29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਅਥਲੈਟਿਕ ਮੀਟ ਕਰਵਾਈ

ਸਿੱਧਵਾਂ ਬੇਟ, 29 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਨਾਮਵਰ ਸੰਸਥਾ ਬੀ. ਬੀ.

Ad Position 21
No active advertisement
ਅਜੀਤ ਡੈਸਕ 30-11-2026
ਸਿੱਧਵਾਂ ਬੇਟ, 29 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਨਾਮਵਰ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਇਸ ਸਾਲ ਵੀ ਨਰਸਰੀ ਜਮਾਤ ਤੋਂ ਲੈ ਕੇ ਯੂ. ਕੇ. ਜੀ. ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅਥਲੈਟਿਕਸ ਮੀਟ ਕਰਵਾਈ ਗਈ। ਜਿਸ ਦੀ ਸ਼ੁਰੂਆਤ ਮੌਕੇ ਸਕੂਲ ਦੇ ਚੇਅਰਮੈਨ ਸਨੀ ਅਰੋੜਾ, ਪ੍ਰਧਾਨ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਨੂੰ ਵਿਦਿਆਰਥੀਆਂ ਦੁਆਰਾ ਬੈਂਡ ਦੀਆਂ ਧੁੰਨਾਂ ’ਤੇ ਗਰਾਊਂਡ ਵਿੱਚ ਲਿਜਾਇਆ ਗਿਆ ਅਤੇ ਸਕੂਲੀ ਬੱਚਿਆਂ ਨੇ ਉਨ੍ਹਾਂ ਦਾ ਤਾੜੀਆਂ ਨਾਲ ਨਿੱਘਾ ਸਵਾਗਤ ਕੀਤਾ। ਉਪਰੰਤ ਰਿਬਨ ਕਟਿੰਗ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਦੁਆਰਾ ਮਿਸ਼ਾਲ ਦੀ ਰਸਮ ਅਦਾ ਕਰਕੇ ਸਾਫ ਸੁਥਰੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਸਹੁੰ ਚੁੱਕੀ ਗਈ। ਬੱਚਿਆਂ ਦੁਆਰਾ ਸਭ ਤੋਂ ਪਹਿਲਾਂ ਪੀ.ਟੀ. ਸ਼ੋਅ ਕੀਤਾ ਗਿਆ। ਇਸ ਈਵੈਂਟ ਉਪਰੰਤ ਕ੍ਰਮਵਾਰ ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ. ਜਮਾਤ ਤੱਕ ਦੇ ਵਿਦਿਆਰਥੀਆਂ ਦੁਆਰਾ ਰੀਲੇਅ ਰੇਸ, ਜਿਗ ਜੈਗ ਰੇਸ, ਸੈੱਟ ਦਾ ਗਲਾਸ ਰੇਸ, ਬੈਗ ਰੇਸ, ਉਰੇਂਜ ਰੇਸ, ਬਰੇਕ ਦ ਬੋਟਲਸ ਰੇਸ, ਪਜਲ ਰੇਸ ਅਦਿ ਰੇਸਾਂ ਵਿੱਚ ਭਾਗ ਲਿਆ ਗਿਆ ਅਤੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮੂਹ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਅਤੇ ਸਮੂਹ ਪ੍ਰਬੰਧਕੀ ਬੋਰਡ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾਂ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਬਰਾਬਰ ਧਿਆਨ ਦੇਣ ਦੀ ਗੱਲ ਆਖੀ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਮੂਹ ਅਧਿਆਪਕਾਂ ਦੀ ਤਾਰੀਫ਼ ਕੀਤੀ।ਜਿੰਨ੍ਹਾਂ ਨੇ ਵਿਦਿਆਰਥੀਆਂ ਨੂੰ ਵੱੱਖ-ਵੱਖ ਖੇਡ ਗਤੀਵਿਧੀਆਂ ਲਈ ਤਿਆਰ ਕੀਤਾ ਗਿਆ। ਉਨ੍ਹਾਂ ਨੇ ਸਮੂਹ ਬੱਚਿਆਂ ਅਤੇ ਅਧਿਆਪਕਾਂ ਨੂੰ ਇਸ ਸਫ਼ਲ ਐਥਲੈਟਿਕਸ ਮੀਟ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡੱਲਾ ਤੋਂ ਸਰਪੰਚ ਪਾਲੀ ਡੱਲਾ ਦੀ ਅਗਵਾਈ ਹੇਠ ਮੋਗਾ ਰੈਲੀ ਲਈ ਵੱਡਾ ਕਾਫਲਾ ਰਵਾਨਾ ਅਗਲੀ ਖ਼ਬਰ ਢਾਈ ਦਹਾਕਿਆਂ ਦੀ ਤਪੱਸਿਆ ਦਾ ਮੁੱਲ ਮੋੜੇ ਸਰਕਾਰ-ਡਾ. ਰਾਵਿੰਦਰ ਸਿੰਘ ਮਾਨਸਾ
Ad Position 24