26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜਗਰਾਉਂ ਤੋਂ ਵਿਧਾਇਕਾ ਬੀਬੀ ਮਾਣੂੰਕੇ ਦੀ ਅਗਵਾਈ ’ਚ ਵੱਡੇ ਕਾਫ਼ਲੇ ਨੇ ਮੋਗਾ ਰੈਲੀ ’ਚ ਕੀਤੀ ਸ਼ਮੂਲੀਅਤ

ਜਗਰਾਉਂ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਆਮ ਆਦਮੀ ਪਾਰਟੀ ਵਲੋਂ ਪਿੰਡ ਮਟਵਾਣੀ (ਮੋਗਾ) ਵਿਖੇ ਕੀਤੀ ਖੁਸ਼ਹਾਲ ਰੈਲੀ ’ਚ ਜਗਰਾਉਂ ਤੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਬੱਸਾਂ, ਗੱਡੀਆਂ ਦੇ ਵੱਡੇ ਕਾਫ਼ਲੇ ਸਮੇਤ ਰਵਾਨਾ ਹੋਏ। ਰਵਾਨਾ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਤੋਂ ਪੰਜਾਬ ਦੇ ਲੋਕ ਖੁਸ਼ ਹਨ ਤੇ ਦੁਬਾਰਾ ‘ਆਪ’ ਸਰਕਾਰ ਵੱਡੇ ਬਹੁਮਤ ਨਾਲ ਬਣਾਉਣਗੇ ਤਾਂ ਜੋ ਪੰਜਾਬ ਹੋਰ ਤਰੱਕੀ ਕਰੇ ਤੇ ਹਰ ਪੱਖੋਂ ਵਿਕਸਿਤ ਹੋਵੇ।

Ad Position 21
No active advertisement
ਅਜੀਤ ਡੈਸਕ 27-11-2026
ਜਗਰਾਉਂ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਆਮ ਆਦਮੀ ਪਾਰਟੀ ਵਲੋਂ ਪਿੰਡ ਮਟਵਾਣੀ (ਮੋਗਾ) ਵਿਖੇ ਕੀਤੀ ਖੁਸ਼ਹਾਲ ਰੈਲੀ ’ਚ ਜਗਰਾਉਂ ਤੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਬੱਸਾਂ, ਗੱਡੀਆਂ ਦੇ ਵੱਡੇ ਕਾਫ਼ਲੇ ਸਮੇਤ ਰਵਾਨਾ ਹੋਏ। ਰਵਾਨਾ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਤੋਂ ਪੰਜਾਬ ਦੇ ਲੋਕ ਖੁਸ਼ ਹਨ ਤੇ ਦੁਬਾਰਾ ‘ਆਪ’ ਸਰਕਾਰ ਵੱਡੇ ਬਹੁਮਤ ਨਾਲ ਬਣਾਉਣਗੇ ਤਾਂ ਜੋ ਪੰਜਾਬ ਹੋਰ ਤਰੱਕੀ ਕਰੇ ਤੇ ਹਰ ਪੱਖੋਂ ਵਿਕਸਿਤ ਹੋਵੇ। ਬੀਬੀ ਮਾਣੂੰਕੇ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ‘ਆਪ’ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਤੇ ਸ਼ੁਰੂ ਕੀਤੀਆਂ ਲੋਕ ਸਹੂਲਤਾਂ ਕਰਕੇ ਕੋਈ ਮੁੱਦਾ ਹੀ ਨਹੀਂ ਹੈ ਅਤੇ ਨਾ ਹੀ ਮੁੱਖ ਮੰਤਰੀ ਭਗਵੰਤ ਮਾਨ ਵਰਗਾ ਚਿਹਰਾ ਕਿਸੇ ਪਾਰਟੀ ਕੋਲ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵਲੋਂ ਪੰਜ ਸਾਲਾਂ ’ਚ ਅਜਿਹੇ ਕਾਰਜ ਕੀਤੇ ਗਏ ਹਨ ਜੋ ਆਜ਼ਾਦੀ ਤੋਂ ਬਾਅਦ ਹੁਣ ਤੱਕ ਪੰਜਾਬ ’ਚ ਆਈਆਂ ਕੋਈ ਵੀ ਸਰਕਾਰਾਂ ਨਹੀਂ ਕਰ ਸਕੀਆਂ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਅਤੇ ਪ੍ਰੋ: ਸੁਖਵਿੰਦਰ ਸਿੰਘ ਨੇ ਕਿਹਾ ਕਿ ਮੋਗਾ ਰੈਲੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਸਵੀਰ ਸਾਫ਼ ਕਰ ਦਿੱਤੀ ਹੈ ਕਿ ਲੋਕ ਪੰਜਾਬ ’ਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ‘ ਆਪ’ ਸਰਕਾਰ ਵਲੋਂ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ ਇਕ ਮਿਸਾਲ ਹਨ ਤੇ ਲੋਕਾਂ ਦਾ ‘ਆਪ’ ਪਾਰਟੀ ’ਤੇ ਵਿਸ਼ਵਾਸ ਹੋਰ ਵਧਿਆ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੀ ਮੋਗਾ ਵਿਖੇ ਹੋ ਰਹੀ ਰੈਲੀ ਕਾਰਨ ਲੋਕਾਂ ਨੂੰ ਮੁਸ਼ਕਿਲ ਦਾ ਕਰਨਾ ਪਿਆ ਸਾਹਮਣਾ ਅਗਲੀ ਖ਼ਬਰ ਪਿੰਡ ਜਲਾਲਦੀਵਾਲ ਤੇ ਰਾਜਗੜ੍ਹ ਵਾਸੀਆਂ ਵਲੋਂ ਪ੍ਰਭਦੀਪ ਨੱਥੋਵਾਲ ਦੇ ਹੱਕ ’ਚ ਹਮਾਇਤ ਦਾ ਐਲਾਨ
Ad Position 24