28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੰਵਿਧਾਨ ਦਿਵਸ ਮਨਾਇਆ

ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਐੱਨ.

Ad Position 21
No active advertisement
ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੰਵਿਧਾਨ ਦਿਵਸ ਮਨਾਉਣ ਸਮੇਂ ਜਾਗਰੂਕਤਾ ਰੈਲੀ ਕੱਢਣ ਸਮੇ ਵਿਦਿਆਰਥਣਾਂ। (ਹੇਠਾਂ) ਵਿਦਿਆਰਥਣਾਂ ਅਤੇ ਅਧਿਆਪਕ ਭਾਰਤੀ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸੰਹੁ ਚੁੱਕਦੇ ਹੋਏ। ਤਸਵੀਰਾਂ: ਤੇਜਿੰਦਰ ਸਿੰਘ ਚੱਢਾ 29-11-2026
ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਐੱਨ. ਐੱਸ. ਐੱਸ. ਤੇ ਸੋਸ਼ਲ ਸਾਇੰਸ ਵਿਭਾਗ ਦੇ ਸਾਂਝੇ ਯਤਨਾਂ ਸਦਕਾ 77ਵਾਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਵਿਚ ਰੈਲੀ ਅਤੇ ਸੰਹੁ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਜਿੱਥੇ ਵਿਦਿਆਰਥੀਆਂ ਵਿੱਚ ਸੰਵਿਧਾਨ ਬਾਰੇ ਮੁਢਲੀ ਜਾਣਕਾਰੀ ਦੇਣਾ ਹੈ, ਉੱੱਥੇ ਮੌਲਿਕ ਅਧਿਕਾਰਾਂ, ਕਰਤੱਵਾਂ ਅਤੇ ਲੋਕਤੰਤਰ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਕਾਲਜ ਪ੍ਰਿੰਸੀਪਲ ਡਾ.ਸਤਿੰਦਰ ਕੌਰ ਵਲੋਂ ਹਰੀ ਝੰਡੀ ਵਿਖਾਕੇ ਰੈਲੀ ਦੀ ਸ਼ੁਰੂਆਤ ਕੀਤੀ ਗਈ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਇੰਦਰਜੀਤ ਕੌਰ, ਡਾ. ਅਮਨਦੀਪ ਕੌਰ ਅਤੇ ਸੋਸ਼ਲ ਸਾਇੰਸ ਵਿਭਾਗ ਦੇ ਇੰਚਾਰਜ ਪ੍ਰੋ. ਹਰਦੀਪ ਕੌਰ ਅਤੇ ਡਾ. ਜਸਦੀਪ ਕੌਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ, ਵਰਦੀਆਂ, ਜਰਸੀਆਂ ਤੇ ਹੋਰ ਸਮੱਗਰੀ ਭੇਟ ਅਗਲੀ ਖ਼ਬਰ ਦਾਖਾ ਹਾਈਟੈੱਕ ਖੇਡ ਗਰਾਊਂਡ ’ਚ ਅੰਤਰ-ਜ਼ਿਲ੍ਹਾ ਪ੍ਰਾਇਮਰੀ ਖੇਡ ਮੁਕਾਬਲੇ ਕਰਵਾਏ ਫੁੱਟਬਾਲ ਲੜਕੀਆਂ ’ਚ ਸੰਗਰੂਰ ਤੇ ਲੜਕਿਆ...
Ad Position 24