11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਆਮ ਆਦਮੀ ਕਲੀਨਿਕ ਖਾਨਖਾਨਾ ਨੂੰ ਮਿਲਿਆ ਨਵਾਂ ਫਾਰਮੇਸੀ ਅਫ਼ਸਰ

Ad Position 21
No active advertisement
ਅਜੀਤ ਡੈਸਕ 23-01-2026
ਨਵਾਂਸ਼ਹਿਰ, 22 ਜਨਵਰੀ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨਕ ਖਾਨਖਾਨਾ ਦੇ ਨਵੇਂ ਫਾਰਮੇਸੀ ਅਫ਼ਸਰ ਜਗਦੀਪ ਸਿੰਘ ਨੂੰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਵਲੋਂ ਇੰਮਪੈਨਲਮੈਂਟ ਪੱਤਰ ਸੌਂਪਿਆ ਗਿਆ | ਇਸ ਮੌਕੇ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਡਾ. ਸਿੰਘ ਨੇ ਨਵੇਂ ਫ਼ਾਰਮੇਸੀ ਅਫ਼ਸਰ ਜਗਦੀਪ ਸਿੰਘ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਲੰਗੜੋਆ ਸਕੂਲ ਦੇ ਵਿਦਿਆਰਥੀਆਂ ਨੇ ਕੱਢੀ ਸੜਕ ਸੁਰੱਖਿਆ ਜਾਗਰੂਕਤਾ ਰੈਲੀ ਅਗਲੀ ਖ਼ਬਰ ਸਾਈਾ ਕਾਲਜ ਜਾਡਲਾ ਵਿਖੇ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ
Ad Position 24