25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪ੍ਰਭੂ ਬੰਦਗੀ, ਏਕਤਾ ਤੇ ਸੱਚਾਈ ਦਾ ਹੋਕਾ ਦਿੱਤਾ- ਸੰਤ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 25 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਨਿਰਮਲੇ ਸੰਪਰਦਾਇ ਦੇ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤ ਵੇਲੇ ਦੇ ਸਮਾਗਮ ਕਰਵਾਏ ਗਏ। ਸਰਪ੍ਰਸਤ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੇਂ ਲੋਕ ਅਗਿਆਨਤਾ, ਵਹਿਮਾਂ-ਭਰਮਾਂ, ਜਾਤ-ਪਾਤ ਅਤੇ ਜ਼ੁਲਮ ਦੇ ਹਨੇਰੇ ਵਿੱਚ ਡੁੱਬੇ ਪਏ ਸਨ, ਪ੍ਰਮਾਤਮਾ ਦੀ ਹੋਂਦ ਨੂੰ ਪਹਿਚਾਣਨ ਵਾਲਾ ਕੋਈ ਨਹੀ ਸੀ ਤਾਂ ਗੁਰੁ ਜੀ ਨੇ ਲੋਕਾਈ ਨੂੰ ਸੱਚ ਦਾ ਮਾਰਗ ਦਿਖਾਉਣ ਲਈ ਭਾਈ ਮਰਦਾਨਾ ਜੀ ਨੂੰ ਨਾਲ ਲੈ ਕੇ ਚਾਰੇ ਦਿਸ਼ਾਵਾਂ ਵਿਚ ਚਾਰ ਲੰਬੀਆਂ ਪੈਦਲ ਯਾਤਰਾਵਾਂ (ਉਦਾਸੀਆਂ) ਕੀਤੀਆਂ ਅਤੇ ਹਰ ਧਰਮ ਤੇ ਵਰਗ ਦੇ ਲੋਕਾਂ ਨੂੰ ਪ੍ਰੇਮ, ਏਕਤਾ ਅਤੇ ਸੱਚਾਈ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 26-11-2026
ਲੋਹਟਬੱਦੀ, 25 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਨਿਰਮਲੇ ਸੰਪਰਦਾਇ ਦੇ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤ ਵੇਲੇ ਦੇ ਸਮਾਗਮ ਕਰਵਾਏ ਗਏ। ਸਰਪ੍ਰਸਤ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੇਂ ਲੋਕ ਅਗਿਆਨਤਾ, ਵਹਿਮਾਂ-ਭਰਮਾਂ, ਜਾਤ-ਪਾਤ ਅਤੇ ਜ਼ੁਲਮ ਦੇ ਹਨੇਰੇ ਵਿੱਚ ਡੁੱਬੇ ਪਏ ਸਨ, ਪ੍ਰਮਾਤਮਾ ਦੀ ਹੋਂਦ ਨੂੰ ਪਹਿਚਾਣਨ ਵਾਲਾ ਕੋਈ ਨਹੀ ਸੀ ਤਾਂ ਗੁਰੁ ਜੀ ਨੇ ਲੋਕਾਈ ਨੂੰ ਸੱਚ ਦਾ ਮਾਰਗ ਦਿਖਾਉਣ ਲਈ ਭਾਈ ਮਰਦਾਨਾ ਜੀ ਨੂੰ ਨਾਲ ਲੈ ਕੇ ਚਾਰੇ ਦਿਸ਼ਾਵਾਂ ਵਿਚ ਚਾਰ ਲੰਬੀਆਂ ਪੈਦਲ ਯਾਤਰਾਵਾਂ (ਉਦਾਸੀਆਂ) ਕੀਤੀਆਂ ਅਤੇ ਹਰ ਧਰਮ ਤੇ ਵਰਗ ਦੇ ਲੋਕਾਂ ਨੂੰ ਪ੍ਰੇਮ, ਏਕਤਾ ਅਤੇ ਸੱਚਾਈ ਦਾ ਸੰਦੇਸ਼ ਦਿੱਤਾ। ਦੂਜੇ ਪਾਸੇ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਪਹਿਲਾਂ ਹੀ ਉਲੀਕੀ ਰੂਪ ਰੇਖਾ ਅਨੁਸਾਰ ਸਵੇਰੇ 3 ਵਜੇ ਸੰਪਰਦਾਇ ਦੇ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਬਾਬਾ ਧਿਆਨ ਸਿੰਘ ਤੇ ਸੰਤ ਬਾਬਾ ਚੰਨਣ ਸਿੰਘ ਲੋਹਟਬੱਦੀ ਵਾਲਿਆਂ ਦੇ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਸਥਿਤ ਪੁਰਾਤਨ ਅੰਗੀਠਾ ਸਾਹਿਬ ਅਸਥਾਨ ਦੀ ਇਮਾਰਤ ਦੇ ਨਵ-ਨਿਰਮਾਣ ਕਾਰਜਾਂ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਲੋਹਟਬੱਦੀ ਅਸਥਾਨ ਦੇ ਮੁਖੀ ਸੰਤ ਬਾਬਾ ਧਿਆਨ ਸਿੰਘ ਜੀ ਨੇ ਅਨੇਕਾਂ ਮਨੁੱਖਾ ਪ੍ਰਾਣੀਆਂ ਨੂੰ ਗੁਰੁ ਘਰ ਨਾਲ ਜੋੜਿਆ ਅਤੇ ਬੱਚਿਆਂ/ਨੌਜਵਾਨਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਦੇਣ ਦਾ ਵਿਦਿਆਲਿਆ ਸਥਾਪਿਤ ਕੀਤਾ ਸੀ ਜੋ ਕਿ ਅੱਜ ਵੀ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਰਾਗੀ ਦਰਬਾਰਾ ਸਿੰਘ, ਰਾਗੀ ਭਰਪੂਰ ਸਿੰਘ, ਗ੍ਰੰਥੀ ਅਵਤਾਰ ਸਿੰਘ, ਸੇਵਾਦਾਰ ਭਾਈ ਗੁਰਲੀਨ ਸਿੰਘ, ਸਕੱਤਰ ਦਵਿੰਦਰ ਸਿੰਘ ਦਿਓਲ ਆਦਿ ਪ੍ਰਬੰਧਕ ਅਤੇ ਸੇਵਾਦਾਰ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵਲੋਂ ‘ਰਾਗ ਰੰਗ ਉਤਸਵ’ ਮੇਲਾ ਕੱਲ੍ਹ ਤੋਂ ਅਗਲੀ ਖ਼ਬਰ ਰਾਏਕੋਟ ਦੀ ਸਿਆਸਤ ’ਚ ਅਕਾਲੀ-ਭਾਜਪਾ ਗੱਠਜੋੜ ਨੇ ਬਦਲੇ ਚੋਣ ਸਮੀਕਰਨ
Ad Position 24