11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਲੰਗੜੋਆ ਸਕੂਲ ਦੇ ਵਿਦਿਆਰਥੀਆਂ ਨੇ ਕੱਢੀ ਸੜਕ ਸੁਰੱਖਿਆ ਜਾਗਰੂਕਤਾ ਰੈਲੀ

Ad Position 21
No active advertisement
ਅਜੀਤ ਡੈਸਕ 23-01-2026
ਨਵਾਂਸ਼ਹਿਰ, 22 ਜਨਵਰੀ (ਦੀਦਾਰ ਸਿੰਘ ਸ਼ੇਤਰਾ)-ਕੌਮੀ ਸੜਕ ਸੁਰੱਖਿਆ ਜਾਗਰੂਕਤਾ ਮਹੀਨੇ ਦੀ ਮੁਹਿੰਮ ਤਹਿਤ ਆਰ.ਟੀ.ਓ ਇੰਦਰਪਾਲ ਅਤੇ ਸਹਾਇਕ ਆਰ.ਟੀ.ਓ ਹਰੀ ਓਮ ਦੀ ਅਗਵਾਈ ਹੇਠ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਟ੍ਰਾਂਸਪੋਰਟ ਵਿਭਾਗ ਦੀ ਸਮੁੱਚੀ ਟੀਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਪਹੁੰਚੀ | ਜਿੱਥੇ ਉਨ੍ਹਾਂ ਵਲੋਂ ਬੱਚਿਆਂ ਨੂੰ ਸੜਕ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ | ਖੇਤਰੀ ਟ੍ਰਾਂਸਪੋਰਟ ਅਫ਼ਸਰ ਇੰਦਰਪਾਲ ਅਤੇ ਸਹਾਇਕ ਆਰ.ਟੀ.ਓ ਹਰੀ ਓਮ ਨੇ ਬੱਚਿਆਂ ਨੂੰ ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ 'ਤੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ, ਜ਼ਿਲ੍ਹਾ ਟ੍ਰੈਫਿਕ ਪੁਲਿਸ ਇੰਚਾਰਜ ਏ.ਐਸ.ਆਈ ਸੁਭਾਸ਼ ਚੰਦਰ, ਏ.ਐਸ.ਆਈ ਦਿਲਾਵਰ ਸਿੰਘ, ਏ.ਐਸ.ਆਈ ਸੁਨੀਲ ਦੱਤ ਦੀ ਸਮੁੱਚੀ ਟੀਮ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਨਿਯਮਾਂ ਨੂੰ ਦਰਸਾਉਂਦੀ ਜਾਗਰੂਕਤਾ ਰੈਲੀ ਕੱਢੀ ਗਈ | ਸਕੂਲ ਦੇ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਨਿਯਮਾਂ ਦੀਆਂ ਤਖ਼ਤੀਆਂ ਹੱਥਾਂ ਵਿਚ ਫੜ ਕੇ ਸੜਕ ਸੁਰੱਖਿਆ ਦੇ ਨਾਅਰੇ ਲਾਏ ਗਏ | ਸਕੂਲ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਨਿਯਮਾਂ ਨੂੰ ਅਪਣਾਉਣ ਦਾ ਪ੍ਰਣ ਲਿਆ ਗਿਆ | ਏ.ਐਸ.ਆਈ ਪ੍ਰਵੀਨ ਕੁਮਾਰ ਅਤੇ ਸੁਭਾਸ਼ ਚੰਦਰ ਨੇ ਬੱਚਿਆਂ ਨੂੰ ਸੰਜਮ ਨਾਲ ਵਾਹਨ ਚਲਾਉਣ, ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮੇਟ ਪਾ ਕੇ ਅਤੇ ਦਸਤਾਵੇਜ਼ਾਂ ਨੂੰ ਨਾਲ ਲੈ ਕੇ ਚੱਲਣ ਲਈ ਜਾਗਰੂਕ ਕੀਤਾ | ਇਸ ਮੌਕੇ 'ਤੇ ਆਰ.ਟੀ.ਓ ਵਿਭਾਗ ਵੱਲੋਂ ਬੱਚਿਆਂ ਨੂੰ ਸੜਕ ਸੁਰੱਖਿਆ ਦੇ ਲੋਗੋ ਵਾਲੀਆਂ ਟੀ ਸ਼ਰਟਾਂ ਤੇ ਟੋਪੀਆਂ ਵੰਡੀਆਂ ਗਈਆਂ | ਆਰ.ਟੀ.ਓ ਵਿਭਾਗ ਦੇ ਕਮਲੇਸ਼ ਕੁਮਾਰੀ ਏ.ਟੀ.ਓ ਤੇ ਨਿਤਾਸ਼ਾ ਨੇ ਵੀ ਬੱਚਿਆਂ ਨੂੰ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ | ਸਕੂਲ ਪਿ੍ੰਸੀਪਲ ਗੁਨੀਤ ਵਲੋਂ ਟ੍ਰੈਫਿਕ ਪੁਲਿਸ ਅਤੇ ਆਰ.ਟੀ.ਓ ਵਿਭਾਗ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਉਨ੍ਹਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਵਾਹਨ ਚਲਾਉਣ ਦੀ ਅਪੀਲ ਕੀਤੀ | ਇਸ ਮੌਕੇ ਸੰਸਥਾ ਦੇ ਹਰਿੰਦਰ ਸਿੰਘ, ਜਸਵਿੰਦਰ ਕੌਰ, ਸੁਮੀਤ ਸੋਢੀ, ਮੰਜ਼ਲਿਾ ਰਾਣੀ, ਮਨਮੋਹਨ ਸਿੰਘ, ਮੀਨਾ ਰਾਣੀ, ਸੁਖਵਿੰਦਰ ਲਾਲ ਆਦਿ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਖਾਨਖਾਨਾ ਨੂੰ ਮਿਲਿਆ ਨਵਾਂ ਫਾਰਮੇਸੀ ਅਫ਼ਸਰ
Ad Position 24