11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਰਿਪਨ ਕੁਮਾਰ ਪਦ ਉਨਤ ਹੋ ਕੇ ਬਣੇ ਸਬ-ਇੰਸਪੈਕਟਰ

Ad Position 21
No active advertisement
ਅਜੀਤ ਡੈਸਕ 23-01-2026
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਮੁਲਾਜ਼ਮਾਂ ਨੂੰ ਦਿੱਤੀਆਂ ਜਾ ਰਹੀਆਂ ਤਰੱਕੀਆਂ ਦੀ ਲੜੀ ਤਹਿਤ, ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦੇ ਬਤੌਰ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐੱਸ.ਓ.) ਵਜੋਂ ਤਾਇਨਾਤ ਏ.ਐੱਸ.ਆਈ. ਰਿਪਨ ਕੁਮਾਰ ਨੂੰ ਸੀਨੀਆਰਤਾ ਅਤੇ ਯੋਗਤਾ ਦੇ ਆਧਾਰ 'ਤੇ ਮਹਿਕਮਾ ਪੁਲਿਸ ਵਲੋਂ ਪਦ ਉਨਤ ਤਰੱਕੀ ਕਰਦਿਆਂ ਸਬ-ਇੰਸਪੈਕਟਰ ਬਣਾਇਆ ਗਿਆ ਹੈ | ਇਸ ਖੁਸ਼ੀ ਦੇ ਮੌਕੇ 'ਤੇ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ 'ਆਪ' ਆਗੂ ਅਸ਼ੋਕ ਕਟਾਰੀਆ ਨੇ ਸਾਂਝੇ ਤੌਰ 'ਤੇ ਰਿਪਨ ਕੁਮਾਰ ਦੀ ਵਰਦੀ 'ਤੇ ਤਰੱਕੀ ਦੇ ਸਟਾਰ (ਬੈਜ਼) ਲਗਾਏ | ਉਨ੍ਹਾਂ ਰਿਪਨ ਕੁਮਾਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਇਮਾਨਦਾਰੀ ਤੇ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਵਿਧਾਇਕਾ ਬੀਬੀ ਕਟਾਰੀਆ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਦਿਨ-ਰਾਤ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਵਿੱਚ ਹਾਜ਼ਰ ਰਹਿੰਦੇ ਹਨ, ਅਤੇ ਸਮੇਂ ਸਿਰ ਮਿਲਣ ਵਾਲੀ ਤਰੱਕੀ ਮੁਲਾਜ਼ਮਾਂ ਦਾ ਮਨੋਬਲ ਵਧਾਉਂਦੀ ਹੈ | ਨਵ-ਨਿਯੁਕਤ ਸਬ-ਇੰਸਪੈਕਟਰ ਰਿਪਨ ਕੁਮਾਰ ਨੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਵਿਧਾਇਕਾ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਵਾਦ 'ਚ ਹੋ ਰਹੇ ਵਾਧੇ ਨਾਲ ਆਮ ਲੋਕਾਂ ਦੀਆਂ ਚਿੰਤਾਵਾਂ ਵਧੀਆਂ-ਰਾਣਾ ਅਗਲੀ ਖ਼ਬਰ ਰਾਜਾ ਸਾਹਿਬ ਸਪੋਰਟਸ ਕਲੱਬ ਗੁਣਾਚੌਰ ਵਲੋਂ ਕੋਚ ਅਰਵਿੰਦਰ ਬਸਰਾ ਦਾ ਸਨਮਾਨ
Ad Position 24