25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਬੁਰਜ ਹਰੀ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਵਿਆਉਣ ਦਾ ਕੰਮ ਸ਼ੁਰੂ

ਰਾਏਕੋਟ, 25 ਨਵੰਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਸੁਧਾਰ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੇੜਲੇ ਪਿੰਡ ਬੁਰਜ ਹਰੀ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਵਿਆਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਸ਼ੁਰੂਆਤ ਇਤਬਾਰ ਸਿੰਘ ਨੱਥੋਵਾਲ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਾਏਕੋਟ ਅਤੇ ਸਰਪੰਚ ਸ੍ਰੀਮਤੀ ਬਲਵਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ। ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਰਬੱਤ ਦੇ ਭਲੇ ਅਤੇ ਸਕੂਲ ਦੀ ਤਰੱਕੀ ਲਈ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-11-2026
ਰਾਏਕੋਟ, 25 ਨਵੰਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਸੁਧਾਰ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੇੜਲੇ ਪਿੰਡ ਬੁਰਜ ਹਰੀ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਵਿਆਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਸ਼ੁਰੂਆਤ ਇਤਬਾਰ ਸਿੰਘ ਨੱਥੋਵਾਲ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਾਏਕੋਟ ਅਤੇ ਸਰਪੰਚ ਸ੍ਰੀਮਤੀ ਬਲਵਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ। ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਰਬੱਤ ਦੇ ਭਲੇ ਅਤੇ ਸਕੂਲ ਦੀ ਤਰੱਕੀ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਸਕੂਲ ਦੀ ਛੱਤ ਉੱਚੀ ਚੁੱਕਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਰਪੰਚ ਬਲਵਿੰਦਰ ਕੌਰ , ਸਕੂਲ ਇੰਚਾਰਜ ਸ਼੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਛੱਤ ਨੀਵੀਂ ਹੋਣ ਕਾਰਨ ਸਕੂਲ ਵਿੱਚ ਪੜ੍ਹਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਯਤਨਾਂ ਸਦਕਾ ਸਿੱਖਿਆ ਵਿਭਾਗ ਵੱਲੋਂ ਸਕੂਲ ਦੀਆਂ ਛੱਤਾਂ ਉੱਚੀ ਚੁੱਕਣ ਲਈ ਇਹ ਗਰਾਂਟ ਮਨਜ਼ੂਰ ਕਰਵਾਈ ਗਈ ਹੈ। ਇਸ ਗਰਾਂਟ ਨਾਲ ਹੁਣ ਸਕੂਲ ਦੀ ਇਮਾਰਤ ਵਿੱਚ ਲੋੜੀਂਦਾ ਸੁਧਾਰ ਕੀਤਾ ਜਾਵੇਗਾ। ਇਸ ਮੌਕੇ ਪ੍ਰਭਜੋਤ ਸਿੰਘ ਸੀ.ਐਚ.ਟੀ. ਤਲਵੰਡੀ ਰਾਏ, ਰਾਜਮਿੰਦਰਪਾਲ ਸਿੰਘ ਪਰਮਾਰ, ਜੰਗਪਾਲ ਸਿੰਘ, ਸੁਰਿੰਦਰ ਸਿੰਘ ਰਾਜੂ, ਪੰਚ ਭਰਪੂਰ ਸਿੰਘ, ਜਗਦੀਪ ਸਿੰਘ ਦੀਪਾ, ਚਮਕੌਰ ਸਿੰਘ ਗਰੇਵਾਲ, ਪੰਚ ਬਲਵੀਰ ਕੌਰ, ਪੰਚ ਗੁਲਜਾਰ ਸਿੰਘ, ਦਵਿੰਦਰ ਸਿੰਘ, ਡਾ. ਧਰਮ ਸਿੰਘ, ਰਘਵੀਰ ਸਿੰਘ, ਜਰਨੈਲ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਭੂੰਦੜੀ ਵਿਖੇ ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਐੱਸ. ਐੱਮ. ਐੱਲ. ਨਰਸਿੰਗ ਕਾਲਜ ਭਨੋਹੜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24