ਗੁਰੂ ਨਾਨਕ ਦੇਵ ਆਈ.ਟੀ.ਆਈ ਮਾਣੂੰਕੇ ਵਿਖੇ ਅਵਤਾਰ ਪੁਰਬ ਮਨਾਇਆ
ਹਠੂਰ, 25 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰੂ ਨਾਨਕ ਦੇਵ ਆਈ. ਟੀ.
ਹਠੂਰ, 25 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰੂ ਨਾਨਕ ਦੇਵ ਆਈ.ਟੀ.ਆਈ. ਮਾਣੂੰਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸੰਸਥਾ ਦੇ ਚੇਅਰਮੈਨ ਬਲਵੀਰ ਸਿੰਘ ਸੰਧੂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ। ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਆ ਕੇ ਪ੍ਰਕਾਸ਼ ਕੀਤੇ ਅਤੇ ਹਜ਼ੂਰੀ ਵਿਚ ਸਿੱਖਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ। ਉਪਰੰਤ ਸਰਬੱਤ ਦੇ ਭਲੇ ਅਤੇ ਸੰਸਥਾ ਅਤੇ ਸਿਖਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕਰਕੇ ਹੁਕਮਨਾਮਾ ਲਿਆ ਗਿਆ। ਇਸ ਮੌਕੇ ਚੇਅਰਮੈਨ ਬਲਵੀਰ ਸਿੰਘ ਸਿੱਧੂ ਨੇ ਸਿੱਖਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ । ਉਪਰੰਤ ਚਾਹ ਪਾਣੀ ਦੇ ਲੰਗਰ ਵਰਤਾਏ ਗਏ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।