29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨੌਜਵਾਨ ਪੀੜ੍ਹੀ ਦਾ ਨਸ਼ਿਆਂ ਦੀ ਲਪੇਟ ’ਚ ਆਉਣਾ ਸਮਾਜ ਲਈ ਚਿੰਤਾ ਦਾ ਵਿਸ਼ਾ- ਮਹੇਰਨਾਂ ਕਲਾਂ

ਲੋਹਟਬੱਦੀ, 29 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਦੇ ਕੋਨੇ-ਕੋਨੇ ’ਚ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਅਪਰਾਧੀ ਜਾਂ ਨਸ਼ਿਆਂ ਦੇ ਵਪਾਰੀ ਸਮਝ ਕੇ ਜੇਲ੍ਹਾਂ ਵਿੱਚ ਤੁੰਨਣ ਦੀ ਬਜਾਏ ਉਨ੍ਹਾਂ ਦਾ ਲੋੜੀਂਦਾ ਇਲਾਜ, ਨਸ਼ਾ ਮੁਕਤੀ ਤੇ ਮੁੜ ਵਸੇਬੇ ‘ਚ ਲੋੜੀਂਦੀ ਖੁਰਾਕ ਦੇਣ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਅੱਜ ਪੰਜਾਬ ਵਿਚ ਨਸ਼ਿਆਂ ਦਾ ਵਧਦਾ ਕਹਿਰ ਅਤੇ ਸਾਡੀ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਦੀ ਲਪੇਟ ’ਚ ਆਉਣਾ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

Ad Position 21
No active advertisement
ਯੂਥ ਆਗੂ ਜਗਜੀਤ ਸਿੰਘ ਮਹੇਰਨਾਂ ਕਲਾਂ 30-11-2026
ਲੋਹਟਬੱਦੀ, 29 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਦੇ ਕੋਨੇ-ਕੋਨੇ ’ਚ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਅਪਰਾਧੀ ਜਾਂ ਨਸ਼ਿਆਂ ਦੇ ਵਪਾਰੀ ਸਮਝ ਕੇ ਜੇਲ੍ਹਾਂ ਵਿੱਚ ਤੁੰਨਣ ਦੀ ਬਜਾਏ ਉਨ੍ਹਾਂ ਦਾ ਲੋੜੀਂਦਾ ਇਲਾਜ, ਨਸ਼ਾ ਮੁਕਤੀ ਤੇ ਮੁੜ ਵਸੇਬੇ ‘ਚ ਲੋੜੀਂਦੀ ਖੁਰਾਕ ਦੇਣ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਅੱਜ ਪੰਜਾਬ ਵਿਚ ਨਸ਼ਿਆਂ ਦਾ ਵਧਦਾ ਕਹਿਰ ਅਤੇ ਸਾਡੀ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਦੀ ਲਪੇਟ ’ਚ ਆਉਣਾ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਹ ਵਿਚਾਰ ਸਮਾਜ ਸੇਵੀ ਅਤੇ ਯੂਥ ਅਕਾਲੀ ਆਗੂ ਜਗਜੀਤ ਸਿੰਘ ਮਹੇਰਨਾਂ ਕਲਾਂ ਸਾਬਕਾ ਸਰਪੰਚ ਨੇ ਮੌਜੂਦਾ ਹਾਲਾਤਾਂ ਬਾਰੇ ਗੱਲ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਹਰ ਸਰਕਾਰ ਪੰਜਾਬ ਦੇ ਕਣ-ਕਣ ’ਚੋਂ ਨਸ਼ਾ ਖਤਮ ਕਰਨ ਦੀ ਗੱਲ ਕਰ ਰਹੀ ਹੈ ਪਰ ਇਸ ਕਾਲੇ ਧੰਦੇ ’ਚ ਲੱਗੇ ਅਨਸਰ ਆਪਣੇ ਹੋਰ ਜ਼ਿ ਆਦਾ ਪੈਰ ਪਸਾਰ ਚੁੱਕੇ ਹਨ। ਅੱਜ ਜਿੱਥੇ ਨੌਜਵਾਨਾਂ ਨੂੰ ਨਸ਼ੇ ਦੇ ਆਦੀ ਬਣਾਇਆ ਜਾ ਰਿਹਾ ਹੈ ਉੱਥੇ ਉਨ੍ਹਾਂ ਦੇ ਘਰਾਂ ਤੱਕ ਨਸ਼ਾ ਪਹੁੰਚਾਉਣ ਲਈ ਸਪਲਾਈ ਲਾਈਨਾਂ ਬਣ ਚੁੱਕੀਆਂ ਹਨ। ਸੱਤ੍ਹਾਧਿਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਰੰਭੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਸਾਰਥਿਕ ਨਤੀਜੇ ਨਹੀਂ ਦੇ ਸਕੀ। ਯੂਥ ਆਗੂ ਮਹੇਰਨਾਂ ਕਲਾਂ ਨੇ ਕਿਹਾ ਕਿ ਨਸ਼ੇ ਦੀ ਆਦਤ ਵਿਚ ਫਸੇ ਨੌਜਵਾਨਾਂ ਨੂੰ ਸਿਰਫ਼ ਸਜ਼ਾ ਦੇਣਾ ਇਸ ਗੰਭੀਰ ਸਮੱਸਿਆ ਦਾ ਹੱਲ ਨਹੀਂ ਹੈ। ਇਸ ਦੇ ਉਲਟ ਅਜਿਹੇ ਨੌਜਵਾਨਾਂ ਨੂੰ ਮਾਨਸਿਕ ਸਹਿਯੋਗ, ਮਾਹਿਰਾਂ ਦੀ ਕਾਊਂਸਲਿੰਗ, ਨਸ਼ਾ ਮੁਕਤੀ ਇਲਾਜ ਅਤੇ ਪਰਿਵਾਰਕ ਸਹਿਯੋਗ ਦੀ ਬੇਹੱਦ ਲੋੜ ਹੁੰਦੀ ਹੈ ਤਾਂ ਜੋ ਉਹ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਆ ਕੇ ਮੁੜ ਤੋਂ ਸਿਹਤਮੰਦ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਨੌਜਵਾਨਾਂ ਦੇ ਭਵਿੱਖ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ’ਤੇ ਮਾੜਾ ਪ੍ਰਭਾਵ ਪੈਣ ਤੋਂ ਬਚਾਉਣ ਲਈ ਠੋਸ ਉਪਰਾਲਿਆਂ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ਕਾਰਨ ਪ੍ਰੀਖਿਆ ਤੋਂ ਵਾਂਝਾ ਰੱਖਣਾ ਬੇਹੱਦ ਨਿੰਦਣਯੋਗ- ਜਥੇਦਾ... ਅਗਲੀ ਖ਼ਬਰ ਸਵ. ਅਮਰ ਸਿੰਘ ਔਜਲਾ ਨੂੰ ਸ਼ਰਧਾਜ਼ਲੀਆਂ ਭੇਟ
Ad Position 24