24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਯੰਗ ਸਪੋਰਟਸ ਅਤੇ ਵੈੱਲਫੇਅਰ ਕਲੱਬ ਨੱਥੋਵਾਲ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਸੰਸਥਾ- ਖੰਗੂੜਾ/ਲੱਖਾ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਯੰਗ ਸਪੋਰਟਸ ਅਤੇ ਵੈੱਲਫੇਅਰ ਕਲੱਬ ਨੱਥੋਵਾਲ ਦੇ ਚੇਅਰਮੈਨ ਸਹਿਜਪ੍ਰੀਤ ਸਿੰਘ ਖੰਗੂੜਾ ਅਤੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੱਬ ਦੀ ਕਾਰਜਸ਼ੈਲੀ ਅਤੇ ਭਵਿੱਖੀ ਰਣਨੀਤੀ ਬਾਰੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਕੀਤੀ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਕਲੱਬ ਇੱਕ ਨਿਰੋਲ ਗੈਰ-ਰਾਜਨੀਤਿਕ ਅਤੇ ਲੋਕ ਭਲਾਈ ਨੂੰ ਸਮਰਪਿਤ ਸੰਸਥਾ ਹੈ, ਜਿਸ ਦਾ ਮੁੱਖ ਮਕਸਦ ਸਿਆਸਤ ਤੋਂ ਉੱਪਰ ਉੱਠ ਕੇ ਸਮਾਜ ਸੇਵਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ੍ਹਨਾ ਹੈ।

Ad Position 21
No active advertisement
ਅਜੀਤ ਡੈਸਕ 25-11-2026
ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਯੰਗ ਸਪੋਰਟਸ ਅਤੇ ਵੈੱਲਫੇਅਰ ਕਲੱਬ ਨੱਥੋਵਾਲ ਦੇ ਚੇਅਰਮੈਨ ਸਹਿਜਪ੍ਰੀਤ ਸਿੰਘ ਖੰਗੂੜਾ ਅਤੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੱਬ ਦੀ ਕਾਰਜਸ਼ੈਲੀ ਅਤੇ ਭਵਿੱਖੀ ਰਣਨੀਤੀ ਬਾਰੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਕੀਤੀ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਕਲੱਬ ਇੱਕ ਨਿਰੋਲ ਗੈਰ-ਰਾਜਨੀਤਿਕ ਅਤੇ ਲੋਕ ਭਲਾਈ ਨੂੰ ਸਮਰਪਿਤ ਸੰਸਥਾ ਹੈ, ਜਿਸ ਦਾ ਮੁੱਖ ਮਕਸਦ ਸਿਆਸਤ ਤੋਂ ਉੱਪਰ ਉੱਠ ਕੇ ਸਮਾਜ ਸੇਵਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ੍ਹਨਾ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚੇਅਰਮੈਨ ਸਹਿਜਪ੍ਰੀਤ ਸਿੰਘ ਖੰਗੂੜਾ ਅਤੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਦੱਸਿਆ ਕਿ ਕਲੱਬ ਦੀ ਸਥਾਪਨਾ ਸਮੇਂ ਤੋਂ ਹੀ ਇਹ ਅਸੂਲ ਤੈਅ ਕੀਤਾ ਗਿਆ ਸੀ ਕਿ ਇਸ ਮੰਚ ਦੀ ਵਰਤੋਂ ਕਦੇ ਵੀ ਸਿਆਸੀ ਹਿੱਤਾਂ ਲਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਲੱਬ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਬਿਨ੍ਹਾਂ ਕਿਸੇ ਜਾਤ-ਪਾਤ, ਧਰਮ ਜਾਂ ਸਿਆਸੀ ਭੇਦਭਾਵ ਦੇ ਇਲਾਕੇ ਦੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਅਤੇ ਭਵਿੱਖ ਵਿਚ ਵੀ ਲੋਕ ਭਲਾਈ ਦੇ ਇਹ ਕਾਰਜ਼ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਆਗਾਮੀ ਚੋਣਾਂ ਦੇ ਮੱਦੇਨਜ਼ਰ ਉੱਠ ਰਹੀਆਂ ਵੱਖ-ਵੱਖ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਕਲੱਬ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ਦਾ ਕਲੱਬ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਦੀ ਮਦਦ ਕਰਨ ਲਈ ਨਹੀਂ ਖੜ੍ਹੇਗਾ। ਉਨ੍ਹਾਂ ਐਲਾਨ ਕੀਤਾ ਕਿ ਕਲੱਬ ਵਲੋਂ ਕਿਸੇ ਵੀ ਪਾਰਟੀ ਦੇ ਹੱਕ ਵਿਚ ਨਾ ਤਾਂ ਕੋਈ ਚੋਣ ਪ੍ਰਚਾਰ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਕਿਸਮ ਦੀ ਕੋਈ ਸਿਆਸੀ ਹਮਾਇਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਲੱਬ ਦਾ ਹਰ ਮੈਂਬਰ ਆਪਣੀ ਨਿੱਜੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹੈ, ਪਰ ਯੰਗ ਸਪੋਰਟਸ ਅਤੇ ਵੈੱਲਫੇਅਰ ਕਲੱਬ ਦੇ ਬੈਨਰ ਹੇਠ ਕਿਸੇ ਵੀ ਸਿਆਸੀ ਧਿਰ ਦਾ ਸਮਰਥਨ ਨਹੀਂ ਕੀਤਾ ਜਾਵੇਗਾ। ਕਲੱਬ ਦੇ ਅਹੁਦੇਦਾਰਾਂ ਨੇ ਇਲਾਕਾ ਨਿਵਾਸੀਆਂ ਅਤੇ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਕਲੱਬ ਦੇ ਨਾਮ ਨੂੰ ਕਿਸੇ ਵੀ ਸਿਆਸੀ ਗਤੀਵਿਧੀ ਨਾਲ ਨਾ ਜੋੜ੍ਹਿਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਮੌਕੇ ਕਲੱਬ ਦਾ ਇਹੀ ਮਕਸਦ ਹੋਵੇਗਾ ਕਿ ਚੋਣਾਂ ਵਾਲੇ ਦਿਨ ਇਕੋ ਪੋਲਿੰਗ ਬੂਥ ਸ਼ਾਂਝੇ ਤੌਰ ’ਤੇ ਲਗਾਇਆ ਜਾਵੇਗਾ, ਸਗੋਂ ਪਿੰਡ ਵਿਚ ਸਿਆਸੀ ਧੜ੍ਹੇਬੰਦੀਆਂ ਨੂੰ ਖ਼ਤਮ ਕਰਨ ਲਈ ਪਹਿਲਕਦਮੀ ਕੀਤੀ ਜਾਵੇਗੀ। ਇਸ ਮੌਕੇ ਕਲੱਬ ਦੇ ਚੇਅਰਮੈਨ ਸਹਿਜਪ੍ਰੀਤ ਸਿੰਘ ਖੰਗੂੜਾ, ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਮੀਤ ਪ੍ਰਧਾਨ ਜਗਦੀਪ ਸਿੰਘ ਕੌੜਾ, ਸੈਕਟਰੀ ਕੁਲਵੰਤ ਸਿੰਘ, ਖ਼ਜ਼ਾਨਚੀ ਮਨਜੀਤ ਸਿੰਘ ਮੋਨੂੰ, ਜਰਨਲ ਸਕੱਤਰ ਗੁਰਦੀਪ ਸਿੰਘ, ਰਾਜ ਖਾਨ ਪ੍ਰੈੱਸ ਸਕੱਤਰ, ਜਿੰਦਰਪਾਲ ਸਿੰਘ ਸੀਨੀਅਰ ਕੋਆਰਡੀਨੇਟਰ, ਗੁਰਦੀਪ ਸਿੰਘ, ਹਰਮਨ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀ.ਐੱਚ.ਜੀ. ਖ਼ਾਲਸਾ ਸ:ਸ:ਸ: ਤੋਂ ਸਜਾਇਆ ਸ਼ਾਨਦਾਰ ਨਗਰ ਕੀਰਤਨ
Ad Position 24