25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਸਿੱਧਵਾਂ ਬੇਟ, 25 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਪ੍ਰੇਮ ਭਾਵ ਨਾਲ ਮਨਾਇਆ ਗਿਆ, ਜਿਸ ਵਿਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਬੱਚਿਆਂ ਤੇ ਅਧਿਆਪਕਾਂ ਨੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠਾਂ ਦਾ ਗਾਇਨ ਕਰਕੇ ਕੀਤੀ। ਉਪਰੰਤ ਬੱਚਿਆਂ ਨੇ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਸ਼ਬਦ, ਗੀਤ ਕਵੀਸ਼ਰੀ ਤੇ ਕਵਿਤਾਵਾਂ ਹੋਰ ਧਾਰਮਿਕ ਗਤੀਵਿਧੀਆਂ ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 26-11-2026
ਸਿੱਧਵਾਂ ਬੇਟ, 25 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਪ੍ਰੇਮ ਭਾਵ ਨਾਲ ਮਨਾਇਆ ਗਿਆ, ਜਿਸ ਵਿਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਬੱਚਿਆਂ ਤੇ ਅਧਿਆਪਕਾਂ ਨੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠਾਂ ਦਾ ਗਾਇਨ ਕਰਕੇ ਕੀਤੀ। ਉਪਰੰਤ ਬੱਚਿਆਂ ਨੇ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਸ਼ਬਦ, ਗੀਤ ਕਵੀਸ਼ਰੀ ਤੇ ਕਵਿਤਾਵਾਂ ਹੋਰ ਧਾਰਮਿਕ ਗਤੀਵਿਧੀਆਂ ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਕੰਚਨ ਰਾਣੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਤਿੰਨ ਮਹਾਨ ਉਪਦੇਸ਼ਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਇਸ ਪ੍ਰਿੰਸੀਪਲ ਕਮਲੇਸ਼ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ , ਚੇਅਰਮੈਨ ਭੁਪਿੰਦਰ ਗੁਪਤਾ ਅਤੇ ਸਮੂਹ ਸਕੂਲ ਸਟਾਫ਼ ਵਲੋਂ ਬੱਚਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਬੱਚਿਆਂ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਕੈਪਟਨ ਸੰਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਚੋਣ ਕਮੇਟੀ ਮੈਂਬਰ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ- ਟੋਨੀ, ਜੱਗਾ ਅਗਲੀ ਖ਼ਬਰ ਗੁਰੂ ਨਾਨਕ ਸਹਾਰਾ ਸੁਸਾਇਟੀ ਨੇ ਪ੍ਰਕਾ਼ਸ਼ ਪੁਰਬ ਨੂੰ ਸਮਰਪਿਤ ਬਜ਼ੁਰਗਾਂ ਨੂੰ ਪੈਨਸ਼ਨ ਤੇ ਰਾਸ਼ਨ ਵੰਡਿਆ
Ad Position 24