ਮੁਫ਼ਤ ਚੈੱਕਅਪ ਕੈਂਪ ਲਗਾਇਆ
ਜਗਰਾਉਂ, 25 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ ਸਵ: ਅਮਿਤ ਅਰੋੜਾ ਦੀ ਯਾਦ ਵਿਚ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਜਿੰਦਰ ਜੈਨ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਸੁਨੀਲ ਬਜਾਜ ਅਤੇ ਪ੍ਰੋਜੈਕਟ ਕੈਸ਼ੀਅਰ ਰਜੀਵ ਗੁਪਤਾ ਦੀ ਅਗਵਾਈ ਵਿੱਚ ਜਗਰਾਉਂ ਵਿਖੇ ਲਗਾਏ ਕੈਂਪ ਵਿੱਚ ਸੀ.
ਜਗਰਾਉਂ, 25 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ ਸਵ: ਅਮਿਤ ਅਰੋੜਾ ਦੀ ਯਾਦ ਵਿਚ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਜਿੰਦਰ ਜੈਨ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਸੁਨੀਲ ਬਜਾਜ ਅਤੇ ਪ੍ਰੋਜੈਕਟ ਕੈਸ਼ੀਅਰ ਰਜੀਵ ਗੁਪਤਾ ਦੀ ਅਗਵਾਈ ਵਿੱਚ ਜਗਰਾਉਂ ਵਿਖੇ ਲਗਾਏ ਕੈਂਪ ਵਿੱਚ ਸੀ.ਐੱਮ.ਸੀ. ਹਸਪਤਾਲ ਦੇ ਐੱਚ.ਓ.ਡੀ. ਡਾਕਟਰ ਗੁਰਭੇਜ ਸਿੰਘ ਡੀ.ਐੱਮ. ਨੇ ਦਿਲ ਦੇ ਮਰੀਜ਼ਾਂ ਦਾ ਚੈੱਕਅੱਪ ਕਰਦਿਆਂ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਬਿਮਾਰੀ ਦੀ ਭਿਣਕ ਪੈਣ ਸਮੇਂ ਇਸ ਦਾ ਇਲਾਜ ਕਿਸੇ ਚੰਗੇ ਅਤੇ ਤਜਰਬੇਕਾਰ ਡਾਕਟਰ ਤੋਂ ਕਰਵਾਉਣ। ਉਨ੍ਹਾਂ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਅਣਜਾਣ ਡਾਕਟਰ ਤੋਂ ਇਲਾਜ ਕਰਵਾਉਣ ਦੇ ਕਾਰਨ ਨਾਲ ਕਈ ਵਾਰ ਬਿਮਾਰੀ ਵਿੱਚ ਇਨਾ ਵਾਧਾ ਹੁੰਦਾ ਹੈ ਕਿ ਉਸ ਨੂੰ ਰੋਕਣਾ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੀ.ਐੱਮ.ਸੀ. ਵਲੋਂ ਲੋਕ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਲਗਾਏ ਜਾਂਦੇ ਕੈਂਪਾਂ ਵਿੱਚ ਜ਼ਰੂਰਤਮੰਦ ਮਰੀਜ਼ਾਂ ਦਾ ਦਿਲ ਦੀਆਂ ਬਿਮਾਰੀਆਂ ਸਬੰਧੀ ਜਿੱਥੇ ਚੈੱਕਅਪ ਕੀਤਾ ਜਾਂਦਾ ਹੈ ਉੱਥੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਨੇ ਦੱਸਿਆ ਕਿ ਕੈਂਪ ਵਿੱਚ 52 ਦਿਲ ਦੇ ਮਰੀਜ਼ਾਂ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕਰਨ ਤੋਂ ਇਲਾਵਾ 30 ਮਰੀਜ਼ਾਂ ਦੀ ਈ.ਸੀ.ਜੀ. ਮੁਫ਼ਤ ਅਤੇ 35 ਮਰੀਜ਼ਾਂ ਦਾ ਸ਼ੂਗਰ ਚੈੱਕਅਪ ਟੈਸਟ ਵੀ ਮੁਫ਼ਤ ਕਰਨ ਦੇ ਨਾਲ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਵਾਈਸ ਚੇਅਰਮੈਨ ਕੰਵਲ ਕੱਕੜ, ਪ੍ਰੋਜੈਕਟ ਚੇਅਰਮੈਨ ਮਨੋਹਰ ਸਿੰਘ ਟੱਕਰ, ਰਾਜਪਾਲ ਜੈਨ, ਗੋਪਾਲ ਗੁਪਤਾ, ਕੈਪਟਨ ਨਰੇਸ਼ ਵਰਮਾ, ਜਸਵੰਤ ਸਿੰਘ, ਆਰ.ਕੇ. ਗੋਇਲ, ਅਨਿਲ ਮਲਹੋਤਰਾ, ਪ੍ਰਸ਼ੋਤਮ ਅਗਰਵਾਲ, ਪ੍ਰਵੀਨ ਰਾਣਾ, ਅਸ਼ੋਕ ਵਰਮਾ, ਮੰਗਤ ਰਾਏ ਬਾਂਸਲ ਆਦਿ ਹਾਜ਼ਰ ਸਨ।