11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ

Ad Position 21
No active advertisement
ਅਜੀਤ ਡੈਸਕ 23-01-2026
ਬੰਗਾ, 22 ਜਨਵਰੀ (ਧਰਮਵੀਰ ਪਾਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਦੇ ਸਮਾਰਕ 'ਤੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਦੌਰਾਨ ਉਨ੍ਹਾਂ ਮਿਊਜ਼ੀਅਮ ਦਾ ਦੌਰਾ ਵੀ ਕੀਤਾ | ਉਨ੍ਹਾਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ 'ਤੇ ਆ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ ਹੈ | ਉਨ੍ਹਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਦੀ ਇਸ ਪਵਿੱਤਰ ਧਰਤੀ ਵਾਲੇ ਜ਼ਿਲ੍ਹੇ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਿੰਦਿਆਂ ਉਹ ਦਿਨ-ਰਾਤ ਇੱਕ ਕਰਕੇ ਜ਼ਿਲ੍ਹਾ ਵਾਸੀਆਂ ਦੀ ਸੇਵਾ ਕਰਨਗੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨਗੇ | ਇਸ ਮੌਕੇ ਐਸ. ਡੀ. ਐਮ ਬੰਗਾ ਵਿਪਨ ਭੰਡਾਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |ੀਰ 22 ਨਵਾਂਸ਼ਹਿਰ 18
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀ ਮੰਗ ਸੜਕ ਦੇ ਕੰਮ ਸੰਬੰਧੀ ਜਾਂਚ ਹੋਣਾ ਜ਼ਰੂਰੀ ਅਗਲੀ ਖ਼ਬਰ ਲੰਗੜੋਆ ਸਕੂਲ ਦੇ ਵਿਦਿਆਰਥੀਆਂ ਨੇ ਕੱਢੀ ਸੜਕ ਸੁਰੱਖਿਆ ਜਾਗਰੂਕਤਾ ਰੈਲੀ
Ad Position 24