28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ, ਵਰਦੀਆਂ, ਜਰਸੀਆਂ ਤੇ ਹੋਰ ਸਮੱਗਰੀ ਭੇਟ

ਪੱੱਖੋਵਾਲ-ਸਰਾਭਾ, 28 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਸਰਕਾਰੀ ਪ੍ਰਾਇਮਰੀ ਸਕੂਲ ਸਰਾਭਾ ’ਚ ਚੇਅਰਮੈਨ ਜਤਿੰਦਰ ਸਿੰਘ ਗਰੇਵਾਲ ਤੇ ਸਾਬਕਾ ਪ੍ਰਧਾਨ ਸਪੋਰਟਸ ਕਲੱਬ ਸਰਾਭਾ ਸੁਖਵਿੰਦਰ ਸਿੰਘ ਗਰੇਵਾਲ ਦੇ ਪਰਿਵਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਰਦੀ ਤੋਂ ਬਚਾਉਣ ਲਈ ਸਰਦੀਆਂ ਵਾਸਤੇ ਵਰਦੀਆਂ, ਬੂਟ, ਜੁਰਾਬਾਂ, ਕੋਟੀਆਂ, ਜਰਸੀਆਂ ਆਦਿ ਭੇਟ ਕੀਤੀਆਂ ਗਈਆਂ। ਇਸ ਮੌਕੇ ਦਾਨੀ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਪੋਰਟਸ ਕਲੱਬ ਸਰਾਭਾ ਦੇ ਉੱਪ ਪ੍ਰਧਾਨ ਦਵਿੰਦਰ ਸਿੰਘ ਗਰੇਵਾਲ ਤੇ ਸਰਾਭਾ ਟਰੱਸਟ ਦੇ ਵਾਈਸ ਚੇਅਰਮੈਨ ਅਵਤਾਰ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਿਹਾ ਕਿ ਜੇਕਰ ਸਮੂਹ ਪੰਜਾਬੀ ਵੀਰ ਇਸੇ ਤਰ੍ਹਾਂ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੀ ਮੱਦਦ ਕਰਨ ਤਾਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਵੀ ਵਧੀਆਂ ਵਿੱੱਦਿਅਕ ਸਹੂਲਤਾਂ ਹਾਸਲ ਕਰਕੇ ਚੰਗੇ ਨਤੀਜੇ ਦੇ ਸਕਦੇ ਹਨ।

Ad Position 21
No active advertisement
ਸਰਕਾਰੀ ਪ੍ਰਾਇਮਰੀ ਸਕੂਲ ਸਰਾਭਾ ’ਚ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ, ਵਰਦੀਆ, ਜਰਸੀਆਂ ਆਦਿ ਸਮੱਗਰੀ ਦਿੰਦੇ ਹੋਏ ਚੇਅਰਮੈਨ ਜਤਿੰਦਰ ਸਿੰਘ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ ਤੇ ਹੋਰ। ਤਸਵੀਰ: ਖੁਸ਼ਵਿੰਦਰ ਸਿੰਘ ਸਰਾਭਾ 29-11-2026
ਪੱੱਖੋਵਾਲ-ਸਰਾਭਾ, 28 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਸਰਕਾਰੀ ਪ੍ਰਾਇਮਰੀ ਸਕੂਲ ਸਰਾਭਾ ’ਚ ਚੇਅਰਮੈਨ ਜਤਿੰਦਰ ਸਿੰਘ ਗਰੇਵਾਲ ਤੇ ਸਾਬਕਾ ਪ੍ਰਧਾਨ ਸਪੋਰਟਸ ਕਲੱਬ ਸਰਾਭਾ ਸੁਖਵਿੰਦਰ ਸਿੰਘ ਗਰੇਵਾਲ ਦੇ ਪਰਿਵਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਰਦੀ ਤੋਂ ਬਚਾਉਣ ਲਈ ਸਰਦੀਆਂ ਵਾਸਤੇ ਵਰਦੀਆਂ, ਬੂਟ, ਜੁਰਾਬਾਂ, ਕੋਟੀਆਂ, ਜਰਸੀਆਂ ਆਦਿ ਭੇਟ ਕੀਤੀਆਂ ਗਈਆਂ। ਇਸ ਮੌਕੇ ਦਾਨੀ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਪੋਰਟਸ ਕਲੱਬ ਸਰਾਭਾ ਦੇ ਉੱਪ ਪ੍ਰਧਾਨ ਦਵਿੰਦਰ ਸਿੰਘ ਗਰੇਵਾਲ ਤੇ ਸਰਾਭਾ ਟਰੱਸਟ ਦੇ ਵਾਈਸ ਚੇਅਰਮੈਨ ਅਵਤਾਰ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਿਹਾ ਕਿ ਜੇਕਰ ਸਮੂਹ ਪੰਜਾਬੀ ਵੀਰ ਇਸੇ ਤਰ੍ਹਾਂ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੀ ਮੱਦਦ ਕਰਨ ਤਾਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਵੀ ਵਧੀਆਂ ਵਿੱੱਦਿਅਕ ਸਹੂਲਤਾਂ ਹਾਸਲ ਕਰਕੇ ਚੰਗੇ ਨਤੀਜੇ ਦੇ ਸਕਦੇ ਹਨ। ਸਕੂਲ ਮੁਖੀ ਰਛਪਾਲ ਕੌਰ ਨੇ ਸਮੂਹ ਦਾਨੀ ਪਰਿਵਾਰਾਂ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਆਸ ਪ੍ਰਗਟ ਕੀਤੀ ਕਿ ਉਹ ਅੱਗੇ ਤੋਂ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਮੱਦਦ ਕਰਦੇ ਰਹਿਣਗੇ। ਇਸ ਮੌਕੇ ਸ: ਸੁਖਵਿੰਦਰ ਸਿੰਘ, ਚੇਅਰਮੈਨ ਜਤਿੰਦਰ ਸਿੰਘ, ਜਸਵਿੰਦਰ ਸਿੰਘ ਰਾਣਾ, ਮਾ: ਸਵਿੰਦਰ ਸਿੰਘ, ਦੇਸਰਾਜ, ਪ੍ਰਮਜੀਤ ਕੌਰ, ਸੁਰਜੀਤ ਕੌਰ, ਇੰਦਰਪਾਲ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਦਾਲਤੀ ਹੁਕਮਾਂ ਨੂੰ ਟਿੱਚ ਜਾਣਨ ਵਾਲੇ ਪੰਜ ਭਗੌੜੇ ਚੜ੍ਹੇ ਪੁਲਿਸ ਅੜਿੱਕੇ ਪੀ . ਓ . ਸਟਾਫ਼ ਵਲੋਂ ਤਿੰਨ ਅਪਰਾਧਿਕ ਤੇ ਦੋ... ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24