13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਥਾਂ 'ਚ ਹੀ ਪੰਜਾਬ ਦੀ ਤਰੱਕੀ ਸੰਭਵ ਹੋ ਸਕਦੀ-ਯਾਦੀ

Ad Position 21
No active advertisement
ਅਜੀਤ ਡੈਸਕ 30-01-2026
ਟੱਪਰੀਆਂ ਖੁਰਦ, 29 ਜਨਵਰੀ (ਬਲਵਿੰਦਰ ਨਾਨੋਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਸੂਬੇ ਦੀ ਸਭ ਤੋਂ ਪੁਰਾਣੀ ਰਾਜਨੀਤਿਕ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਪੰਥਕ ਹਿੱਤਾਂ ਦੀ ਰਾਖੀ ਕੀਤੀ | ਇਹ ਵਿਚਾਰ ਚੌਧਰੀ ਯਾਦਵਿੰਦਰ ਸਿੰਘ ਯਾਦੀ ਸੀਨੀਅਰ ਅਕਾਲੀ ਆਗੂ ਸ਼ੋਮਣੀ ਅਕਾਲੀ ਦਲ (ਬ) ਨੇ ਵੱਖ-ਵੱਖ ਪਿੰਡਾਂ ਅੰਦਰ ਪਾਰਟੀ ਦੀਆਂ ਨੀਤੀਆਂ ਅਤੇ ਫਰਵਰੀ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਪਾਰਟੀ ਵਰਕਰਾਂ ਨੂੰ ਜਾਣੰੂ ਕਰਵਾਉਂਦਿਆ ਪਿੰਡ ਨਾਨੋਵਾਲ ਵਿਖੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਹੱਥ 'ਚ ਪੰਜਾਬ ਦੀ ਤਰੱਕੀ ਸੰਭਵ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ 'ਤੇ ਜਦੋਂ ਵੀ ਵਿਰੋਧੀਆਂ ਜਾਂ ਕੇਂਦਰ ਸਰਕਾਰ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾਂ ਹੀ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲੇ ਵਿਰੋਧੀਆਂ ਦਾ ਡਟਵਾਂ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਲੰਮਾ ਸਮਾਂ ਰਾਜ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਮੇਸ਼ਾ ਹੀ ਇਥੇ ਦੇ ਲੋਕਾਂ ਨੇ ਪਿਆਰ ਦਿੱਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਬਦਲਾਅ ਦੇ ਨਾਂ 'ਤੇ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਭਾਗ ਅੰਦਰ ਹਾਲਾਤ ਦਿਨ ਪ੍ਰਤੀ ਦਿਨ ਖਰਾਬ ਹੁੰਦੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਆਯੁਸ਼ ਅਰੋਗਿਆ ਕੇਂਦਰ ਬਹਿਰਾਮ ਵਿਖੇ ਮੁਫ਼ਤ ਆਯੁੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਵਿਜੇ ਭਾਟੀਆ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੂੰ ਮਿਲੇ
Ad Position 24