27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਚਾਇਤ ਯੂਨੀਅਨ ਰਾਏਕੋਟ ਵਲੋਂ ਨਵ-ਨਿਯੁਕਤ ਐੱਸ. ਡੀ. ਐੱਮ. ਕਪਿਲ ਜਿੰਦਲ ਦਾ ਸਵਾਗਤ

ਹਲਵਾਰਾ, 27 ਨਵੰਬਰ (ਮਨਦੀਪ ਸਿੰਘ ਉੱਭੀ)- ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਾਨ ਗਵਾਉਣ ਵਾਲੇ ਨਾਇਕ ਅਮ੍ਰਿਤਜੋਤ ਸਿੰਘ ਉੱਪਲ ਨਮਿਤ ਉਨ੍ਹਾਂ ਦੇ ਜੱਦੀ ਪਿੰਡ ਘੁਮਾਣ ਦੇ ਗੁਰਦੁਆਰਾ ਬੈਰੋਆਣਾ ਸਾਹਿਬ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਫੌਜੀ ਅਧਿਕਾਰੀਆਂ ਅਤੇ ਇਲਾਕਾ ਵਾਸੀਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 28-11-2026
ਹਲਵਾਰਾ, 27 ਨਵੰਬਰ (ਮਨਦੀਪ ਸਿੰਘ ਉੱਭੀ)- ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਾਨ ਗਵਾਉਣ ਵਾਲੇ ਨਾਇਕ ਅਮ੍ਰਿਤਜੋਤ ਸਿੰਘ ਉੱਪਲ ਨਮਿਤ ਉਨ੍ਹਾਂ ਦੇ ਜੱਦੀ ਪਿੰਡ ਘੁਮਾਣ ਦੇ ਗੁਰਦੁਆਰਾ ਬੈਰੋਆਣਾ ਸਾਹਿਬ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਫੌਜੀ ਅਧਿਕਾਰੀਆਂ ਅਤੇ ਇਲਾਕਾ ਵਾਸੀਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਸ਼ਹੀਦ ਦੇ ਡੇਢ ਸਾਲਾ ਪੁੱਤਰ ਅਰਜੁਨ ਸਿੰਘ ਦੀ ਦਸਤਾਰਬੰਦੀ ਕੀਤੀ ਗਈ। ਇਸ ਭਾਵੁਕ ਪਲ ਨੇ ਸਮੂਹ ਹਾਜ਼ਰੀਨ ਦੀਆਂ ਅੱਖਾਂ ਨਮ ਕਰ ਦਿੱਤੀਆਂ। ਸ਼ਹੀਦ ਦੇ ਪਿਤਾ ਬਲਜੀਤ ਸਿੰਘ ਖੁਦ ਫੌਜ ਵਿੱਚ ਪੈਰਾਟਰੂਪਰ ਵਜੋਂ ਸੇਵਾਵਾਂ ਨਿਭਾ ਕੇ ਸੇਵਾਮੁਕਤ ਹੋਏ ਹਨ। ਉਨ੍ਹਾਂ ਦੇ ਦਾਦਾ ਅਤੇ ਚਾਚਾ ਵੀ ਫੌਜ ਵਿੱਚ ਸੇਵਾ ਨਿਭਾ ਚੁੱਕੇ ਹਨ। ਇਸ ਤਰ੍ਹਾਂ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇਸ਼ ਦੀ ਸੇਵਾ ਨੂੰ ਸਮਰਪਿਤ ਰਹੀਆਂ ਹਨ। 31 ਸਾਲਾ ਅਮ੍ਰਿਤਜੋਤ ਸਿੰਘ ਭਾਰਤੀ ਫੌਜ ਦੀ 25 ਸਿੱਖ ਰੈਜੀਮੈਂਟ ਵਿੱਚ ਨਾਇਕ ਵਜੋਂ ਤਾਇਨਾਤ ਸਨ। ਡਿਊਟੀ ਦੌਰਾਨ ਗੁਰਦਾਸਪੁਰ ਦੇ ਤਿੱਬੜੀ ਕੈਂਟ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ ਕੁਲਵਿੰਦਰ ਕੌਰ ਅਤੇ ਡੇਢ ਸਾਲਾ ਪੁੱਤਰ ਛੱਡ ਗਏ ਹਨ। ਸਮਾਗਮ ਦੌਰਾਨ 25 ਸਿੱਖ ਰੈਜੀਮੈਂਟ ਦੇ ਕਮਾਂਡਿੰਗ ਅਫਸਰ ਕਰਨਲ ਪ੍ਰਤੀਕ ਚੌਹਾਨ ਸਮੇਤ ਫੌਜੀ ਅਧਿਕਾਰੀਆਂ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪਨਗਰੇਨ ਦੇ ਚੇਅਰਮੈਨ ਤੇ ‘ਆਪ’ ਜ਼ਿਲ੍ਹਾ ਪ੍ਰਧਾਨ ਡਾ. ਤੇਜਪਾਲ ਸਿੰਘ ਗਿੱਲ, ਕਾਂਗਰਸੀ ਆਗੂ ਕਾਮਿਲ ਅਮਰ ਸਿੰਘ ਬੋਪਾਰਾਏ, ਭਾਜਪਾ ਆਗੂ ਪਰਮਜੀਤ ਸਿੰਘ ਟੂਸਾ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਗਰੂਪ ਸਿੰਘ ਖਾਲਸਾ, ਗੁਰਮੁੱਖ ਸਿੰਘ ਘੁਮਾਣ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ, ਗੁਰਦੁਆਰਾ ਪ੍ਰਧਾਨ ਗੁਲਜਾਰ ਸਿੰਘ, ਮਨਪ੍ਰੀਤ ਕੌਰ, ਜਗਦੀਪ ਕੌਰ, ਗੁਰਪ੍ਰੀਤ ਕੌਰ ਭੈਣਾਂ, ਸੁਖਜਿੰਦਰ ਸਿੰਘ, ਪਵਨਦੀਪ ਸਿੰਘ, ਮਨਵਿੰਦਰ ਸਿੰਘ ਭਣੋਈਏ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਦੋਵੇਂ ਨੰਬਰਦਾਰ, ਰਣਜੀਤ ਸਿੰਘ ਘੁਮਾਣ, ਪ੍ਰਭਦੀਪ ਨਾਰੰਗਵਾਲ, ਹਰਸ਼ ਜੈਨ, ਬਲਜੀਤ ਸਿੰਘ ਹਲਵਾਰਾ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਇਲਾਕਾ ਨਿਵਾਸੀ ਰਿਸ਼ਤੇਦਾਰ ਤੇ ਦੋਸਤ ਮਿੱਤਰ ਹਾਜ਼ਰ ਸਨ। ਸਟੇਜ਼ ਸਕੱਤਰ ਦੀ ਭੂਮਿਕਾ ਗੁਰਮੁੱਖ ਸਿੰਘ ਘੁਮਾਣ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੇਜਰ ਸਿੰਘ ਭੈਣੀ ਨੇ ਹਲਕਾ ਦਾਖਾ ’ਚ ਸਰਗਰਮੀਆਂ ਵਧਾਈਆਂ ਅਗਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ’ਚ ਕੱਲ੍ਹ ਨੂੰ ਮੁੱਖ ਮੰਤਰੀ ਮਾਨ ਕਰਨਗੇ ਲੋਕਾਂ ਨਾਲ ਸਿੱਧਾ ਰਾਬਤਾ- ਰੱਤੋਵਾਲ
Ad Position 24