29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਰਾਮ ਕਾਲਜ ਡੱਲਾ ਦੀ ਵਿਦਿਆਰਥਣ ਦੀ ਆਲ ਇੰਡੀਆ ਇੰਟਰਵਰਸਿਟੀ ਕਬੱਡੀ ਟੂਰਨਾਮੈਂਟ ਲਈ ਹੋਈ ਚੋਣ

ਹਠੂਰ, 29 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪਿਛਲੇ ਦਿਨੀਂ ਕਰਵਾਏ ਆਲ ਇੰਡੀਆ ਇੰਟਰਵਰਸਿਟੀ (ਕਬੱਡੀ ਪੰਜਾਬ ਸਟਾਈਲ) ਦੇ ਟਰਾਇਲ ਸ੍ਰੀ ਰਾਮ ਕਾਲਜ ਡੱਲਾ ਦੀ ਵਿਦਿਆਰਥਣ ਖਿਡਾਰਣ ਦੀ ਚੋਣ ਹੋਈ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਸ੍ਰੀ ਰਾਮ ਕਾਲਜ ਡੱਲਾ ਦੀ ਵਿਦਿਆਰਥਣ ਪੂਜਾ ਕੌਰ (ਬੀ.

Ad Position 21
No active advertisement
ਖਿਡਾਰਣ ਪੂਜਾ ਕੌਰ 30-11-2026
ਹਠੂਰ, 29 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪਿਛਲੇ ਦਿਨੀਂ ਕਰਵਾਏ ਆਲ ਇੰਡੀਆ ਇੰਟਰਵਰਸਿਟੀ (ਕਬੱਡੀ ਪੰਜਾਬ ਸਟਾਈਲ) ਦੇ ਟਰਾਇਲ ਸ੍ਰੀ ਰਾਮ ਕਾਲਜ ਡੱਲਾ ਦੀ ਵਿਦਿਆਰਥਣ ਖਿਡਾਰਣ ਦੀ ਚੋਣ ਹੋਈ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਸ੍ਰੀ ਰਾਮ ਕਾਲਜ ਡੱਲਾ ਦੀ ਵਿਦਿਆਰਥਣ ਪੂਜਾ ਕੌਰ (ਬੀ.ਏ. ਭਾਗ ਦੂਜਾ) ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਨਾਂਅ ਇਨ੍ਹਾਂ ਮੁਕਾਬਲਿਆਂ ਲਈ ਨਾਮਜ਼ਦ ਕਰਵਾਇਆ ਹੈ। ਇਹ ਜਿੱਤ ਇਸ ਖਿਡਾਰੀ ਦੀ ਤਾਂ ਵੱਡੀ ਜਿੱਤ ਹੈ ਹੀ, ਸਗੋਂ ਕਾਲਜ ਲਈ ਮਾਣ ਵਾਲੀ ਗੱਲ ਹੈ। ਕਾਲਜ ਪੁੱਜਣ ’ਤੇ ਇਸ ਖਿਡਾਰਨ ਦਾ ਕਾਲਜ ਪ੍ਰਬੰਧਕ ਕਮੇਟੀ ਦੇ ਸੈਕਟਰੀ ਕਿਰਨਜੀਤ ਸਿੰਘ, ਮੈਂਬਰ ਮਾਸਟਰ ਭਗਵੰਤ ਸਿੰਘ, ਹੈਡ ਮਾਸਟਰ ਅਵਤਾਰ ਸਿੰਘ, ਮੁਖਤਿਆਰ ਸਿੰਘ, ਪ੍ਰਿੰਸੀਪਲ ਪ੍ਰਭਜੀਤ ਸਿੰਘ, ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਨੇ ਸ਼ਾਨਦਾਰ ਸਵਾਗਤ ਕੀਤਾ ਅਤੇ ਵਧਾਈਆਂ ਦਿੱਤੀਆਂ। ਕਾਲਜ ਪ੍ਰਬੰਧਕ ਕਮੇਟੀ ਨੇ ਡੀ.ਪੀ. ਪ੍ਰੋ. ਗੁਰਜੀਤ ਸਿੰਘ ਨੂੰ ਵੀ ਵਧਾਈਆਂ ਦਿੰਦਿਆਂ ਅਗਾਂਹ ਵੀ ਇਸੇ ਤਰ੍ਹਾਂ ਲਗਨ ਨਾਲ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ। ਉਨ੍ਹਾਂ ਆਲ ਇੰਡੀਆ ਇੰਟਰਵਰਸਿਟੀ ਕਬੱਡੀ ਟੂਰਨਾਮੈਂਟ ਲਈ ਨਾਮਜ਼ਦ ਹੋਈ ਵਿਦਿਆਰਥਣ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। 29Jag17 ਖਿਡਾਰਣ ਪੂਜਾ ਕੌਰ
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ- ਜੱਗਾ ਹਿੱਸੋਵਾਲ ਮੰਡਲ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕਰਕੇ ਉਨ੍ਹਾਂ ਨੂ...
Ad Position 24