29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸਕੂਲ ਵਿਖੇ ‘ਭਾਰਤੀ ਸੰਵਿਧਾਨ ਦਿਵਸ’ ਮਨਾਇਆ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ‘ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਵਿਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਿਨ ਕੀਤਾ, ਜਿਸ ਵਿਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ‘ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਵਿਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਿਨ ਕੀਤਾ, ਜਿਸ ਵਿਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਸਭਾ ਵਲੋਂ ਸੰਵਿਧਾਨ ਨੂੰ ਅਪਣਾਇਆ ਗਿਆ ਸੀ, ਜਿਸ ਦੀ ਯਾਦ ਵਿਚ ਹਰ ਸਾਲ ਇਹ ਦਿਹਾੜਾ ਮਨਾਇਆ ਜਾਂਦਾ ਹੈ। ਇਸ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਵੱਖ-ਵੱਖ ਸਹਿ-ਵਿੱਦਿਅਕ ਮੁਕਾਬਲੇ ਵੀ ਕਰਵਾਏ ਗਏ। ਭਾਸ਼ਣ ਮੁਕਾਬਲਿਆਂ ਦੌਰਾਨ ਬੱਚਿਆਂ ਨੇ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਜੀ ਦੇ ਅਣਮੁੱਲੇ ਯੋਗਦਾਨ ਅਤੇ ਭਾਰਤੀ ਲੋਕਤੰਤਰ ਦੀ ਮਜ਼ਬੂਤੀ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੂਨਮ.ਕੇ. ਸਿੱਧੂ ਨੇ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਸਿਰਫ਼ ਆਪਣੇ ਅਧਿਕਾਰਾਂ ਦੀ ਗੱਲ ਹੀ ਨਹੀਂ ਕਰਨੀ ਚਾਹੀਦੀ, ਸਗੋਂ ਆਪਣੇ ਮੌਲਿਕ ਕਰਤੱਵਾਂ ਦੀ ਪਾਲਣਾ ਕਰਦਿਆਂ ਦੇਸ਼ ਦੇ ਇੱਕ ਜ਼ਿੰਮੇਵਾਰ ਅਤੇ ਸੂਝਵਾਨ ਨਾਗਰਿਕ ਬਣਨਾ ਚਾਹੀਦਾ ਹੈ। ਇਸ ਮੌਕੇ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਦੀ ਵਿਦਿਆਰਥਣ ਨੇ ਰਾਜ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪਿੰਡ ਡੱਲਾ ਤੋਂ ਸਰਪੰਚ ਪਾਲੀ ਡੱਲਾ ਦੀ ਅਗਵਾਈ ਹੇਠ ਮੋਗਾ ਰੈਲੀ ਲਈ ਵੱਡਾ ਕਾਫਲਾ ਰਵਾਨਾ
Ad Position 24