24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜੇ.ਐੱਮ.ਕੇ. ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਿੱਧਵਾਂ ਬੇਟ, 24 ਨਵੰਬਰ (ਜਸਵੰਤ ਸਿੰਘ ਸਲੇਮਪੁਰੀ) ਲਾਗਲੇ ਪਿੰਡ ਲੀਲਾਂ ਮੇਘ ਸਿੰਘ ਦੇ ਬਾਹਰਵਾਰ ਅਤੇ ਸੇਖਦੌਲਤ ਵਾਲੀ ਸੜਕ ’ਤੇ ਸਥਿੱਤ ਜੇ. ਐੱਮ.

Ad Position 21
No active advertisement
ਅਜੀਤ ਡੈਸਕ 25-11-2026
ਸਿੱਧਵਾਂ ਬੇਟ, 24 ਨਵੰਬਰ (ਜਸਵੰਤ ਸਿੰਘ ਸਲੇਮਪੁਰੀ) ਲਾਗਲੇ ਪਿੰਡ ਲੀਲਾਂ ਮੇਘ ਸਿੰਘ ਦੇ ਬਾਹਰਵਾਰ ਅਤੇ ਸੇਖਦੌਲਤ ਵਾਲੀ ਸੜਕ ’ਤੇ ਸਥਿੱਤ ਜੇ.ਐੱਮ.ਕੇ. ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਸਟਾਫ਼, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸੰਗਤ ਦੇ ਰੂਪ ਵਿਚ ਜੁੜ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਪ੍ਰਭਾਤ ਫੇਰੀ ਵੀ ਕੱਢੀ ਗਈ। ਜਿਸ ਵਿਚ ਗੁਰਬਾਣੀ ਦਾ ਗੁਨਗਾਣ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਬੱਚਿਆਂ ਵਲੋਂ ਪੂਰੀ ਸ਼ਰਧਾ ਭਾਵਨਾ ਨਾਲ ਸ਼ਬਦ ਕੀਰਤਨ ਸੁਣਾਇਆ ਗਿਆ। ਨੰਨੇ-ਮੁੰਨੇ ਬੱਚਿਆਂ ਨੇ ਆਪਣੀ ਮਿੱਠੀ ਆਵਾਜ਼ ਵਿਚ ਗੁਰਬਾਣੀ ਦੇ ਸਬਦ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਸਰਮਾ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਨੂੰ ਗੁਰੂਆਂ ਵਲੋਂ ਦਰਸਾਏ ਮਾਰਗ ’ਤੇ ਚੱਲਣ, ਗੁਰਬਾਣੀ ਨਾਲ ਜੁੜਨ ਅਤੇ ਆਪਣੇ ਜੀਵਨ ਵਿਚ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਗੱਠਜੋੜ ਦੀ ਸਰਕਾਰ ਬਣਨੀ ਤੈਅ- ਦਿਓਲ, ਦੇਤਵਾਲ ਅਗਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਹੋਣ ’ਤੇ ਦੋਨਾਂ ਪਾਰਟੀ ਦੇ ਆਗੂਆਂ ਨੇ ਮਨਾਈ ਖੁਸ਼ੀ –ਵੰਡੇ ਲੱਡੂ
Ad Position 24