13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪ੍ਰਸ਼ਾਸਨ ਚਾਈਨਾ ਡੋਰ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਏ-ਮਨਜੀਤ ਸਿੰਘ ਝਿੱਕਾ

Ad Position 21
No active advertisement
ਅਜੀਤ ਡੈਸਕ 30-01-2026
ਬੰਗਾ , 29 ਜਨਵਰੀ (ਕੁਲਦੀਪ ਸਿੰਘ ਪਾਬਲਾ)-ਪਤੰਗਬਾਜ਼ੀ ਦੇ ਮੌਸਮ ਦੌਰਾਨ ਹਰੇਕ ਸਾਲ ਪਤਾ ਨਹੀਂ ਕਿੰਨੇ ਕੁ ਪੰਛੀ ਅਤੇ ਇਨਸਾਨ ਚਾਈਨਾ ਡੋਰ ਦੀ ਲਪੇਟ 'ਚ ਆ ਜਾਂਦੇ ਹਨ | ਇਸ ਸਮੱਸਿਆ ਨੂੰ ਪ੍ਰਸ਼ਾਸਨ ਗੰਭੀਰਤਾ ਨਾਲ ਸਹੀ ਢੰਗ ਨਾਲ ਨਹੀਂ ਲੈ ਰਿਹਾ ਤੇ ਅੱਜ ਵੀ ਅਸਮਾਨ ਵਿੱਚ ਬਹੁਤ ਸਾਰੇ ਪਤੰਗ ਚਾਈਨਾ ਡੋਰ ਨਾਲ ਉਡਦੇ ਦੇਖੇ ਜਾ ਸਕਦੇ ਹਨ | ਪ੍ਰਸ਼ਾਸਨ ਵਲੋਂ ਇਸ ਚਾਈਨਾ ਡੋਰ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ | ਜੋ ਵੀ ਸ਼ਹਿਰਾਂ 'ਚ ਅਤੇ ਪਿੰਡਾਂ ਵਿੱਚ ਦੁਕਾਨਦਾਰ ਚਾਈਨਾ ਡੋਰ ਵੇਚਦੇ ਹਨ ਉਨਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਹ ਪ੍ਰਗਟਾਵਾ ਮੈਨੇਜਰ ਮਨਜੀਤ ਸਿੰਘ ਝਿੱਕਾ ਨੇ ਚਾਈਨਾ ਡੋਰ ਦੀ ਵੱਧ ਰਹੀ ਵਿਕਰੀ ਨਾਲ ਹੋ ਰਹੇ ਪੰਜਾਬ ਵਿੱਚ ਜਾਨੀ ਨੁਕਸਾਨ 'ਤੇ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਸਮੱਸਿਆ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ-ਅਟਵਾਲ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ 12 ਫਰਵਰੀ ਨੂੰ ਛੁੱਟੀ 'ਤੇ ਰਹਿ ਕੇ ਦੇਸ਼ ਵਿਆਪੀ ਹੜਤਾਲ 'ਚ ਹੋਣਗੇ ਸ਼ਾਮਿਲ
Ad Position 24