ਅਕਾਲੀ-ਭਾਜਪਾ ਗੱਠਜੋੜ ਨੇ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾਈਆਂ- ਪ੍ਰਧਾਨ ਡੱਲਾ
ਹਠੂਰ, 27 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਨੇ ਪੰਜਾਬ ਅੰਦਰ ਲੋਕਾਂ ਦੀਆਂ ਭਾਵਨਾਵਾਂ ਨੂੰ ਗੁੰਮਰਾਹ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ।
ਹਠੂਰ, 27 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਨੇ ਪੰਜਾਬ ਅੰਦਰ ਲੋਕਾਂ ਦੀਆਂ ਭਾਵਨਾਵਾਂ ਨੂੰ ਗੁੰਮਰਾਹ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਦਿੱਲੀ ਦੇ ਆਗੂਆਂ ਅਰਵਿੰਦ ਕੇਜ਼ਰੀਵਾਲ, ਮਨੀਸ਼ ਸਿਸ਼ੋਦੀਆ ਵਲੋਂ ਬੀਤੀ ਦਿਨ ਮੋਗਾ ਵਿਖੇ ਹੋਈ ਰੈਲੀ ਦੌਰਾਨ ਲੋਕਾਂ ਨੂੰ ਆਪਣੀਆਂ ਪ੍ਰਾਪਤੀਆਂ ਦੱਸਣ ਲਈ ਪੰਜਾਬ ਰੋਡਵੇਜ਼ ਦੀਆਂ ਸੈਂਕੜੇ ਬੱਸਾਂ ਰਾਹੀਂ ਲੋਕਾਂ ਨੂੰ ਇਕੱਠਾ ਕੀਤਾ ਸੀ, ਪਰ ਕੋਈ ਪ੍ਰਾਪਤੀ ਜੇ ਹੁੰਦੀ ਤਾਂ ਦੱਸਦੇ। ਇਸ ਲਈ ਉਕਤ ਆਗੂਆਂ ਨੇ ਸਿਰਫ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਗਠਜੋੜ ਨੂੰ ਹੀ ਟਾਰਗੇਟ ਕਰਦਿਆਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਝੂਠੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਵਲੋਂ ਜੋ ਸਹੂਲਤਾਂ ਦਿੱਤੀਆਂ ਜਾ ਰਹੀਆਂ ਉਹ ਉਕਤ ਗਠਜੋੜ ਦੀ ਸਰਕਾਰ ਬਣਨ ’ਤੇ ਬੰਦ ਕਰ ਦਿੱਤੀਆਂ ਜਾਣਗੀਆਂ। ਪ੍ਰਧਾਨ ਡੱਲਾ ਨੇ ਕਿਹਾ ਕਿ ਆਮ ਆਗੂਆਂ ਨੂੰ ਵੀ ਸਪੱਸ਼ਟ ਹੋ ਗਿਆ ਹੈ ਕਿ 2027 ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਹੁਮਤ ਨਾਲ ਬਣਨ ਜਾ ਰਹੀ ਹੈ ਇਸੇ ਲਈ ਲੋਕਾਂ ਨੂੰ ਸਕੀਮਾਂ ਬੰਦ ਹੋਣ ਦਾ ਡਰ ਦੇ ਕੇ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਅਕਾਲੀ ਭਾਜਪਾ ਗਠਜੋੜ ਦੀ ਹੀ ਸਰਕਾਰ ਬਣੇਗੀ