ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਭੂੰਦੜੀ, 25 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਿੰਸੀਪਲ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕਰਨ ਤੋਂ ਇਲਾਵਾ ਕਵਿਤਾਵਾਂ ਅਤੇ ਵਿਚਾਰਪੂਰਨ ਭਾਸ਼ਣਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਬਾਖੂਬੀ ਪੇਸ਼ ਕੀਤਾ।
ਭੂੰਦੜੀ, 25 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਿੰਸੀਪਲ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕਰਨ ਤੋਂ ਇਲਾਵਾ ਕਵਿਤਾਵਾਂ ਅਤੇ ਵਿਚਾਰਪੂਰਨ ਭਾਸ਼ਣਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਬਾਖੂਬੀ ਪੇਸ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਿੰਨ ਮਹਾਨ ਸਿਧਾਂਤਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਪ੍ਰਗਟ ਸਿੰਘ ਸੰਘਾ ਨੇ ਕਿਹਾ ਕਿ ਸਕੂਲ ਦਾ ਹਮੇਸ਼ਾ ਇਹ ਯਤਨ ਰਹਿੰਦਾ ਹੈ ਕਿ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਵੀ ਜੋੜਿਆ ਜਾਵੇ। ਮੈਨੇਜਿੰਗ ਡਾਇਰੈਕਟਰ ਸ. ਮਨਦੀਪ ਸਿੰਘ ਢੱਟ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਹੀ ਇੱਕ ਸੱਚੇ, ਸੁਖੀ, ਸਮਾਨਤਾਵਾਦੀ ਅਤੇ ਸਦਭਾਵਨਾ ਭਰੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।