24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮੋਗਾ ਰੈਲੀ ਪੰਜਾਬ ’ਚ ਮੁੜ ‘ਆਪ’ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ- ਕੋਆਰਡੀਨੇਟਰ ਥਿੰਦ

ਜਗਰਾਉਂ, 24 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਆਮ ਆਦਮੀ ਪਾਰਟੀ ਵੱਲੋਂ ਪਿੰਡ ਮਟਵਾਣੀ (ਮੋਗਾ) ਵਿਖੇ 26 ਨਵੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਸੰਬੰਧੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਰੈਲੀ ਪੰਜਾਬ ਵਿਚ ਦੁਬਾਰਾ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਨੇ ਕੀਤਾ।

Ad Position 21
No active advertisement
ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ 25-11-2026
ਜਗਰਾਉਂ, 24 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਆਮ ਆਦਮੀ ਪਾਰਟੀ ਵੱਲੋਂ ਪਿੰਡ ਮਟਵਾਣੀ (ਮੋਗਾ) ਵਿਖੇ 26 ਨਵੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਸੰਬੰਧੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਰੈਲੀ ਪੰਜਾਬ ਵਿਚ ਦੁਬਾਰਾ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਨੇ ਕੀਤਾ। ਉਨ੍ਹਾਂ ਦਾਅਵਾ ਕੀਤਾ ਇਸ ਰੈਲੀ ਵਿਚ ਇਕ ਲੱਖ ਤੋਂ ਵੱਧ ਲੋਕ ਹੋਣਗੇ ਅਤੇ ਜਗਰਾਉਂ ਤੋਂ ਵੀ ਵਰਕਰਾਂ ਦਾ ਵੱਡਾ ਜੱਥਾ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਜਿਸ ਕਰਕੇ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ਮੋਗਾ ਰੈਲੀ ਆਮ ਆਦਮੀ ਪਾਰਟੀ ਵੱਲੋਂ ਕੀਤੇ ਕੰਮਾਂ ਦਾ ਲੇਖਾ ਜੋਖਾ ਪੇਸ਼ ਕਰੇਗੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਜੋ ਕਿਹਾ ਸੀ ਉਸ ਤੋਂ ਵੀ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੂਬੇ ਦੇ ਲੋਕ ਖੁਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਲੋਕ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾ ਕੇ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਤੇ ਮੋਹਰ ਲਗਾਉਣਗੇ।
Ad Position 22
No active advertisement
ਪਿਛਲੀ ਖ਼ਬਰ ‘ਅਕਾਲੀ-ਭਾਜਪਾ ਗੱਠਜੋੜ’ ਰਾਏਕੋਟ ਵਿਖੇ ਖੁਸ਼ੀ ਦੇ ਮਨਾਏ ਜਸ਼ਨ, ਤਲਵੰਡੀ ਤੇ ਨੱਥੋਵਾਲ ਦੀ ਅਗਵਾਈ ਹੇਠ ਲੱਡੂ ਵੰਡੇ ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24