ਪਿੰਡ ਸਿੱਧਵਾਂ ਕਲਾਂ ਵਿਖੇ ਪ੍ਰੇਮ ਸਿੰਘ ਭੰਗੂ ਨੇ ਲੋਕਾਂ ਨਾਲ ਕੀਤਾ ਰਾਬਤਾ
ਜਗਰਾਉਂ/ਚੌਂਕੀਮਾਨ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ)- ਹਲਕਾ ਜਗਰਾਉਂ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਮੁਹਿੰਮ ਤਹਿਤ ਅੱਜ ਪਿੰਡ ਸਿੱਧਵਾਂ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ. ਸੀ.
ਜਗਰਾਉਂ/ਚੌਂਕੀਮਾਨ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ)- ਹਲਕਾ ਜਗਰਾਉਂ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਮੁਹਿੰਮ ਤਹਿਤ ਅੱਜ ਪਿੰਡ ਸਿੱਧਵਾਂ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ.ਸੀ. ਵਿੰਗ ਦੇ ਜਨਰਲ ਸਕੱਤਰ ਅਤੇ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਪ੍ਰੇਮ ਸਿੰਘ ਭੰਗੂ ਵਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣਾ ਹੀ ਅਸਲ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ। ਅੰਤ ਵਿੱਚ ਉਨ੍ਹਾਂ ਪਿੰਡ ਵਾਸੀਆਂ ਦਾ ਮਿਲੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਸਰਪੰਚ ਜਗਦੀਸ਼ ਸ਼ਰਮਾ, ਪ੍ਰਧਾਨ ਵਿਜੈ ਸਿੰਘ ਤੋਂ ਇਲਾਵਾ ਪਿੰਡ ਸਿੱਧਵਾਂ ਕਲਾਂ ਦੀਆਂ ਹੋਰ ਮੋਹਤਵਰ ਸ਼ਖ਼ਸੀਅਤਾਂ ਹਾਜ਼ਰ ਸਨ।