28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੰਸਦ ਘਿਰਾਓ ਲਈ ਪੰਜਾਬ ਤੋਂ ਵੱਡੀ ਗਿਣਤੀ ’ਚ ਮਜ਼ਦੂਰ ਦਿੱਲੀ ਜਾਣਗੇ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਖਿਲਾਫ਼ ਦੇਸ਼ ਭਰ ਦੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਵਲੋਂ 01, 02 ਅਤੇ 03 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਦੇ ਘਿਰਾਓ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਪੰਜਾਬ ਵਲੋਂ ਵੱਡੀ ਗਿਣਤੀ ’ਚ ਮਜ਼ਦੂਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਰੋਸ ਪ੍ਰਦਰਸ਼ਨ ਵਿਚ ਨਿਰਮਾਣ ਖੇਤਰ ਨਾਲ ਸਬੰਧਿਤ ਮਜ਼ਦੂਰਾਂ ਅਤੇ ਪਰਵਾਸੀ ਰੇਹੜੀ-ਫੜ੍ਹੀ ਯੂਨੀਅਨ ਦੇ ਕਾਮਿਆਂ ਵਲੋਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 29-11-2026
ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਖਿਲਾਫ਼ ਦੇਸ਼ ਭਰ ਦੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਵਲੋਂ 01, 02 ਅਤੇ 03 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਦੇ ਘਿਰਾਓ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਪੰਜਾਬ ਵਲੋਂ ਵੱਡੀ ਗਿਣਤੀ ’ਚ ਮਜ਼ਦੂਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਰੋਸ ਪ੍ਰਦਰਸ਼ਨ ਵਿਚ ਨਿਰਮਾਣ ਖੇਤਰ ਨਾਲ ਸਬੰਧਿਤ ਮਜ਼ਦੂਰਾਂ ਅਤੇ ਪਰਵਾਸੀ ਰੇਹੜੀ-ਫੜ੍ਹੀ ਯੂਨੀਅਨ ਦੇ ਕਾਮਿਆਂ ਵਲੋਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਹੋਵੇਗੀ।ਇਸ ਸਬੰਧੀ ਸਬਜ਼ੀ ਮੰਡੀ ਰਾਏਕੋਟ ਵਿਖੇ ਸੀਟੂ ਪੰਜਾਬ ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਦਿੱਲੀ ਅੰਦੋਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪੰਜਾਬ ਭਰ ਵਿਚ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਰਮਜੀਤ ਸਿੰਘ ਸਨੀ ਅਤੇ ਵਿਜੈ ਕੁਮਾਰ ਨੇ ਕੀਤੀ। ਇਸ ਮੌਕੇ ਸੀਟੂ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਆਰਥਿਕ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਕਿਰਤੀ ਵਰਗ ਦੇ ਰੁਜ਼ਗਾਰ, ਸਮਾਜਿਕ ਸੁਰੱਖਿਆ ਅਤੇ ਜਮਹੂਰੀ ਹੱਕਾਂ ਉੱਪਰ ਲਗਾਤਾਰ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ਿਆਂ ਨੂੰ ਤਰਜੀਹ ਦੇਣ ਦੀ ਨੀਤੀ ਨੇ ਮਿਹਨਤਕਸ਼ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ।ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਦਿੱਲੀ ਦੇ ਸੰਘਰਸ਼ ਵਿਚ ਸਿਰਫ਼ ਸਨਅਤੀ ਮਜ਼ਦੂਰ ਹੀ ਨਹੀਂ, ਸਗੋਂ ਉਸਾਰੀ ਕਿਰਤੀ, ਰੇਹੜੀ-ਫੜ੍ਹੀ ਲਗਾ ਕੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਪ੍ਰਵਾਸੀ ਮਜ਼ਦੂਰ, ਆਂਗਣਵਾੜੀ, ਆਸ਼ਾ, ਮਿੱਡ-ਡੇ-ਮੀਲ ਵਰਕਰ ਅਤੇ ਹੋਰ ਅਸੰਗਠਿਤ ਖੇਤਰਾਂ ਦੇ ਕਾਮੇ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਭਾਵੇਂ ਵੱਖਰੀਆਂ ਹਨ ਪਰ ਉਨ੍ਹਾਂ ਦੇ ਹੱਕਾਂ ਦੀ ਲੜ੍ਹਾਈ ਸ਼ਾਂਝੀ ਹੈ ਅਤੇ ਇਸ ਲਈ ਸ਼ਾਂਝੇ ਸੰਘਰਸ਼ ਦੀ ਲੋੜ ਹੈ। ਉਨ੍ਹਾਂ ਮਨਰੇਗਾ ਦੀ ਪੁਰਾਣੀ ਵਿਵਸਥਾ ਬਹਾਲ ਕਰਨ, ਸਾਲ ਵਿੱਚ ਘੱਟੋ-ਘੱਟ 200 ਦਿਨ ਕੰਮ ਅਤੇ 1000 ਰੁਪਏ ਦਿਹਾੜੀ ਦੇਣ, ਠੇਕਾ ਪ੍ਰਣਾਲੀ ਖ਼ਤਮ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਦੀ ਮੰਗ ਵੀ ਉਠਾਈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਦੇ ਹੱਲ ਲਈ ਗੰਭੀਰਤਾ ਨਾ ਦਿਖਾਈ ਤਾਂ ਸੀਟੂ ਵਲੋਂ ਧੂਰੀ ਵਿਧਾਨ ਸਭਾ ਹਲਕੇ ਵਿਚ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੁਰਾਣੇ ‘ਆਪ’ ਆਗੂ ਦੇਵਰਾਜ ਸਿੰਗਲਾ ਰਾਊਵਾਲ ਨੇ ਹੁਣ ਵਿਧਾਨ ਸਭਾ ਹਲਕਾ ਦਾਖਾ ਤੋਂ ਆਜ਼ਾਦ ਚੋਣ ਲੜਣ ਦਾ ਲਿਆ ਫ਼ੈਸਲਾ ਅਗਲੀ ਖ਼ਬਰ ਕਾਮਿਲ ਅਮਰ ਸਿੰਘ ਵਲੋਂ ਟੈਕਸੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ
Ad Position 24