਹ, ਗੋਪਾਲ ਸਿੰਘ ਨੰਬਰਦਾਰ ਭੰਮੀਪੁਰਾ, ਬਲਜਿੰਦਰ ਸਿੰਘ ਗੁਰੂਸਰ, ਰੂਪ ਸਿੰਘ ਬਾਥ ਚੱਕਰ, ਚੰਨਪ੍ਰੀਤ ਸਿੰਘ ਚੀਮਨਾ, ਗੁਰਬਖਸ਼ ਸਿੰਘ ਬਰਸਾਲ, ਕਰਨੈਲ ਸਿੰਘ ਜਨੇਤਪੁਰਾ, ਜੌਨਸਨ ਜਗਰਾਓਂ, ਮਨਜੀਤ ਸਿੰਘ ਫ਼ੌਜੀ ਜਗਰਾਉਂਂ, ਜ਼ਿਲ੍ਹਾਾ ਪ੍ਰਧਾਨ ਰਾਜਿੰਦਰ ਸ਼ਰਮਾ, ਵਾਇਸ ਪ੍ਰਧਾਨ ਸਤੀਸ਼ ਪੱਪੂ, ਕਰਨਲ ਇੰਦਰਪਾਲ ਸਿੰਘ ਧਾਲੀਵਾਲ, ਸ਼ਹਿਰੀ ਪ੍ਰਧਾਨ ਟੋਨੀ ਵਰਮਾ, ਐਡਵੋਕੇਟ ਵਿਵੇਕ ਭਾਰਦਵਾਜ, ਅੰਕੁਸ਼ ਸਹਿਜਪਾਲ, ਸ਼ੰਟੀ ਚੋਪੜਾ, ਰਾਜੇਸ਼ ਜੈਨ,ਸੁਮਿਤ ਅਰੋੜਾ, ਨਵੀਨ ਜੈਨ, ਰਵੀ ਅਰੋੜਾ, ਸ਼ਕਤੀ ਮਲਹੋਤਰਾ, ਨਵਨੀਤ ਗੁਪਤਾ, ਗੌਰਵ ਗੁਪਤਾ, ਗੁਰਸਿਮਰਨ ਸਿੰਘ ਰਸੂਲਪੁਰ, ਅਭੀ ਗੋਇਲ, ਹਰਵਿੰਦਰ ਸਿੰਘ ਗੋਰਾ, ਸ਼ੁਭਮ ਮੁਲਾਂਪੁਰ, ਹਰਮਿੰਦਰ ਸਿੰਘ, ਗੌਰਵ ਸ਼ਰਮਾ, ਰੋਹਿਤ ਅਗਰਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇ.ਐੱਮ.ਕੇ. ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਡੇਹਲੋਂ ਵਿਖੇ ਐਡਵੋਕੇਟ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਅਹਿਮ ਮੀਟਿੰਗ
Ad Position 24