13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬ ਦੇ ਲੋਕਾਂ ਦਾ ਭਵਿੱਖ ਕਾਂਗਰਸ ਦੇ ਹੱਥਾਂ 'ਚ ਹੀ ਸੁਰੱਖਿਅਤ-ਬੰਗਾ

Ad Position 21
No active advertisement
ਅਜੀਤ ਡੈਸਕ 30-01-2026
ਕਟਾਰੀਆਂ, 29 ਜਨਵਰੀ (ਪੇ੍ਰਮੀ ਸੰਧਵਾਂ)-ਸੀਨੀਅਰ ਕਾਂਗਰਸੀ ਤੇ ਕਿਸਾਨ-ਮਜ਼ਦੂਰ ਆਗੂ ਕਮਲਜੀਤ ਬੰਗਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਮਹਿਲਾ ਕਿਸਾਨ ਤੇ ਮਜ਼ਦੂਰ ਆਗੂ ਸਰਪੰਚ ਸ੍ਰੀਮਤੀ ਬਿਮਲਾ ਦੇਵੀ ਬੰਗਾ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਆਮ ਆਦਮੀ ਪਾਰਟੀ ਨੇ ਸੂਬੇ ਦੀ ਸੱਤਾ 'ਤੇ ਕਬਜ਼ਾ ਤਾਂ ਜ਼ਰੂਰ ਕਰ ਲਿਆ ਪਰ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ 'ਤੇ ਅਜੇ ਵੀ ਕਾਲਾ ਕੱਪੜਾ ਪਿਆ ਨਜ਼ਰ ਆ ਰਿਹਾ ਹੈ ਕਿਉਂਕਿ ਸੂਬੇ ਦੀਆਂ ਸਾਡੀਆਂ ਮਾਵਾਂ ਭੈਣਾਂ ਨੇ ਆਮ ਆਦਮੀ ਪਾਰਟੀ ਵਲੋਂ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦੇ ਮਾਣ ਭੱਤੇ ਦੇ ਲਾਲਚ 'ਚ ਆ ਕੇ ਸੂਬੇ 'ਚ 'ਆਪ' ਦੀ ਸਰਕਾਰ ਬਣਾਉਣ 'ਚ ਅਹਿਮ ਰੋਲ ਅਦਾ ਕੀਤਾ ਪਰ ਅਫਸੋਸ ਸਰਕਾਰ ਵਲੋਂ ਅਜੇ ਤੱਕ ਕੀਤੇ ਗਏ ਵਾਅਦੇ ਨੂੰ ਅਜੇ ਤੱਕ ਪੂਰਾ ਨਾ ਕਰਕੇ ਔਰਤਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ ਜਿਸ ਦਾ ਖਮਿਆਜਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਪ ਸਰਕਾਰ ਨੂੰ ਹਾਰ ਦਾ ਮੂੰਹ ਦੇਖ ਕੇ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਪੰਜਾਬ 'ਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ |
Ad Position 22
No active advertisement
ਪਿਛਲੀ ਖ਼ਬਰ ਰਿਆਤ ਕਾਲਜ ਆਫ਼ ਲਾਅ ਵਿਖੇ ਵਿਦਾਇਗੀ ਸਮਾਗਮ ਅਗਲੀ ਖ਼ਬਰ ਸੂੰਢ ਦੇ ਗੁਰੂ ਘਰ ਵਿਖੇ ਧਾਰਮਿਕ ਸਮਾਗਮ 1 ਨੂੰ
Ad Position 24