ਦਲਵੀਰ ਸਿੰਘ ਸਿੱਧੂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ
ਸਿੱਧਵਾਂ ਬੇਟ, 29 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਮਾਨ ਸਰਕਾਰ ਦੇ ਪੰਚਾਇੰਤੀ ਵਿਭਾਗ ਨੇ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਸਿੱਧਵਾਂ ਬੇਟ, ਬਲਾਕ ਸੁਧਾਰ ਅਤੇ ਬਲਾਕ ਪੱਖੋਵਾਲ ਨੂੰ ਮਰਜ ਕਰਕੇ ਬਣਾਏ ਗਏ ਨਵੇਂ ਬਲਾਕ ਮੁੱਲਾਪੁਰ ਲਈ ਅਜੇ ਕੋਈ ਨੋਟੀਫਿਕੇਸਨ ਜਾਰੀ ਨਾ ਹੋਣ ’ਤੇ ਤਨਖ਼ਾਹਾਂ ਤੋਂ ਵਾਂਝੇ ਮੁਲਾਜ਼ਮਾਂ ਵਲੋਂ ਦੁਖੀ ਹੋ+ ਕੇ 29 ਨਵੰਬਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਦੌਰਾਣ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਫ਼ੈਸਲੇ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਅੱਜ ਸਵੇਰੇ ਪੰਚਾਇਤ ਯੂਨੀਅਨ ਦੇ ਆਗੂ ਦਲਵੀਰ ਸਿੰਘ ਸਿੱਧੂ ਪੰਚਾਇਤ ਵਿਕਾਸ ਸਕੱਤਰ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾ ਚਿਰ ਥਾਣੇ ਬਿਠਾਈ ਰੱਖਿਆ ਜਿਨ੍ਹਾਂ ਚਿਰ ਮੁੱਖ ਮੰਤਰੀ ਦਾ ‘ਲੋਕ ਮਿਲਣੀ’ ਪ੍ਰੋਗਰਾਮ ਖਤਮ ਨਹੀਂ ਹੋਇਆ। ਆਪਣੀ ਰਿਹਾਈ ਉਪਰੰਤ ਮੁਲਾਜਮ ਆਗੂ ਦਲਵੀਰ ਸਿੰਘ ਸਿੱਧੂ ਨੇ ਆਖਿਆ ਕਿ ਪੰਚਾਇਤੀ ਵਿਭਾਗ ਦੀ ਅਣਗਹਿਲੀ ਸਦਕਾ ਸਾਡੇ ਮੁਲਾਜ਼ਮਾਂ ਨੂੰ ਕਈ ਮਹੀਨਿਆਂ ਤੋਂ ਇਸ ਲਈ ਤਨਖ਼ਾਹ ਨਹੀਂ ਮਿਲੀ, ਜਿਸ ਕਰਕੇ ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਵਲੋਂ ਪੰਚਾਇਤ ਸੰਮਤੀ ਦਫ਼ਤਰ ਵਿਖੇ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਕਿਸੇ ਵੀ ਅਧਿਕਾਰੀਆਂ ਨੇ ਸਾਡੀ ਗੱਲ ਨਹੀਂ ਸੁਣੀ।
ਸਿੱਧਵਾਂ ਬੇਟ, 29 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਮਾਨ ਸਰਕਾਰ ਦੇ ਪੰਚਾਇੰਤੀ ਵਿਭਾਗ ਨੇ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਸਿੱਧਵਾਂ ਬੇਟ, ਬਲਾਕ ਸੁਧਾਰ ਅਤੇ ਬਲਾਕ ਪੱਖੋਵਾਲ ਨੂੰ ਮਰਜ ਕਰਕੇ ਬਣਾਏ ਗਏ ਨਵੇਂ ਬਲਾਕ ਮੁੱਲਾਪੁਰ ਲਈ ਅਜੇ ਕੋਈ ਨੋਟੀਫਿਕੇਸਨ ਜਾਰੀ ਨਾ ਹੋਣ ’ਤੇ ਤਨਖ਼ਾਹਾਂ ਤੋਂ ਵਾਂਝੇ ਮੁਲਾਜ਼ਮਾਂ ਵਲੋਂ ਦੁਖੀ ਹੋ+ ਕੇ 29 ਨਵੰਬਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਦੌਰਾਣ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਫ਼ੈਸਲੇ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਅੱਜ ਸਵੇਰੇ ਪੰਚਾਇਤ ਯੂਨੀਅਨ ਦੇ ਆਗੂ ਦਲਵੀਰ ਸਿੰਘ ਸਿੱਧੂ ਪੰਚਾਇਤ ਵਿਕਾਸ ਸਕੱਤਰ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾ ਚਿਰ ਥਾਣੇ ਬਿਠਾਈ ਰੱਖਿਆ ਜਿਨ੍ਹਾਂ ਚਿਰ ਮੁੱਖ ਮੰਤਰੀ ਦਾ ‘ਲੋਕ ਮਿਲਣੀ’ ਪ੍ਰੋਗਰਾਮ ਖਤਮ ਨਹੀਂ ਹੋਇਆ। ਆਪਣੀ ਰਿਹਾਈ ਉਪਰੰਤ ਮੁਲਾਜਮ ਆਗੂ ਦਲਵੀਰ ਸਿੰਘ ਸਿੱਧੂ ਨੇ ਆਖਿਆ ਕਿ ਪੰਚਾਇਤੀ ਵਿਭਾਗ ਦੀ ਅਣਗਹਿਲੀ ਸਦਕਾ ਸਾਡੇ ਮੁਲਾਜ਼ਮਾਂ ਨੂੰ ਕਈ ਮਹੀਨਿਆਂ ਤੋਂ ਇਸ ਲਈ ਤਨਖ਼ਾਹ ਨਹੀਂ ਮਿਲੀ, ਜਿਸ ਕਰਕੇ ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਵਲੋਂ ਪੰਚਾਇਤ ਸੰਮਤੀ ਦਫ਼ਤਰ ਵਿਖੇ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਕਿਸੇ ਵੀ ਅਧਿਕਾਰੀਆਂ ਨੇ ਸਾਡੀ ਗੱਲ ਨਹੀਂ ਸੁਣੀ। ਇਸ ਲਈ ਅਸੀਂ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਸੀ। ਇਸੇ ਤਹਿਤ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਸਿੱਧਵਾਂ ਨੇ ਮੁਲਾਜ਼ਮ ਆਗੂ ਨੂੰ ਹਿਰਾਸਤ ਵਿਚ ਲੈ ਜਾਣ ਦੀ ਨਿੰਦਾ ਕੀਤੀ। ਮੁਲਾਜ਼ਮ ਆਗੂ ਪਰਮਜੀਤ ਸਿੰਘ, ਗੁਰਮੀਤ ਸਿੰਘ ਨੂਰਪੁਰਾ, ਗੁਰਮੀਤ ਸਿੰਘ ਪੁੜੈਣ, ਦਲਜਿੰਦਰ ਸਿੰਘ, ਉਪਕਾਰ ਸਿੰਘ, ਸੁਖਮਿੰਦਰ ਸਿੰਘ, ਰਾਜੇਸ਼ ਕੁਮਾਰ ਤੇ ਹੋਰਾਂ ਨੇ ਆਪਣੇ ਸਾਥੀ ਮੁਲਾਜ਼ਮ ਨੂੰ ਪੁਲਿਸ ਹਿਰਾਸਤ ਵਿਚ ਰੱਖੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਆਖਿਆ ਕਿ ਸਾਡੀ ਕਲਮਛੋੜ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਿਨ੍ਹਾਂ ਚਿਰ ਸਾਨੂੰ ਤਨਖ਼ਾਹਾਂ ਨਹੀਂ ਮਿਲਦੀਆਂ।