26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਦੰਦਾਂ ਦਾ ਜਾਂਚ ਕੈਂਪ ਲਗਾਇਆ

ਜਗਰਾਉਂ, 26 ਨਵੰਬਰ (ਵਿਨੋਦ ਕੁਮਾਰ)- ਡੀ. ਏ.

Ad Position 21
No active advertisement
ਅਜੀਤ ਡੈਸਕ 27-11-2026
ਜਗਰਾਉਂ, 26 ਨਵੰਬਰ (ਵਿਨੋਦ ਕੁਮਾਰ)- ਡੀ. ਏ. ਵੀ. ਸਕੂਲ ਜਗਰਾਉਂ ਵਿਖੇ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ। ਪ੍ਰਿੰਸੀਪਲ ਡਾ. ਵੇਦ ਵ੍ਰਤ ਪਲਾਹ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਾਰੀ ਸ਼ਕਤੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਦੋ ਦਿਨਾਂ ਦੰਦਾਂ ਦੀ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਚਾਵਲਾ ਡੈਂਟਲ ਐਂਡ ਕਾਸਮੈਟੋਲੋਜੀ ਕਲੀਨਿਕ, ਜਗਰਾਉਂ ਦੀਆਂ ਤਜਰਬੇਕਾਰ ਦੰਦਾਂ ਦੀਆਂ ਡਾਕਟਰ ਡਾ. ਕਾਮਿਨੀ ਚਾਵਲਾ ਅਤੇ ਡਾ. ਗੁਨੀਤ ਚਾਵਲਾ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਕੈਂਪ ਦੌਰਾਨ ਡਾਕਟਰਾਂ ਨੇ ਸਾਰੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਦੰਦਾਂ ਦੀ ਸਫ਼ਾਈ ਅਤੇ ਸਹੀ ਦੇਖਭਾਲ ਦੇ ਮਹੱਤਵ ਬਾਰੇ ਜਾਗਰੂਕ ਕੀਤਾ। ਇਸ ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਦੰਦਾਂ ਦੀ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਬਚਪਨ ਤੋਂ ਹੀ ਉਨ੍ਹਾਂ ਵਿਚ ਚੰਗੀਆਂ ਸਿਹਤ ਸੰਬੰਧੀ ਆਦਤਾਂ ਦਾ ਵਿਕਾਸ ਕਰਨਾ ਸੀ।
Ad Position 22
No active advertisement
ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਰੈਲੀ ਕੱਢੀ ਅਗਲੀ ਖ਼ਬਰ ਪਿੰਡ ਦੇਹੜਕਾ ਵਿਖੇ ਖ਼ਾਤਾ ਬੰਦ ਕਰਨ ਕਾਰਨ ਖ਼ਪਤਕਾਰ ਪ੍ਰੇਸ਼ਾਨ
Ad Position 24