ਪਵਨ ਕੁਮਾਰ ਜੈਦਿਆ ਬਣੇ ਵਾਲਮੀਕਿ ਮੰਦਿਰ ਕਮੇਟੀ ਦੇ ਪ੍ਰਧਾਨ
ਗੁਰੂਸਰ ਸੁਧਾਰ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ ਦੇ ਅੱਬੂਵਾਲ ਰੋਡ ਸਥਿਤ ਭਗਵਾਨ ਮਹਾਂਰਿਸ਼ੀ ਵਾਲਮੀਕਿ ਮੰਦਿਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਜੋਗਾ ਸਿੰਘ ਵਲੋਂ ਆਪਣੇ ਅਹੁਦੇ ਤੋਂ ਸੇਵਾਮੁਕਤ ਹੋਣ ਉਪਰੰਤ ਪਵਨ ਕੁਮਾਰ ਜੈਦਿਆ ਨੂੰ ਹਾਜ਼ਰ ਸਾਰੇ ਮੈਂਬਰਾਂ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਮੰਦਿਰ ਕਮੇਟੀ ਨਵੀਂ ਆਬਾਦੀ ਅਕਾਲਗੜ੍ਹ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਨਵੇਂ ਬਣੇ ਪ੍ਰਧਾਨ ਪਵਨ ਕੁਮਾਰ ਜੈਦਿਆ ਨੇ ਵਿਸ਼ਵਾਸ ਦਿਵਾਇਆ ਕਿ ਉਹ ਭਾਈਚਾਰੇ ਦੀਆਂ ਉਮੀਦਾਂ ਉਪਰ ਖਰਾ ਉਤਰਨ ਦੀ ਕੋਸ਼ਿਸ਼ ਕਰਨ ਦੇ ਨਾਲ ਨਾਲ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
ਗੁਰੂਸਰ ਸੁਧਾਰ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ ਦੇ ਅੱਬੂਵਾਲ ਰੋਡ ਸਥਿਤ ਭਗਵਾਨ ਮਹਾਂਰਿਸ਼ੀ ਵਾਲਮੀਕਿ ਮੰਦਿਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਜੋਗਾ ਸਿੰਘ ਵਲੋਂ ਆਪਣੇ ਅਹੁਦੇ ਤੋਂ ਸੇਵਾਮੁਕਤ ਹੋਣ ਉਪਰੰਤ ਪਵਨ ਕੁਮਾਰ ਜੈਦਿਆ ਨੂੰ ਹਾਜ਼ਰ ਸਾਰੇ ਮੈਂਬਰਾਂ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਮੰਦਿਰ ਕਮੇਟੀ ਨਵੀਂ ਆਬਾਦੀ ਅਕਾਲਗੜ੍ਹ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਨਵੇਂ ਬਣੇ ਪ੍ਰਧਾਨ ਪਵਨ ਕੁਮਾਰ ਜੈਦਿਆ ਨੇ ਵਿਸ਼ਵਾਸ ਦਿਵਾਇਆ ਕਿ ਉਹ ਭਾਈਚਾਰੇ ਦੀਆਂ ਉਮੀਦਾਂ ਉਪਰ ਖਰਾ ਉਤਰਨ ਦੀ ਕੋਸ਼ਿਸ਼ ਕਰਨ ਦੇ ਨਾਲ ਨਾਲ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਪ੍ਰਧਾਨ ਜੋਗਾ ਸਿੰਘ, ਸੁਰੇਸ਼ ਕੁਮਾਰ ਅਕਾਲਗੜ੍ਹ, ਰਾਜ ਕੁਮਾਰ ਅਕਾਲਗੜ੍ਹ, ਬਿੰਨੀ ਲਾਲ, ਓਮ ਪ੍ਰਕਾਸ਼, ਤਰਸੇਮ ਲਾਲ, ਰਾਜ ਕੁਮਾਰੀ, ਰਾਕੇਸ਼ ਕੁਮਾਰ, ਰਾਜੇਸ਼ ਕਾਕੜੇ ਆਦਿ ਸਮੇਤ ਸਮੂਹ ਕਮੇਟੀ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ।