11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ 2 ਦਿਨਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ

Ad Position 21
No active advertisement
ਅਜੀਤ ਡੈਸਕ 23-01-2026
ਭੰਗਾਲਾ, 22 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਰਿਸਰਚ ਐਂਡ ਡਿਵੈਲਪਮੈਂਟ ਸੈੱਲ ਵਲੋਂ ਦੋ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 'ਅਕਾਦਮਿਕ ਨਿਪੁੰਨਤਾ ਅਤੇ ਨਵੀਨਤਾ' ਸਫਲਤਾ-ਪੂਰਵਕ ਸਮਾਪਤ ਹੋ ਗਿਆ | ਇਸ ਦੋ ਦਿਨਾਂ ਸੈਸ਼ਨ ਦੌਰਾਨ ਬੁਲਾਰਿਆਂ ਵਲੋਂ ਪ੍ਰੈਕਟੀਕਲ ਦਿ੍ਸ਼ਟੀਕੋਣ, ਅਧਿਆਪਨ ਦੀਆਂ ਨਵੀਨ ਤਕਨੀਕਾਂ, ਰਿਸਰਚ ਅਤੇ ਡਿਵੈਲਪਮੈਂਟ ਵਿਸ਼ਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਜਸਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਡਾ. ਕਮਲ ਕਿਸ਼ੋਰ ਅਤੇ ਡਾ. ਨਵਨੀਤ ਕੌਰ ਸ਼ਾਮਿਲ ਸਨ | ਇਹ ਸੈਸ਼ਨ ਨਵੀਨਤਮ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕਾਂ, ਪ੍ਰੈਕਟੀਕਲ ਸਿੱਖਿਆ ਦੇ ਵੱਖ-ਵੱਖ ਤਰੀਕੇ ਅਤੇ ਰਿਸਰਚ ਐਂਡ ਡਿਵੈਲਪਮੈਂਟ ਵਿਸ਼ਿਆਂ ਉੱਤੇ ਕੇਂਦਰਿਤ ਰਿਹਾ | ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਅਤੇ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਨੇ ਰਿਸਰਚ ਐਂਡ ਡਿਵੈਲਪਮੈਂਟ ਸੈੱਲ ਦੀਆਂ ਇਸ ਤਰ੍ਹਾਂ ਦੇ ਸੈਸ਼ਨ ਕਰਨ ਲਈ ਪ੍ਰਸ਼ੰਸਾ ਕੀਤੀ | ਇਸ ਮੌਕੇ ਬੁਲਾਰਿਆਂ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਅਵਸਰ 'ਤੇ ਐਡਮਿਸ਼ਨ ਅਤੇ ਮਾਰਕੀਟਿੰਗ ਡਾਇਰੈਕਟਰ ਪਰਵਿੰਦਰ ਸਿੰਘ ਅਤੇ ਸਾਰੇ ਫੈਕਲਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੌ. ਰਾਮ ਕਿਸ਼ਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਿਤਿਨ ਮਹਿਰਾ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ
Ad Position 24