25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ’ਤੇ ਹਠੂਰ ’ਚ ਲੱਡੂ ਵੰਡ ਕੇ ਖੁਸ਼ੀਆਂ ਮਨਾਈਆਂ

ਹਠੂਰ, 25 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਹੋਏ ਗਠਜੋੜ ਦੀ ਖੁਸ਼ੀ ਵਿਚ ਅੱਜ ਹਠੂਰ ਵਿਖੇ ਬੀ. ਸੀ.

Ad Position 21
No active advertisement
ਅਜੀਤ ਡੈਸਕ 26-11-2026
ਹਠੂਰ, 25 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਹੋਏ ਗਠਜੋੜ ਦੀ ਖੁਸ਼ੀ ਵਿਚ ਅੱਜ ਹਠੂਰ ਵਿਖੇ ਬੀ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਉਂ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਅਤੇ ਸੀਨੀਅਰ ਅਕਾਲੀ ਆਗੂ ਮਲਕੀਤ ਸਿੰਘ ਹਠੂਰ ਦੀ ਅਗਵਾਈ ਹੇਠ ਦੋਵੇਂ ਪਾਰਟੀਆਂ ਦੇ ਆਗੂਆਂ ਵਲੋਂ ਮਿਲਕੇ ਲੱਡੂ ਵੰਡੇ ਅਤੇ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ। ਆਗੂਆਂ ਨੇ ਕਿਹਾ ਕਿ ਹੁਣ 2027 ਦੀਆਂ ਇਲੈਕਸ਼ਨਾਂ ਵਿਚ ਗਠਜੋੜ ਭਾਰੀ ਬਹੁਮਤ ਨਾਲ ਜਿੱਤੇਗਾ, ਕਿਉਂਕਿ ਇਕ ਗਠਜੋੜ ਹਿੰਦੂ ਸਿੱਖ ਅਤੇ ਸਭ ਧਰਮਾਂ ਦੀ ਏਕਤਾ ਦਾ ਪ੍ਰਤੀਕ ਹੈ। ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਡਾਇਰੈਕਟਰ ਬਲਜੀਤ ਸਿੰਘ ਹਠੂਰ, ਲਖਵੀਰ ਸਿੰਘ ਲੱਖਾ ਚਕਰ ਯੂਥ ਪ੍ਰਧਾਨ ਹਲਕਾ ਜਗਰਾਉਂ, ਕੇਵਲ ਸਿੰਘ ਮੰਡਲ ਪ੍ਰਧਾਨ ਭਾਜਪਾ, ਮਿਹਰਦੀਪ ਸਿੰਘ ਨੰਬਰਦਾਰ ਜ਼ਿਲ੍ਹਾ ਮੀਤ ਪ੍ਰਧਾਨ ਬੀ.ਜੇ.ਪੀ ਕਿਸਾਨ ਮੋਰਚਾ, ਜੁਗਿੰਦਰ ਸਿੰਘ ਕਾਲਾ ਕਿਸਾਨ ਮੋਰਚਾ ਸਰਕਲ ਪ੍ਰਧਾਨ, ਗੁਰਜੰਟ ਸਿੰਘ ਸਰਕਲ ਮੀਤ ਪ੍ਰਧਾਨ ਭਾਜਪਾ, ਸਤਨਾਮ ਸਿੰਘ ਸਕੱਤਰ ਬੀ. ਜੇ.ਪੀ., ਅਵਤਾਰ ਸਿੰਘ ਕਲੇਰ ਅਕਾਲੀ ਆਗੂ, ਬਲਵੰਤ ਸਿੰਘ ਬਾਦਲ ਅਕਾਲੀ ਆਗੂ, ਹਰਪਾਲ ਸਿੰਘ ਸਰਕਲ ਪ੍ਰਧਾਨ ਐੱਸ.ਸੀ. ਵਿੰਗ, ਇੰਦਰਜੀਤ ਸਿੰਘ ਕਾਲਾ, ਸੁਖਵਿੰਦਰ ਸਿੰਘ, ਨਾਇਬ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ, ਕੁਲਜ਼ਿੰਦਰ ਸਿੰਘ, ਕੇਵਲ ਸਿੰਘ, ਨੰਬਰਦਾਰ ਜਸਮੇਲ ਸਿੰਘ, ਜਨਰਲ ਸਕੱਤਰ ਨਿਰਮਲ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੂਠੀਆ ਕਸਮਾਂ ਵਾਲੇ ਅਕਾਲੀ ਦਲ (ਬ) ਤੇ ਭਾਜਪਾ ਨਿੱਜੀ ਹਿੱਤਾਂ ਬਿਨਾਂ ਪੰਜਾਬ ਦਾ ਕੁਝ ਨਹੀਂ ਸਵਾਰ ਸਕਦੇ- ਇਯਾਲੀ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਲੱਡੂ ਵੰਡੇ
Ad Position 24