28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰਾਏਕੋਟ ਵਿਧਾਨ ਸਭਾ ਹਲਕਾ ਬਣੇਗਾ ਨੌਜਵਾਨਾਂ ਲਈ ਰੁਜ਼ਗਾਰ ਦੀ ਹੱਬ- ਪ੍ਰਭਦੀਪ ਸਿੰਘ ਨੱਥੋਵਾਲ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਪਿੰਡ ਜੱਟਪੁਰਾ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦੇ ਸ਼ਾਂਝੇ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਅਕਾਲੀ-ਭਾਜਪਾ ਸਰਕਾਰ ਆਉਣ ਉੱਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

Ad Position 21
No active advertisement
ਪਿੰਡ ਜੱਟਪੁਰਾ ਵਿਖੇ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਅਕਾਲੀ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ। ਤਸਵੀਰ: ਬਲਵਿੰਦਰ ਸਿੰਘ ਲਿੱਤਰ 29-11-2026
ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਪਿੰਡ ਜੱਟਪੁਰਾ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦੇ ਸ਼ਾਂਝੇ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਅਕਾਲੀ-ਭਾਜਪਾ ਸਰਕਾਰ ਆਉਣ ਉੱਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਭਦੀਪ ਸਿੰਘ ਨੱਥੋਵਾਲ ਨੇ ਆਖਿਆ ਕਿ ਅੱਜ ਰੁਜ਼ਗਾਰ ਨਾ ਹੋਣ ਦੀ ਸੂਰਤ ਵਿਚ ਨੌਜਵਾਨ ਬੇਰੁਜ਼ਗਾਰੀ ਨਾਲ ਲੜ੍ਹ ਰਹੇ ਹਨ, ਜਿਸ ਕਾਰਨ ਉਹ ਆਏ ਦਿਨ ਨਸ਼ਿਆਂ ਦੀ ਦਲਦਲ ਵਿਚ ਧਸਦੇ ਜਾ ਰਹੇ ਹਨ। ਉਨ੍ਹਾਂ ਕਥਿਤ ਦੋਸ਼ ਲਗਾਇਆ ਕਿ ਸੂਬੇ ਦੀ ‘ਆਪ’ ਸਰਕਾਰ ਨਸ਼ਿਆਂ ਨੂੰ ਰੋਕਣ ਅਤੇ ਬੇਰੁਜ਼ਗਾਰੀ ਨੂੰ ਠੱਲਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਆਉਣ ’ਤੇ ਵਿਧਾਨ ਸਭਾ ਹਲਕਾ ਰਾਏਕੋਟ ਵਿਚ ਰੁਜ਼ਗਾਰ ਦੇ ਵਸੀਲੇ ਪੈਦਾ ਕੀਤੇ ਜਾਣਗੇ ਅਤੇ ਰਾਏਕੋਟ ਹਲਕੇ ਨੂੰ ਰੁਜ਼ਗਾਰ ਦੀ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਉਧਰ ਆਮ ਲੋਕਾਂ ਵਲੋਂ ਪ੍ਰਭਦੀਪ ਨੱਥੋਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਅਕਾਲੀ-ਭਾਜਪਾ ਸਰਕਾਰ ਬਣਾਉਣ ਲਈ ਉਹ ਪੂਰੀ ਤਰ੍ਹਾਂ ਯਤਨਸ਼ੀਲ ਹਨ।ਇਸ ਮੌਕੇ ਨੱਥੋਵਾਲ ਨੂੰ ਪਿੰਡ ਦੇ ਆਗੂਆਂ ਤੇ ਵਰਕਰਾਂ ਵਲੋਂ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ, ਭਾਜਪਾ ਆਗੂ ਮਨਪ੍ਰੀਤ ਸਿੰਘ ਤਲਵੰਡੀ, ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਅਕਾਲੀ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਸੇਵਾ ਦਾ ਮੌਕਾ ਦਿੱਤਾ ਜਾਵੇ। ਇਸ ਮੌਕੇ ਮਨਪ੍ਰੀਤ ਸਿੰਘ ਨੱਥੋਵਾਲ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ, ਕਰਮਜੀਤ ਸਿੰਘ ਬੁੱਟਰ, ਰਾਜੂ ਰਾਵਲ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਬੱਸੀਆਂ, ਰਾਜ ਸਿੰਘ ਸੱਤੋਵਾਲ, ਹਰਪ੍ਰੀਤ ਸਿੰਘ ਤਲਵੰਡੀ, ਸਾਬਕਾ ਸਰਪੰਚ ਗੁਰਮੀਤ ਸਿੰਘ ਗਰੇਵਾਲ, ਗੁਰਦੇਵ ਸਿੰਘ ਸਿੱੱਧੂ ਇੰਗਲੈਂਡ ਵਾਲੇ, ਸਾਬਕਾ ਸਰਪੰਚ ਗੁਰਮੇਲ ਸਿੰਘ ਸਿੱਧੂ, ਸਾਬਕਾ ਸਰਪੰਚ ਉਜਾਗਰ ਸਿੰਘ ਜੱਟਪੁਰਾ, ਦਰਬਾਰ ਸਿੰਘ ਸਿੱਧੂ, ਚਮਕੌਰ ਸਿੰਘ ਸਿੱਧੂ, ਮਿਸਤਰੀ ਪ੍ਰੀਤਮ ਸਿੰਘ, ਮਿਸਤਰੀ ਕਰਤਾਰ ਸਿੰਘ, ਓਮ ਸਿੰਘ, ਜਗਤਾਰ ਸਿੰਘ ਗਰੇਵਾਲ, ਅਮਰਜੀਤ ਕੌਰ ਗਰੇਵਾਲ, ਜਗਰਾਜ ਸਿੰਘ ਡੇਅਰੀ ਵਾਲਾ, ਬਲਜੀਤ ਕੌਰ ਧਾਲੀਵਾਲ ਪ੍ਰਧਾਨ ਮਹਿਲਾ ਵਿੰਗ, ਲਖਵੀਰ ਸਿੰਘ, ਚਰਨਜੀਤ ਸਿੰਘ, ਭਰਪੂਰ ਸਿੰਘ ਯੂ.ਐੱਸ.ਏ, ਜੱਸਾ ਸਿੰਘ ਜੱਟਪੁਰਾ, ਕਾਕਾ ਸਿੰਘ ਜੱਟਪੁਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐੱਸ. ਆਈ. ਨਵਦੀਪ ਸਿੰਘ ਦੀ ਅਚਾਨਕ ਮੌਤ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ ਅਗਲੀ ਖ਼ਬਰ ਪੁਰਾਣੇ ‘ਆਪ’ ਆਗੂ ਦੇਵਰਾਜ ਸਿੰਗਲਾ ਰਾਊਵਾਲ ਨੇ ਹੁਣ ਵਿਧਾਨ ਸਭਾ ਹਲਕਾ ਦਾਖਾ ਤੋਂ ਆਜ਼ਾਦ ਚੋਣ ਲੜਣ ਦਾ ਲਿਆ ਫ਼ੈਸਲਾ
Ad Position 24