11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਓਲੰਪੀਅਨ ਜਰਨੈਲ ਸਿੰਘ ਪਨਾਮ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 23-01-2026
ਸਮੁੰਦੜਾ, 22 ਜਨਵਰੀ (ਤੀਰਥ ਸਿੰਘ ਰੱਕੜ)-ਪਿੰਡ ਪਨਾਮ ਵਿਖੇ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 22ਵਾਂ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 24 ਜਨਵਰੀ ਤੋਂ ਕਰਵਾਇਆ ਜਾ ਰਿਹਾ ਹੈ | ਜਿਸ 'ਚ ਇਲਾਕੇ ਦੀਆਂ ਨਾਮਵਾਰ ਟੀਮਾਂ ਦੇ ਬੜੇ ਹੀ ਫਸਵੇਂ ਫੁੱਟਬਾਲ ਮੁਕਾਬਲੇ ਹੋਣਗੇ | ਟੂਰਨਾਮੈਂਟ ਦੀ ਜੇਤੂ ਟੀਮ ਨੂੰ ਪ੍ਰਬੰਧਕਾਂ ਵਲੋਂ 51 ਹਜ਼ਾਰ ਦੀ ਨਕਦ ਰਾਸ਼ੀ ਅਤੇ ਟਰਾਫ਼ੀ ਅਤੇ ਉਪ ਜੇਤੂ ਟੀਮ ਨੂੰ 41 ਹਜ਼ਾਰ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਮਰ ਵਰਗ 16 ਸਾਲ ਤੱਕ ਦੇ ਖਿਡਾਰੀਆਂ ਦੇ ਵੀ ਫੁੱਟਬਾਲ ਮੁਕਾਬਲੇ ਕਰਵਾਏ ਜਾਣਗੇ | ਇਸ ਦੀ ਜਾਣਕਾਰੀ ਮਨਜੀਤ ਸਿੰਘ ਲਾਡੀ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 28 ਤੋਂ ਅਗਲੀ ਖ਼ਬਰ ਬੰਗਾ ਵਿਖੇ ਵਿਪਨ ਭੰਡਾਰੀ ਐੱਸ.ਡੀ.ਐਮ. ਝੰਡਾ ਲਹਿਰਾਉਣਗੇ
Ad Position 24