25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਕਰੀਰ ਸਾਹਿਬ ਲਿੱਤਰਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਇਤਿਹਾਸਕ ਅਸਥਾਨ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ‘ਚ ਗੁਰੂਘਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ।

Ad Position 21
No active advertisement
ਅਜੀਤ ਡੈਸਕ 26-11-2026
ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਇਤਿਹਾਸਕ ਅਸਥਾਨ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਪਾਵਨ ਦਿਹਾੜੇ ਮੌਕੇ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ‘ਚ ਗੁਰੂਘਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ।ਸਮਾਗਮ ਦੀ ਆਰੰਭਤਾ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਇਲਾਹੀ ਬਾਣੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਨੂਰਪੁਰਾ ਤੇ ਬੀਬੀ ਜਗਦੀਪ ਕੌਰ ਜੌਹਲ ਮੰਡਿਆਣੀ ਦੇ ਕੀਰਤਨੀਏ ਜੱਥਿਆਂ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਨਾਲ ਗੁਰਇਤਿਹਾਸ ਦੀ ਸ਼ਾਂਝ ਪਾਉਂਦਿਆਂ ਬੀਬੀ ਜਗਦੀਪ ਕੌਰ ਜੌਹਲ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫੇ ਅਤੇ ਉਦਾਸੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਰਤਨੀ ਜੱਥਿਆਂ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਣ ਸਿੰਘ, ਮੈਂਬਰ ਅਮਰਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਨੂਰਪੁਰਾ, ਬਾਬਾ ਬੇਅੰਤ ਸਿੰਘ ਬੰਟੀ, ਬਾਬਾ ਗੁਰਮੇਲ ਸਿੰਘ ਨੂਰਪੁਰਾ, ਸੁਰਜੀਤ ਸਿੰਘ ਸੋਹੀ, ਅਮਰਜੀਤ ਸਿੰਘ, ਕਰਮਜੀਤ ਸਿੰਘ, ਜਸਵਿੰਦਰ ਸਿੰਘ ਜੱਸੀ, ਗੁਰਦੀਪ ਸਿੰਘ ਸੋਹੀ, ਸਾਬਕਾ ਸਰਪੰਚ ਗੁਰਮੇਲ ਸਿੰਘ ਲਿੱਤਰਾਂ, ਸਰਪੰਚ ਸੁਰਜੀਤ ਸਿੰਘ ਲਿੱਤਰਾਂ, ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। 25Jag36 ਕੈਪਸ਼ਨ:
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦਾ ਵਿਦਿਆਰਥੀ ਮਨਜੋਤ ਸਿੰਘ ਸਿਖਲਾਈ ਕੈਂਪ ਲਈ ਮਹਾਰਾਸ਼ਟਰ ਰਵਾਨਾ ਅਗਲੀ ਖ਼ਬਰ ਭਾਜਪਾ ਯੁਵਾ ਮੋਰਚਾ ਵਲੋਂ ਨਿਯੁਕਤੀਆਂ
Ad Position 24