ਐੱਸ.ਡੀ.ਐੱਮ. ਵਲੋਂ ਅੱਗਰਵਾਲ ਵੈੱਲਫੇਅਰ ਬੋਰਡ ਦੇ ਆਗੂਆਂ ਨਾਲ ਮੀਟਿੰਗ
ਰਾਏਕੋਟ, 28 ਨਵੰਬਰ (ਸੁਸ਼ੀਲ) ਸਥਾਨਕ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਉਪ ਮੰਡਲ ਮੈਜਿਸਟਰੇਟ ਰਾਏਕੋਟ ਕਪਿਲ ਜਿੰਦਲ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਅਗਰਵਾਲ ਵੈੱਲਫੇਅਰ ਬੋਰਡ ਦੇ ਆਗੂਆਂ ਅਤੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਅਤੇ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਐ
ਐੱਸ.ਡੀ.ਐੱਮ. ਕਪਿਲ ਜਿੰਦਲ ਅੱਗਰਵਾਲ ਵੈੱਲਫੇਅਰ ਬੋਰਡ ਦੇ ਆਗੂਆਂ ਨਾਲ ਮੀਟਿੰਗ ਕਰਨ ਸਮੇਂ।ਤਸਵੀਰ: ਸੁਸ਼ੀਲ
29-11-2026
ਰਾਏਕੋਟ, 28 ਨਵੰਬਰ (ਸੁਸ਼ੀਲ) ਸਥਾਨਕ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਉਪ ਮੰਡਲ ਮੈਜਿਸਟਰੇਟ ਰਾਏਕੋਟ ਕਪਿਲ ਜਿੰਦਲ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਅਗਰਵਾਲ ਵੈੱਲਫੇਅਰ ਬੋਰਡ ਦੇ ਆਗੂਆਂ ਅਤੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਅਤੇ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਕਪਿਲ ਜਿੰਦਲ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਰ ਵਰਗ ਅਤੇ ਹਰ ਭਾਈਚਾਰੇ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਈਚਾਰੇ ਵਲੋਂ ਉਠਾਏ ਗਏ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਸਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਐੱਸ.ਡੀ.ਐੱਮ. ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਸ਼ਾਸਨ ਤੇ ਲੋਕਾਂ ਵਿਚਕਾਰ ਆਪਸੀ ਤਾਲਮੇਲ, ਵਿਸ਼ਵਾਸ ਅਤੇ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਪ੍ਰਸ਼ਾਸਨ ਵਲੋਂ ਵੱਖ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਅਤੇ ਸਹਿਯੋਗ ਪ੍ਰਸ਼ਾਸਨ ਨੂੰ ਬਿਹਤਰ ਢੰਗ ਨਾਲ ਕੰਮ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਦਾ ਮਕਸਦ ਸਿਰਫ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਹੀ ਨਹੀਂ , ਸਗੋਂ ਉਨ੍ਹਾਂ ਦਾ ਵਿਹਾਰਕ ਅਤੇ ਸਥਾਈ ਹੱਲ ਯਕੀਨੀ ਬਣਾਉਣਾ ਵੀ ਹੈ। ਇਸ ਲਈ ਭਾਈਚਾਰਿਆਂ ਦੇ ਨੁਮਾਇੰਦਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਲੋੜਾਂ ਬਾਰੇ ਪ੍ਰਸ਼ਾਸਨ ਨੂੰ ਜਾਣੂ ਕਰਵਾਉਂਦੇ ਰਹਿਣ ਤਾਂ ਜੋ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਇਸ ਮੌਕੇ ਅਗਰਵਾਲ ਵੈੱਲਫੇਅਰ ਬੋਰਡ ਦੇ ਚੇਅਰਮੈਨ ਵਿਜੇ ਬਾਂਸਲ ਨੇ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮਸਲਿਆਂ ਬਾਰੇ ਐੱਸ.ਡੀ.ਐੱਮ. ਕਪਿਲ ਜਿੰਦਲ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਬੋਰਡ ਦੀ ਮੁੱਖ ਜ਼ਿੰਮੇਵਾਰੀ ਹੈ। ਵਿਜੇ ਬਾਂਸਲ ਨੇ ਐੱਸ.ਡੀ.ਐੱਮ. ਕਪਿਲ ਜਿੰਦਲ ਵੱਲੋਂ ਖੁਦ ਪਹਿਲਕਦਮੀ ਕਰਕੇ ਭਾਈਚਾਰਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨਾ ਇੱਕ ਸਾਰਥਕ ਕਦਮ ਹੈ, ਜਿਸ ਨਾਲ ਸਮੱਸਿਆਵਾਂ ਦੇ ਹੱਲ ਲਈ ਆਪਸੀ ਸਹਿਯੋਗ ਵੱਧਦਾ ਹੈ। ਉਨ੍ਹਾਂ ਇਸ ਪਹਿਲਕਦਮੀ ਲਈ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।