ਪਿੰਡ ਗੋਂਦਵਾਲ ਵਿਖੇ ਪ੍ਰਕਾ਼ਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਨਜ਼ਦੀਕੀ ਪਿੰਡ ਗੋਂਦਵਾਲ ਵਿਖੇ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ।
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਨਜ਼ਦੀਕੀ ਪਿੰਡ ਗੋਂਦਵਾਲ ਵਿਖੇ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੰਦਰ ਸਰੂਪਾਂ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਕੀਤਾ ਹੋਇਆ ਸੀ। ਨਗਰ ਕੀਰਤਨ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀਆਂ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਕੀਰਤਨੀਏ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਢਾਡੀ ਭਾਈ ਜਗਦੇਵ ਸਿੰਘ ਹਲਵਾਰਾ ਵਲੋਂ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਗੁਰਇਤਿਹਾਸ ਸੁਣਾ ਕੇ ਨਿਹਾਲ ਕੀਤਾ। ਉਨ੍ਹਾਂ ਗੁਰੂ ਸਾਹਿਬ ਜੀ ਦੇ ਪਾਵਨ ਉਪਦੇਸ਼ਾਂ ‘ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਦੇ ਸਿਧਾਂਤ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਸਿੱਧੂ, ਪ੍ਰਧਾਨ ਸਰਦੂਲ ਸਿੰਘ, ਸਰਪੰਚ ਬਲਦੇਵ ਸਿੰਘ ਖ਼ਾਲਸਾ, ਪ੍ਰਧਾਨ ਬਲਜਿੰਦਰ ਸਿੰਘ ਖੰਗੂੜਾ, ਪ੍ਰਧਾਨ ਸੋਹਣ ਸਿੰਘ, ਪਿਸ਼ੌਰਾ ਸਿੰਘ ਮਾਨ, ਜਗਦੇਵ ਸਿੰਘ, ਨਿਰਮਲ ਸਿੰਘ, ਚਰਨ ਸਿੰਘ, ਗੁਰਪ੍ਰੀਤ ਸਿੰਘ, ਤੇਜਾ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਸੂਬੇਦਾਰ ਜਗਜੀਤ ਸਿੰਘ, ਗਿਆਨੀ ਨਰਿੰਦਰ ਸਿੰਘ, ਗਿਆਨੀ ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।