25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਿਲਾਵਟਖੋਰੀ ਸਮਾਜ ਨੂੰ ਮੌਤ ਵੱਲ ਧੱਕ ਰਹੀ ਹੈ-ਬਲਬੀਰ ਸਿੰਘ ਝਿੱਕਾ

Ad Position 21
No active advertisement
ਅਜੀਤ ਡੈਸਕ 22-01-2026
ਬੰਗਾ, 21 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਮਿਲਾਵਟਖੋਰੀ ਨਾਲ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਦੀ ਗਵਾਹੀ ਭਰਦਾ ਹੈ | ਇਹ ਪ੍ਰਗਟਾਵਾ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਖ਼ਸੀਅਤ ਬਲਬੀਰ ਸਿੰਘ ਝਿੱਕਾ ਇੰਸ਼ੋਰੈਂਸ ਪੁਆਇੰਟ ਬੰਗਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਹਰ ਖਾਣ ਪੀਣ ਵਾਲੀ ਚੀਜ਼ 'ਚ ਵੱਡੀ ਪੱਧਰ 'ਤੇ ਮਿਲਾਵਟ ਕੀਤੀ ਜਾ ਰਹੀ ਹੈ, ਕੋਈ ਵੀ ਖਾਣ ਪੀਣ ਵਾਲੀ ਚੀਜ਼ ਜਿਵੇਂ ਫਰੂਟ, ਮਠਿਆਈਆਂ, ਦੁੱਧ, ਸਬਜ਼ੀਆਂ ਆਦਿ ਮਿਲਾਵਟ ਤੋਂ ਬਚੀਆਂ ਨਹੀਂ ਹਨ | ਸਰਕਾਰ ਨੂੰ ਚਾਹੀਦਾ ਹੈ ਕਿ ਜਿਹੜੇ ਲੋਕ ਮਿਲਾਵਟਖੋਰੀ ਤੋਂ ਬਿਨਾਂ ਆਪਣਾ ਕੰਮ-ਧੰਦਾ ਚਲਾ ਰਹੇ ਹਨ, ਉਨ੍ਹਾਂ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇ ਅਤੇ ਜਿਹੜੇ ਲੋਕ ਮਿਲਾਵਟਖੋਰੀ ਲਈ ਜ਼ਿੰਮੇਵਾਰ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤੇਜ਼ ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਇਕ ਵਾਰ ਫਿਰ ਪਾਣੀ ਦੀ ਮਾਰ ਹੇਠ
Ad Position 24