11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਚੌਧਰੀ ਸੂੰਢ ਨੇ ਤਲਵੰਡੀ ਜੱਟਾਂ 'ਚ ਮਨਰੇਗਾ ਬਚਾਓ ਸੰਗਰਾਮ ਤਹਿਤ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 23-01-2026
ਬਹਿਰਾਮ, 22 ਜਨਵਰੀ (ਨਛੱਤਰ ਸਿੰਘ ਬਹਿਰਾਮ)-ਕਾਂਗਰਸੀ ਆਗੂ ਚੌਧਰੀ ਮੀਨਾ ਸੂੰਢ ਨੇ ਤਲਵੰਡੀ ਜੱਟਾਂ ਵਿਖੇ ਮਨਰੇਗਾ ਬਚਾਓ ਸੰਗਰਾਮ ਤਹਿਤ ਨਰੇਗਾ ਮਜਦੂਰਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਉਪਰੰਤ ਉਨ੍ਹਾ ਕਿਹਾ ਕਿ ਨਰੇਗਾ ਸਕੀਮ ਨੂੰ ਕਿਸੇ ਹਾਲਤ 'ਚ ਵੀ ਬੰਦ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਲਦੀ ਹੀ ਪਿੰਡ ਪੱਧਰ ਦੀਆ ਮੀਟਿੰਗ ਕਾਂਗਰਸ ਪਾਰਟੀ ਦੇ ਹਿੱਤ 'ਚ ਅਤੇ ਉਕਤ ਸਕੀਮ ਨੂੰ ਚਾਲੂ ਰੱਖਣ ਬਾਰੇ ਕੀਤੀਆਂ ਜਾਣਗੀਆਂ | ਉਨ੍ਹਾ ਹੋਰ ਕਿਹਾ ਕਿ ਸਾਨੂੰ ਹੁਣ ਤੋਂ ਹੀ 2027 ਦੀਆਂ ਚੋਣਾਂ ਦੀ ਤਿਆਰੀ ਕਰਨੀ ਚਾਹੀਦੀ ਹੈ ਤਾਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕੇ ਅਤੇ ਲੋਕਾਂ ਨੂੰ ਹਰ ਖੇਤਰ ਦੀਆਂ ਸਹੂਲਤਾਂ ਮਿਲ ਸਕਣ | ਇਸ ਮੌਕੇ ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ, ਰਾਜਿੰਦਰ ਸ਼ਰਮਾ ਕੁਲਥਮ, ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਰਸ਼ਪਾਲ ਕੌਰ ਸਰਪੰਚ ਤਲਵੰਡੀ ਜੱਟਾਂ, ਚੌਧਰੀ ਜੈਸਮੀਨ, ਬਲਵਿੰਦਰ ਸਿੰਘ, ਹਰਦੀਪ ਕੁਮਾਰ ਕਲਸੀ ਪੰਚ, ਹਰਜੀਤ ਸਿੰਘ ਚਾਹਲ, ਧਰਮਪਾਲ ਪੰਚ ਤਲਵੰਡੀ, ਗੁਰਮੀਤ ਸਿੰਘ ਮਦਲ ਲਾਲ, ਪਰਮਜੀਤ ਕਲਸੀ, ਸਵਰਨਾ ਰਾਮ, ਅਵਾਤਰ ਰਾਮ, ਜਗਨ ਨਾਥ, ਰਾਮ ਚੰਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਨੇ ਲਗਾਇਆ ਸ਼ੂਗਰ ਜਾਂਚ ਕੈਂਪ ਅਗਲੀ ਖ਼ਬਰ ਸੇਵਾ ਮੁਕਤ ਕਾਨੂੰਗੋ ਤੇ ਪਟਵਾਰੀਆਂ ਨੇ ਡਾ. ਸੁੱਖੀ ਨਾਲ ਦੁੱਖ ਪ੍ਰਗਟਾਇਆ
Ad Position 24