29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨੱਥੋਵਾਲ ਵਲੋਂ ਅਕਾਲੀ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲਣ ਲੱਗੇ- ਜਥੇਦਾਰ ਤਲਵੰਡੀ

ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਕਸਬਾ ਗੁਰੂਸਰ ਸੁਧਾਰ ਵਿਖੇ ਯੂਥ ਆਗੂ ਕਰਮਜੀਤ ਸਿੰਘ ਗੋਲਡੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਪ੍ਰਭਜੋਤ ਸਿੰਘ ਧਾਲੀਵਾਲ, ਸਰਕਲ ਪ੍ਰਧਾਨ ਸੁਧਾਰ ਗੁਰਚੀਨ ਸਿੰਘ ਚਾਹਲ ਸਮੇਤ ਹੋਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 30-11-2026
ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਕਸਬਾ ਗੁਰੂਸਰ ਸੁਧਾਰ ਵਿਖੇ ਯੂਥ ਆਗੂ ਕਰਮਜੀਤ ਸਿੰਘ ਗੋਲਡੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਪ੍ਰਭਜੋਤ ਸਿੰਘ ਧਾਲੀਵਾਲ, ਸਰਕਲ ਪ੍ਰਧਾਨ ਸੁਧਾਰ ਗੁਰਚੀਨ ਸਿੰਘ ਚਾਹਲ ਸਮੇਤ ਹੋਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਰਮਜੀਤ ਸਿੰਘ ਗੋਲਡੀ ਦੇ ਗ੍ਰਹਿ ਵਿਖੇ ਇਕੱਤਰ ਹੋਏ ਅਕਾਲੀ-ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲ ਰਿਹਾ ਅਥਾਹ ਪਿਆਰ ਅਤੇ ਸਤਿਕਾਰ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਇਸ ਵਾਰ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਹਲਕਾ ਰਾਏਕੋਟ ਦੇ ਸਿਆਸੀ ਸਮੀਕਰਨ ਦਿਨੋਂ ਦਿਨ ਤੇਜ਼ੀ ਨਾਲ ਬਦਲ ਰਹੇ ਹਨ ਤੇ ਇਸ ਵਾਰ ਵੋਟਰ ਅਕਾਲੀ ਭਾਜਪਾ ਗਠਜੋੜ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਇਸ ਮੌਕੇ ਕਰਮਜੀਤ ਸਿੰਘ ਗੋਲਡੀ ਤੇ ਪਤਵੰਤਿਆਂ ਵਲੋਂ ਪ੍ਰਭਦੀਪ ਸਿੰਘ ਨੱਥੋਵਾਲ, ਜਥੇਦਾਰ ਜਗਜੀਤ ਸਿੰਘ ਤਲਵੰਡੀ ਤੇ ਹੋਰਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਕੋਰ ਕਮੇਟੀ ਮੈਂਬਰ ਪ੍ਰਭਜੋਤ ਸਿੰਘ ਧਾਲੀਵਾਲ, ਸਰਕਲ ਪ੍ਰਧਾਨ ਸੁਧਾਰ ਗੁਰਚੀਨ ਸਿੰਘ ਚਾਹਲ, ਮੋਹਣ ਸਿੰਘ ਪੂਨੀ, ਈਸ਼ਵਰ ਸਿੰਘ, ਰਣਬੀਰ ਸਿੰਘ, ਦਲਜੀਤ ਸਿੰਘ ਸੈਂਬੀ, ਗੁਰਦੇਵ ਸਿੰਘ, ਧੰਨਾ ਸਿੰਘ, ਗੁਰਮੇਲ ਸਿੰਘ ਆਂਡਲੂ, ਭਾਜਪਾ ਆਗੂ ਬਾਲ ਕ੍ਰਿਸ਼ਨ ਗਰਗ, ਮਨੋਜ ਕੁਮਾਰ, ਗੁਲਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਲਵੀਰ ਸਿੰਘ ਸਿੱਧੂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਅਗਲੀ ਖ਼ਬਰ ਪਿੰਡ ਗੋਂਦਵਾਲ ਵਿਖੇ ਪ੍ਰਕਾ਼ਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24