25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵੱਖ-ਵੱਖ ਥਾਈਂ ਸੰਗਤਾਂ ਵਲੋਂ ਨਿੱਘਾ ਸਵਾਗਤ

ਗੁਰੂਸਰ ਸੁਧਾਰ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਜ ਜੀ. ਐੱਚ.

Ad Position 21
No active advertisement
ਅਜੀਤ ਡੈਸਕ 26-11-2026
ਗੁਰੂਸਰ ਸੁਧਾਰ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਜ ਜੀ.ਐੱਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਸੁੰਦਰ ਪਾਲਕੀ ਅੰਦਰ ਸੁਸ਼ੋਭਿਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਸਕੂਲ ਤੋਂ ਆਰੰਭ ਹੋਏ ਇਸ ਸ਼ਾਨਦਾਰ ਨਗਰ ਕੀਰਤਨ ਦਾ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਵਿਖੇ ਪਹੁੰਚਣ ’ਤੇ ਮੈਨੇਜਰ ਅਮਰੀਕ ਸਿੰਘ ਦਿਓਲ ਦੀ ਅਗਵਾਈ ਹੇਠ ਬਾਕੀ ਸਟਾਫ਼ ਮੈਂਬਰਾਂ ਵਲੋਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਨਗਰ ਕੀਰਤਨ ਦੀ ਆਰੰਭਤਾ ਸਮੇਂ ਪ੍ਰਧਾਨ ਪਵਨਜੀਤ ਸਿੰਘ ਗਿੱਲ, ਪ੍ਰਿੰ: ਨੀਰੂ ਬਾਲਾ ਸ੍ਰੀਵਾਸਤਵ, ਪ੍ਰਿੰ: ਰਾਜਵਿੰਦਰ ਕੌਰ ਗਿੱਲ, ਰਣਜੀਤ ਸਿੰਘ ਗਿੱਲ ਅਮਰੀਕਾ, ਜਥੇਦਾਰ ਰਾਜਵਿੰਦਰ ਸਿੰਘ ਹਿੱਸੋਵਾਲ, ਡਾਇਰੈਕਟਰ ਜਗਰਾਜ ਸਿੰਘ ਧਾਲੀਵਾਲ, ਸਰਪੰਚ ਹਰਜਿੰਦਰ ਕੌਰ ਗਿੱਲ, ਜਥੇਦਾਰ ਇੰਦਰਜੀਤ ਸਿੰਘ ਗਿੱਲ, ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਪ੍ਰਧਾਨ ਚਰਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਮੈਨੇਜਰ ਹਰਮੇਲ ਸਿੰਘ ਧਾਲੀਵਾਲ, ਅਮਨਦੀਪ ਸਿੰਘ, ਬਲਜਿੰਦਰ ਸਿੰਘ ਬਿੱਲੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਮੀਤ ਸਿੰਘ ਹਾਂਸ ਅਤੇ ਮਨਜਿੰਦਰ ਸਿੰਘ ਬਿੰਦਾ ਭੁਮਾਲ ਅਗਲੀ ਖ਼ਬਰ ਹਰੀ ਸੇਵਾ ਸੁਸਾਇਟੀ ਲਈ ਪਿੰਡ ਐਤੀਆਣਾ ਵਾਸੀਆਂ ਨੇ 15 ਬੋਰੀਆਂ ਝੋਨੇ ਦੀ ਸੇਵਾ ਕੀਤੀ ਭੇਟ
Ad Position 24