26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਿੰਡ ਜਲਾਲਦੀਵਾਲ ਤੇ ਰਾਜਗੜ੍ਹ ਵਾਸੀਆਂ ਵਲੋਂ ਪ੍ਰਭਦੀਪ ਨੱਥੋਵਾਲ ਦੇ ਹੱਕ ’ਚ ਹਮਾਇਤ ਦਾ ਐਲਾਨ

ਰਾਏਕੋਟ, 26 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਰਤੀ ਜਨਤਾ ਪਾਰਟੀ ਦੇ ਸ਼ਾਂਝੇ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਨੇੜਲੇ ਪਿੰਡ ਜਲਾਲਦੀਵਾਲ ਅਤੇ ਪਿੰਡ ਰਾਜਗੜ੍ਹ ਦੇ ਵਸਨੀਕਾਂ ਨੇ ਅਕਾਲੀ-ਭਾਜਪਾ ਉਮੀਦਵਾਰ ਨੂੰ ਡੱਟਵੀਂ ਹਮਾਇਤ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦਿਵਾਇਆ ਕਿ ਪ੍ਰਭਦੀਪ ਸਿੰਘ ਨੱਥੋਵਾਲ ਦੀ ਜਿੱਤ ਲਈ ਪਿੰਡ ਵਲੋਂ ਪੂਰੀ ਤਾਕਤ ਲਗਾਈ ਜਾਵੇਗੀ ਅਤੇ ਚੋਣ ਮੁਹਿੰਮ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 27-11-2026
ਰਾਏਕੋਟ, 26 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਰਤੀ ਜਨਤਾ ਪਾਰਟੀ ਦੇ ਸ਼ਾਂਝੇ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਨੇੜਲੇ ਪਿੰਡ ਜਲਾਲਦੀਵਾਲ ਅਤੇ ਪਿੰਡ ਰਾਜਗੜ੍ਹ ਦੇ ਵਸਨੀਕਾਂ ਨੇ ਅਕਾਲੀ-ਭਾਜਪਾ ਉਮੀਦਵਾਰ ਨੂੰ ਡੱਟਵੀਂ ਹਮਾਇਤ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦਿਵਾਇਆ ਕਿ ਪ੍ਰਭਦੀਪ ਸਿੰਘ ਨੱਥੋਵਾਲ ਦੀ ਜਿੱਤ ਲਈ ਪਿੰਡ ਵਲੋਂ ਪੂਰੀ ਤਾਕਤ ਲਗਾਈ ਜਾਵੇਗੀ ਅਤੇ ਚੋਣ ਮੁਹਿੰਮ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਰਾਏਕੋਟ ਹਲਕਾ ਲੰਮੇ ਸਮੇਂ ਤੋਂ ਬੁਨਿਆਦੀ ਵਿਕਾਸ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਤਾਂ ਇਨ੍ਹਾਂ ਤਿੰਨਾਂ ਖੇਤਰਾਂ ਨੂੰ ਪਹਿਲ ਦੇ ਆਧਾਰ ’ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਪਿੰਡ ਜਲਾਲਦੀਵਾਲ ਵਾਸੀਆਂ ਨੇ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਮੇਲ ਸਿੰਘ ਆਂਡਲੂ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਆੜ੍ਹਤੀਆਂ ਕਰਮਜੀਤ ਸਿੰਘ ਨੱਥੋਵਾਲ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਪ੍ਰਿੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਪ੍ਰੇਮ ਸਿੰਘ ਗਿੱਲ, ਦਲਵਾਰਾ ਸਿੰਘ, ਲਛਮਣ ਸਿੰਘ, ਦਰਸ਼ਨ ਸਿੰਘ, ਅਮਨਦੀਪ ਸਿੰਘ, ਹਾਕਮ ਸਿੰਘ, ਮਨਦੀਪ ਸਿੰਘ, ਡਾ. ਬੱਬੀ ਜਲਾਲਦੀਵਾਲ, ਅਵਤਾਰ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ, ਚਰਨ ਸਿੰਘ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਤੋਂ ਵਿਧਾਇਕਾ ਬੀਬੀ ਮਾਣੂੰਕੇ ਦੀ ਅਗਵਾਈ ’ਚ ਵੱਡੇ ਕਾਫ਼ਲੇ ਨੇ ਮੋਗਾ ਰੈਲੀ ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਹੰਬੜਾਂ ’ਚ ਵਰਕਰਾਂ ਨੇ ਲੱਡੂ ਵੰਡੇ
Ad Position 24