ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਵਾਈਸ ਚਾਂਸਲਰ ਡਾ. ਧਾਲੀਵਾਲ ਦਾ ਸਨਮਾਨ
ਸ਼ੁਕਰਾਨੇ ਵਜੋਂ ਪਾਠ ਦੇ ਭੋਗ ਪਾਏ
ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਐੱਚ.
ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਐੱਚ. ਐੱਸ. ਧਾਲੀਵਾਲ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਪਾਠ ਦੇ ਭੋਗ ਮੌਕੇ ਪਰਿਵਾਰ ਸਮੇਤ ਹਾਜ਼ਰੀ ਭਰੀ। ਵਾਈਸ ਚਾਂਸਲਰ ਵਜੋਂ ਨਵੀਂ ਜ਼ਿੰਮੇਵਾਰੀ ਤੇ ਅਹਿਮ ਅਹੁਦਾ ਮਿਲਣ ਨੂੰ ਗੁਰੂ ਮਹਾਰਾਜ ਦੀ ਬਖ਼ਸ਼ਿਸ਼ ਕਰਾਰ ਦਿੰਦਿਆਂ ਡਾ: ਐੱਚ. ਐੱਸ. ਧਾਲੀਵਾਲ, ਉਨ੍ਹਾਂ ਦੀ ਧਰਮਪਤਨੀ ਮੈਨੇਜਿੰਗ ਡਾਇਰੈਕਟਰ ਡਾ. ਮਨਪ੍ਰੀਤ ਕੌਰ ਧਾਲੀਵਾਲ, ਸਕੱਤਰ ਸ੍ਰੀਮਤੀ ਜਗਦੇਵ ਕੌਰ ਥਿੰਦ ਤੇ ਪਰਿਵਾਰ ਨੇ ਗੁਰੂ ਚਰਨਾਂ ਵਿਚ ਸੀਸ ਨਿਵਾਇਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰੀਕ ਸਿੰਘ ਦਿਓਲ ਤੇ ਸਟਾਫ਼ ਮੈਂਬਰਾਂ ਵਲੋਂ ਡਾ. ਐੱਚ. ਐੱਸ. ਧਾਲੀਵਾਲ, ਡਾ. ਮਨਪ੍ਰੀਤ ਕੌਰ ਧਾਲੀਵਾਲ ਤੇ ਪਰਿਵਾਰਕ ਮੈਂਬਰਾਂ ਦਾ ਲੋਈ ਭੇਟ ਕਰਕੇ ਅਤੇ ਸਿਰੋਪਾਓ ਦੀ ਬਖ਼ਸ਼ਿਸ਼ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।