ਹਾਈਕਮਾਨ ਦੇ ਥਾਪੜੇ ਮਗਰੋਂ ਸੁਖਵਿੰਦਰ ਸਿੰਘ ਸਿੱਧੂ ਨੂੰ ਮਿਲਣ ਲੱਗਾ ਲੋਕਾਂ ਦਾ ਭਰਵਾਂ ਸਮਰਥਨ
ਪਿੰਡ ਦੇਹੜਕਾ ਦੇ ਕਾਂਗਰਸੀ ਆਗੂਆਂ ਨੇ ਟਿਕਟ ਦੇਣ ਦੀ ਕੀਤੀ ਮੰਗ
ਜਗਰਾਉਂ/ਹਠੂਰ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਜਸਵਿੰਦਰ ਸਿੰਘ ਛਿੰਦਾ)-ਕਾਂਗਰਸ ਹਾਈਕਮਾਨ ਵੱਲੋਂ ਮਿਲੇ ਹੌਂਸਲੇ ਅਤੇ ਥਾਪੜੇ ਤੋਂ ਬਾਅਦ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸਿੱਧੂ ਦੀ ਦਾਅਵੇਦਾਰੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਇਸੇ ਲੜੀ ਤਹਿਤ ਪਿੰਡ ਦੇਹੜਕਾ ਵਿਖੇ ਪਿੰਡ ਦੇ ਕਾਂਗਰਸੀ ਆਗੂਆਂ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਸੁਖਵਿੰਦਰ ਸਿੰਘ ਸਿੱਧੂ ਦੇ ਸਮਰਥਨ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ।
ਜਗਰਾਉਂ/ਹਠੂਰ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਜਸਵਿੰਦਰ ਸਿੰਘ ਛਿੰਦਾ)-ਕਾਂਗਰਸ ਹਾਈਕਮਾਨ ਵੱਲੋਂ ਮਿਲੇ ਹੌਂਸਲੇ ਅਤੇ ਥਾਪੜੇ ਤੋਂ ਬਾਅਦ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸਿੱਧੂ ਦੀ ਦਾਅਵੇਦਾਰੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਇਸੇ ਲੜੀ ਤਹਿਤ ਪਿੰਡ ਦੇਹੜਕਾ ਵਿਖੇ ਪਿੰਡ ਦੇ ਕਾਂਗਰਸੀ ਆਗੂਆਂ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਸੁਖਵਿੰਦਰ ਸਿੰਘ ਸਿੱਧੂ ਦੇ ਸਮਰਥਨ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਅਤੇ ਪਤਵੰਤੇ ਸੱਜਣਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਜਗਰਾਉਂ ਹਲਕੇ ਵਿਚ ਮੌਜੂਦਾ ਸੱਤ੍ਹਾਧਾਰੀ ਪਾਰਟੀ ਅਤੇ ਮੌਜੂਦਾ ਵਿਧਾਇਕ ਨੂੰ ਸਿਆਸੀ ਤੌਰ ’ਤੇ ਮਜ਼ਬੂਤ ਟੱਕਰ ਦੇਣ ਦੇ ਨਾਲ-ਨਾਲ ਲੋਕਾਂ ਦੇ ਹੱਕਾਂ ਲਈ ਡਟ ਕੇ ਆਵਾਜ਼ ਬੁਲੰਦ ਕਰਨ ਦੀ ਸਮਰੱਥਾ ਸੁਖਵਿੰਦਰ ਸਿੰਘ ਸਿੱਧੂ ਵਿੱਚ ਹੈ। ਇਸ ਲਈ ਸਮੂਹ ਹਾਜ਼ਰੀਨ ਨੇ ਸਿੱਧੂ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਾਂਗਰਸ ਹਾਈਕਮਾਨ ਤੋਂ ਜਗਰਾਉਂ ਹਲਕੇ ਦੀ ਟਿਕਟ ਸੁਖਵਿੰਦਰ ਸਿੰਘ ਸਿੱਧੂ ਨੂੰ ਦੇਣ ਦੀ ਪੁਰਜ਼ੋਰ ਮੰਗ ਕੀਤੀ। ਇਸ ਮੌਕੇ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਸਾਬਕਾ ਚੇਅਰਮੈਨ, ਭਜਨ ਸਿੰਘ ਸਵੱਦੀ ਜ਼ਿਲ੍ਹਾ ਮੀਤ ਪ੍ਰਧਾਨ, ਆਜ਼ਾਦ ਸਵੱਦੀ ਪ੍ਰਧਾਨ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ, ਮਨੀ ਗਰਗ ਪ੍ਰਧਾਨ ਯੂਥ ਕਾਂਗਰਸ, ਦਰਸ਼ਨ ਲੱਖਾ ਸਾਬਕਾ ਚੇਅਰਮੈਨ, ਪੰਡਿਤ ਤੇਜ ਪ੍ਰਕਾਸ਼ ਲੰਮਾ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਦੀਪਾ, ਹਰਮਨ ਗਾਲਿਬ, ਪੰਚ ਬਲਦੇਵ ਸਿੰਘ, ਸੁਖਦੇਵ ਸਿੰਘ, ਸੂਬੇਦਾਰ ਨਿਰੋਤਮ ਸਿੰਘ, ਸਾਬਕਾ ਸਰਪੰਚ ਕਰਮਜੀਤ ਸਿੰਘ, ਪ੍ਰਦੀਪ ਸਿੰਘ, ਮੱਘਰ ਸਿੰਘ ਧਾਲੀਵਾਲ, ਸੁਸਾਇਟੀ ਪ੍ਰਧਾਨ ਸਰਬਜੀਤ ਖਹਿਰਾ, ਰਵਿੰਦਰ ਕੁਮਾਰ ਰਾਜੂ, ਕੈਪਟਨ ਸੁਖਵਿੰਦਰ ਸਿੰਘ, ਚਰਨ ਸਿੰਘ, ਪਿਆਰਾ ਸਿੰਘ, ਮੱਘਰ ਸਿੰਘ ਧਾਲੀਵਾਲ ਕੈਨੇਡਾ, ਦੇਵ ਖਾਨ ਸਮੇਤ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।