28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰਾਜਾ ਵੜਿੰਗ ਦੇ ਗੰਨਮੈਨ ਦੇ ਘਰ ’ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਜਗਰਾਉਂ, 28 ਨਵੰਬਰ (ਗੁਰਦੀਪ ਸਿੰਘ ਮਲਕ)-ਪਿੰਡ ਗਗੜਾ ਵਿਚ ਪੰਜਾਬ ਪੁਲਿਸ ਦੇ ਜਵਾਨ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗੰਨਮੈਨ ਵਜੋਂ ਡਿਊਟੀ ਨਿਭਾਅ ਰਹੇ ਵਰਿੰਦਰ ਦੇ ਘਰ ਬੀਤੇ ਦਿਨੀਂ ਅਣਪਛਾਤੇ ਚੋਰਾਂ ਨੇ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਬੇਖੌਫ਼ ਚੋਰ ਘਰ ਦੇ ਤਾਲੇ ਤੋੜ ਕੇ ਡੇਢ ਲੱਖ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ, ਇਲੈਕਟ੍ਰਾਨਿਕ ਸਾਮਾਨ ਅਤੇ ਗੈਸ ਸਿਲੰਡਰਾਂ ਸਮੇਤ ਸੀ.

Ad Position 21
No active advertisement
ਅਜੀਤ, ਜਲੰਧਰ 29-11-2026
ਜਗਰਾਉਂ, 28 ਨਵੰਬਰ (ਗੁਰਦੀਪ ਸਿੰਘ ਮਲਕ)-ਪਿੰਡ ਗਗੜਾ ਵਿਚ ਪੰਜਾਬ ਪੁਲਿਸ ਦੇ ਜਵਾਨ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗੰਨਮੈਨ ਵਜੋਂ ਡਿਊਟੀ ਨਿਭਾਅ ਰਹੇ ਵਰਿੰਦਰ ਦੇ ਘਰ ਬੀਤੇ ਦਿਨੀਂ ਅਣਪਛਾਤੇ ਚੋਰਾਂ ਨੇ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਬੇਖੌਫ਼ ਚੋਰ ਘਰ ਦੇ ਤਾਲੇ ਤੋੜ ਕੇ ਡੇਢ ਲੱਖ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ, ਇਲੈਕਟ੍ਰਾਨਿਕ ਸਾਮਾਨ ਅਤੇ ਗੈਸ ਸਿਲੰਡਰਾਂ ਸਮੇਤ ਸੀ.ਸੀ.ਟੀ.ਵੀ. ਕੈਮਰਿਆਂ ਦਾ ਡੀ.ਵੀ.ਆਰ ਵੀ ਉਖਾੜ ਕੇ ਆਪਣੇ ਨਾਲ ਲੈ ਗਏ। ਸਵੇਰੇ 7 ਵਜੇ ਚੋਰੀ ਦੀ ਵਾਰਦਾਤ ਦਾ ਪਤਾ ਲੱਗਾ, ਪੀੜਤ ਪਰਿਵਾਰ ਦੀ ਮੁਖੀ ਸੁਖਵਿੰਦਰ ਕੌਰ ਪਤਨੀ ਸਵਰਗੀ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਧੀ ਅਤੇ ਵਿਦੇਸ਼ ਤੋਂ ਆਏ ਜਵਾਈ ਸਮੇਤ ਸ੍ਰੀ ਕੀਰਤਪੁਰ ਸਾਹਿਬ ਵਿਖੇ ਮੱਥਾ ਟੇਕਣ ਗਏ ਹੋਏ ਸਨ ਅਤੇ ਘਰ ਨੂੰ ਤਾਲੇ ਲੱਗੇ ਹੋਏ ਸਨ। ਸਵੇਰੇ ਕਰੀਬ 7 ਵਜੇ ਉਨ੍ਹਾਂ ਦੇ ਦਿਓਰ ਧਰਮਿੰਦਰ ਕੁਮਾਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਘਰ ਦੇ ਮੁੱਖ ਦਰਵਾਜ਼ੇ ਅਤੇ ਕਮਰਿਆਂ ਦੇ ਤਾਲੇ ਟੁੱਟੇ ਹੋਏ ਹਨ ਅਤੇ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਹੈ। ਧਰਮਿੰਦਰ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਵਿੱਚ ਹੀ ਬਣੇ ਆਪਣੇ ਦੂਜੇ ਘਰ ਵਿੱਚ ਸੁੱਤੇ ਹੋਏ ਸਨ। ਸਵੇਰੇ 7 ਵਜੇ ਬੱਚਿਆਂ ਨੂੰ ਸਕੂਲ ਛੱਡਣ ਲਈ ਗੱਡੀ ਲੈਣ ਵਾਸਤੇ ਇਸ ਘਰ ਆਏ ਤਾਂ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ। ਉਨ੍ਹਾਂ ਤੁਰੰਤ ਆਪਣੇ ਭਤੀਜੇ ਵਰਿੰਦਰ ਨੂੰ ਫੋਨ ਕਰਕੇ ਘਰ ਵਿੱਚ ਹੋਈ ਚੋਰੀ ਅਤੇ ਉਸ ਦੇ ਸਰਕਾਰੀ ਹਥਿਆਰ ਬਾਰੇ ਪੁੱਛਿਆ। ਇਸ ’ਤੇ ਵਰਿੰਦਰ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਹਥਿਆਰ ਘਰ ਵਿਚ ਨਹੀਂ ਸੀ, ਸਗੋਂ ਡਿਊਟੀ ਦੌਰਾਨ ਉਸ ਕੋਲ ਹੀ ਮੌਜੂਦ ਸੀ। ਨਕਦੀ, ਸੋਨੇ ਦੇ ਗਹਿਣੇ ਅਤੇ ਘਰੇਲੂ ਸਾਮਾਨ ਗਾਇਬ ਸੀ। ਸ੍ਰੀ ਕੀਰਤਪੁਰ ਸਾਹਿਬ ਤੋਂ ਵਾਪਸ ਆਉਣ ਤੋਂ ਤੁਰੰਤ ਬਾਅਦ ਪਰਿਵਾਰ ਨੇ ਪੁਲਿਸ ਕੋਲ ਪਹੁੰਚ ਕੇ ਲਿਖਤੀ ਸ਼ਿਕਾਇਤ ਦਰਜ ਕਰਵਾਈ। ਪਰਿਵਾਰ ਵੱਲੋਂ ਦਿੱਤੇ ਵੇਰਵਿਆਂ ਅਨੁਸਾਰ ਚੋਰ ਘਰ ’ਚੋਂ 1 ਲੱਖ 50 ਹਜ਼ਾਰ ਰੁਪਏ ਦੀ ਨਕਦੀ, ਜਵਾਈ ਦੀ ਇਕ ਤੋਲੇ ਦੀ ਸੋਨੇ ਦੀ ਚੇਨ, ਅੱਧਾ-ਅੱਧਾ ਤੋਲੇ ਦੀਆਂ ਦੋ ਸੋਨੇ ਦੀਆਂ ਅੰਗੂਠੀਆਂ, ਅੱਧੇ ਤੋਲੇ ਦੀਆਂ ਸੋਨੇ ਦੀਆਂ ਵਾਲੀਆਂ, ਤਿੰਨ ਗੈਸ ਸਿਲੰਡਰ, ਦੋ ਐੱਲ.ਸੀ.ਡੀ. ਟੀ.ਵੀ., ਇੱਕ ਇਨਵਰਟਰ-ਬੈਟਰੀ ਅਤੇ ਇਕ ਬਿਜਲੀ ਵਾਲਾ ਚੁੱਲ੍ਹਾ ਚੋਰੀ ਕਰਕੇ ਲੈ ਗਏ। ਪਰਿਵਾਰਿਕ ਮੈਂਬਰਾਂ (ਵਰਿੰਦਰ ਦੀ ਚਾਚੀ) ਨੇ ਦੱਸਿਆ ਕਿ ਮੁਲਜ਼ਮ ਘਰ ਦੇ ਨਾਲ ਲੱਗਦੇ ਖਾਲੀ ਪਲਾਟ ਵਾਲੇ ਪਾਸਿਓਂ ਕੋਠੀ ਦੀ ਛੱਤ ’ਤੇ ਚੜ੍ਹੇ ਅਤੇ ਸਭ ਤੋਂ ਪਹਿਲਾਂ ਸੀ.ਸੀ.ਟੀ.ਵੀ ਕੈਮਰਿਆਂ ਦੀਆਂ ਤਾਰਾਂ ਕੱਟ ਦਿੱਤੀਆਂ, ਤਾਂ ਜੋ ਉਨ੍ਹਾਂ ਦੀ ਪਛਾਣ ਨਾ ਹੋ ਸਕੇ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਚੋਰੀ ਹੋਇਆ ਸਾਮਾਨ ਬਰਾਮਦ ਕਰਵਾਇਆ ਜਾਵੇ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਥਾਣਾ ਸਦਰ ਜਗਰਾਉਂ ਦੇ ਪੁਲਿਸ ਅਧਿਕਾਰੀ ਸੁਰਿੰਦਰ ਨੇ ਦੱਸਿਆ ਕਿ ਪਿੰਡ ਗਗੜਾ ਵਾਸੀ ਸੁਖਵਿੰਦਰ ਕੌਰ ਪਤਨੀ ਸਵਰਗੀ ਤਰਸੇਮ ਸਿੰਘ ਵੱਲੋਂ ਚੋਰੀ ਸਬੰਧੀ ਲਿਖਤੀ ਸ਼ਿਕਾਇਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਨਿਊ ਜੀ. ਐੱਮ. ਟੀ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਸ਼ਬਦ ਗਾਇਨ ’ਚ ਹਿੱਸਾ ਵਾਲੇ ਬੱਚਿਆਂ ਨੂੰ ਪ੍ਰਿੰ: ਸਚਦੇਵਾ,... ਅਗਲੀ ਖ਼ਬਰ ਦਾਖਾ ਮਾਰਕੀਟ ਕਮੇਟੀ ਦੇ ਮੰਡੀ ਮੁੱਲਾਂਪੁਰ ਫੜ੍ਹਾਂ ’ਚ ਅੱਜ ਵੀ ਰੁਲ਼ ਰਿਹਾ ਕਿਸਾਨਾਂ ਦਾ ਝੋਨਾ, ਸਰਕਾਰ ਬੇਖ਼ਬਰ!
Ad Position 24