25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਮੁੱਲਾਂਪੁਰ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਤਾ ਗੁਜ਼ਰ ਕੌਰ ਪਿੰਡ ਮੁੱਲਾਂਪੁਰ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾ ਵਲੋਂ ਫੁੱਲਾਂ ਨਾਲ ਸਿੰਗਾਰੀ ਪਾਲਕੀ ’ਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 26-11-2026
ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਤਾ ਗੁਜ਼ਰ ਕੌਰ ਪਿੰਡ ਮੁੱਲਾਂਪੁਰ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾ ਵਲੋਂ ਫੁੱਲਾਂ ਨਾਲ ਸਿੰਗਾਰੀ ਪਾਲਕੀ ’ਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਨਗਰ ਕੀਰਤਨ ਸਮੇਂ ਭਾਈ ਗਗਨਦੀਪ ਸਿੰਘ ਦੇ ਹਜ਼ੂਰੀ ਰਾਗੀ ਜੱਥੇ ਵਲੋਂ ‘ਸਤਿਗੁਰੁ ਨਾਨਕ ਪ੍ਰਗਟਿਆ’ ਸ਼ਬਦ ਨਾਲ ਕੀਰਤਨ ਦਾ ਆਰੰਭ ਕਰਕੇ ‘ਜਿਥੈ ਬਾਬਾ ਪੈਰ ਧਰਿ ਪੂਜਾ ਆਸਣੂ ਥਾਪਣਿ ਸੋਆ॥ ਕਈ ਹੋਰ ਸ਼ਬਦ ਪੜਦਿਆ ਗੁਰੂ ਨਾਨਕ ਦੇਵ ਜੀ ਦੇ ਸੁਤੰਤਰ ਵਿਚਾਰਾਂ ਦਾ ਉਚਾਰਨ ਕੀਤਾ। ਗੁਰਦੁਆਰਾ ਮਾਤਾ ਗੁਜਰ ਕੌਰ ਦੇ ਹੈੱਡ ਗ੍ਰੰਥੀ ਭਾਈ ਜੰਗਜੀਤ ਸਿੰਘ ਵਲੋਂ ਸੰਗਤ ਨਾਲ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਦੀ ਵਿਚਾਰ ਸਾਂਝੀ ਕੀਤੀ। ਢਾਡੀ ਜੱਥਿਆ ਵਲੋਂ ਵਾਰਾਂ ਗਾਇਨ ਕਰਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਸੰਗਤ ਨਾਲ ਸਾਂਝਾ ਕੀਤਾ। ਨਗਰ ਕੀਰਤਨ ਸਮੇਂ ਬਾਬਾ ਫਤਿਹ ਸਿੰਘ ਗੱਤਕਾ ਪਾਰਟੀ ਵਲੋਂ ਗੱਤਕੇ ਜ਼ੌਹਰ ਦਿਖਾਏ ਗਏ। ਮਾਤਾ ਗੁਜਰ ਕੌਰ ਜੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਬਾਬਾ ਬਖਸ਼ੀਸ਼ ਸਿੰਘ ਵਲੋਂ ਸੰਗਤ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੀਟੂ ਪੰਜਾਬ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ ਅਗਲੀ ਖ਼ਬਰ ਐੱਸ. ਐੱਮ. ਐੱਲ. ਨਰਸਿੰਗ ਕਾਲਜ ਭਨੋਹੜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24