ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਕਲਿਆਣ ਵਿਖੇ ਗੁਰਮਤਿ ਸਮਾਗਮ ਅੱਜ
* ਬਾਬਾ ਸਰਬਜੋਤ ਸਿੰਘ ਡਾਂਗੋਂ ਸਮੇਤ ਪੁੱਜਣਗੇ ਹੋਰ ਸੰਤ- ਮਹਾਂਪੁਰਸ਼
ਲੋਹਟਬੱਦੀ, 28 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਲੋਹਟਬੱਦੀ ਨਜ਼ਦੀਕੀ ਪਿੰਡ ਕਲਿਆਣ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਸਬੰਧੀ ਅੱਜ ਮਿਤੀ 29 ਨਵੰਬਰ, ਦਿਨ ਐਤਵਾਰ ਨੂੰ ਸਮਾਗਮ ਕਰਵਾਏ ਜਾ ਰਹੇ ਹਨ। ਇਹ ਸਮਾਗਮ ਗੁਰਮਤਿ ਪ੍ਰਚਾਰ ਮਿਸ਼ਨ ਡਾਂਗੋਂ ਦੇ ਚੇਅਰਮੈਨ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਦੀ ਸਰਪ੍ਰਸਤੀ ਹੇਠ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਹੋਣਗੇ।
ਲੋਹਟਬੱਦੀ, 28 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਲੋਹਟਬੱਦੀ ਨਜ਼ਦੀਕੀ ਪਿੰਡ ਕਲਿਆਣ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਸਬੰਧੀ ਅੱਜ ਮਿਤੀ 29 ਨਵੰਬਰ, ਦਿਨ ਐਤਵਾਰ ਨੂੰ ਸਮਾਗਮ ਕਰਵਾਏ ਜਾ ਰਹੇ ਹਨ। ਇਹ ਸਮਾਗਮ ਗੁਰਮਤਿ ਪ੍ਰਚਾਰ ਮਿਸ਼ਨ ਡਾਂਗੋਂ ਦੇ ਚੇਅਰਮੈਨ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਦੀ ਸਰਪ੍ਰਸਤੀ ਹੇਠ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਹੋਣਗੇ। ਸੇਵਾਦਾਰ ਭਾਈ ਪ੍ਰੇਮ ਸਿੰਘ ਕਲਿਆਣ, ਭਾਈ ਗੁਰਪ੍ਰੀਤ ਸਿੰਘ ਝੱਮਟ ਅਨੁਸਾਰ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਤੋਂ ਇਲਾਵਾ ਬਾਬਾ ਅਵਤਾਰ ਸਿੰਘ ਮਹੋਲ਼ੀ ਖੁਰਦ, ਬਾਬਾ ਵਿਸਾਖਾ ਸਿੰਘ ਕਲਿਆਣ ਪੁਲ ਲੋਹਟਬੱਦੀ, ਬਾਬਾ ਰਵਿੰਦਰ ਸਿੰਘ ਢੋਲਣ ਬਾਬਾ ਸਿਮਰਨਜੀਤ ਸਿੰਘ ਬੱਸੀਆਂ ਅਤੇ ਹੋਰ ਕੀਰਤਨੀ ਜੱਥੇ, ਵਿਦਵਾਨ, ਸਿੱਖ ਕੌਮ ਦੇ ਪ੍ਰਚਾਰਕ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਅਧਾਰਿਤ ਕਥਾ-ਕੀਰਤਨ ਦੁਆਰਾ ਨਿਹਾਲ ਕਰਨਗੇ। ਇਸ ਸਬੰਧੀ ਪ੍ਰਬੰਧਕਾਂ ਦੀ ਹੋਈ ਮੀਟਿੰਗ ਸਮੇਂ ਬਾਬਾ ਗੁਰਸੇਵਕ ਸਿੰਘ ਸੰਦੌੜ, ਭਾਈ ਬਲਪ੍ਰੀਤ ਸਿੰਘ, ਭਾਈ ਈਸ਼ਰਪ੍ਰੀਤ ਸਿੰਘ, ਅੰਗਦ ਸਿੰਘ ਡਾਂਗੋਂ, ਰਾਜਿੰਦਰ ਸਿੰਘ, ਬਲਦੀਪ ਸਿੰਘ ਪੰਚ ਆਦਿ ਹਾਜ਼ਰ ਸਨ।